August 24, 2026, 5:26 pm
----------- Advertisement -----------
HomeNewsEntertainmentਫ਼ਿਲਮ ‘ਸ਼ੇਰ ਬੱਗਾ’ ਦਾ ਨਵਾਂ ਗੀਤ ‘ਝਾਂਜਰਾਂ’ ਐਮੀ ਵਿਰਕ ਦੀ ਆਵਾਜ਼ ’ਚ...

ਫ਼ਿਲਮ ‘ਸ਼ੇਰ ਬੱਗਾ’ ਦਾ ਨਵਾਂ ਗੀਤ ‘ਝਾਂਜਰਾਂ’ ਐਮੀ ਵਿਰਕ ਦੀ ਆਵਾਜ਼ ’ਚ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਆਪਣੇ ਟਰੇਲਰ ਰਿਲੀਜ਼ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫ਼ਿਲਮ ਦੇ ਗੀਤ ਦਰਸ਼ਕਾਂ ਦੀ ਪਸੰਦ ਬਣੇ ਹੋਏ ਹਨ। ਬੀਤੇ ਦਿਨੀਂ ਫ਼ਿਲਮ ਦਾ ਨਵਾਂ ਗੀਤ ‘ਝਾਂਜਰਾਂ’ ਰਿਲੀਜ਼ ਹੋਇਆ ਹੈ। ‘ਝਾਂਜਰਾਂ’ ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜੋ ਫ਼ਿਲਮ ’ਚ ਸੋਨਮ ਬਾਜਵਾ ਨਾਲ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਐਵੀ ਸਰਾ ਨੇ ਦਿੱਤਾ ਹੈ। ‘ਝਾਂਜਰਾਂ’ ਇਕ ਕਲੱਬ ਸੌਂਗ ਹੈ, ਜਿਸ ’ਤੇ ਐਮੀ ਵਿਰਕ ਤੇ ਸੋਨਮ ਬਾਜਵਾ ਨੂੰ ਝੂਮਦੇ ਦੇਖਿਆ ਜਾ ਸਕਦਾ ਹੈ।

YouTube player

ਫ਼ਿਲਮ ਦੇ ਪਹਿਲਾਂ ਰਿਲੀਜ਼ ਹੋਏ ਗੀਤਾਂ ’ਚ ਵੀ ਦੋਵਾਂ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਫ਼ਿਲਮ ਦੇ ਇਸ ਤੋਂ ਪਹਿਲਾਂ ‘ਰਾਜਾ ਜੱਟ’, ‘ਰੱਬ’ ਤੇ ‘ਮੁਸਾਫਿਰਾ’ ਵਰਗੇ ਗੀਤ ਰਿਲੀਜ਼ ਹੋ ਚੁੱਕੇ ਹਨ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਨਿਰਮਲ ਰਿਸ਼ੀ, ਬਨਿੰਦਰ ਬੰਨੀ, ਕਾਕਾ ਕੌਤਕੀ ਤੇ ਕਈ ਹੋਰ ਨਾਮੀ ਕਲਾਕਾਰ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਹੈ। ਜਿਸ ਦੀ ਕਹਾਣੀ ਖੁਦ ਜਗਦੀਪ ਸਿੱਧੂ ਨੇ ਲਿਖੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਿਲਮ ਨੂੰ ਡਾਇਰੈਕਟ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...