September 6, 2026, 6:01 pm
----------- Advertisement -----------
HomeNewsEntertainmentਸ਼ਾਹਰੁਖ ਖਾਨ ਦੀ ਫ਼ਿਲਮ ਪਠਾਨ ਤੋਂ ਜੌਨ ਅਬ੍ਰਾਹਮ ਦਾ ਫਰਸਟ ਲੁੱਕ ਆਇਆ...

ਸ਼ਾਹਰੁਖ ਖਾਨ ਦੀ ਫ਼ਿਲਮ ਪਠਾਨ ਤੋਂ ਜੌਨ ਅਬ੍ਰਾਹਮ ਦਾ ਫਰਸਟ ਲੁੱਕ ਆਇਆ ਸਾਹਮਣੇ

Published on

----------- Advertisement -----------

ਦਰਸ਼ਕ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਵਾਪਸੀ ਫਿਲਮ ਪਠਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ‘ਚ ਸ਼ਾਹਰੁਖ ਖਾਨ ਦੇ ਨਾਲ-ਨਾਲ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਤੋਂ ਪਹਿਲਾਂ ਸ਼ਾਹਰੁਖ ਖਾਨ ਅਤੇ ਫਿਰ ਦੀਪਿਕਾ ਦਾ ਲੁੱਕ ਸਾਹਮਣੇ ਆਇਆ ਸੀ। ਇਸ ਦੇ ਨਾਲ ਹੀ ਪਠਾਨ ਦੀ ਰਿਲੀਜ਼ ‘ਚ ਸਿਰਫ 5 ਮਹੀਨੇ (#5MonthsToPathaan) ਬਚੇ ਹਨ, ਇਸ ਲਈ ਹੁਣ ਜੌਨ ਅਬ੍ਰਾਹਮ ਦਾ ਲੁੱਕ ਸਾਹਮਣੇ ਆਇਆ ਹੈ। ਸ਼ਾਹਰੁਖ ਖਾਨ ਨੇ ਸੋਸ਼ਲ ਮੀਡੀਆ ‘ਤੇ ਫਿਲਮ ਪਠਾਨ ਦੇ ਜੌਨ ਦੀ ਪਹਿਲੀ ਲੁੱਕ ਦਾ ਖੁਲਾਸਾ ਕੀਤਾ ਹੈ। ਸ਼ਾਹਰੁਖ ਨੇ ਇਕ ਛੋਟਾ ਟੀਜ਼ਰ ਸ਼ੇਅਰ ਕੀਤਾ ਹੈ, ਜਿਸ ‘ਚ ਟਾਈਮ ਬੰਬ ਫਟਦਾ ਹੈ ਅਤੇ ਫਿਰ ਧੂੰਆਂ ਹਟਣ ਤੋਂ ਬਾਅਦ ਜੌਨ ਅਬ੍ਰਾਹਮ ਨਜ਼ਰ ਆ ਰਹੇ ਹਨ। ਮੋਸ਼ਨ ਟੀਜ਼ਰ ‘ਚ ਜੌਨ ਐਕਸ਼ਨ ਸਟਾਈਲ ‘ਚ ਨਜ਼ਰ ਆ ਰਹੇ ਹਨ।

ਸ਼ਾਹਰੁਖ ਨੇ ਪੋਸਟ ਦੇ ਨਾਲ ਕੈਪਸ਼ਨ ‘ਚ ਲਿਖਿਆ, ‘ਯੇ ਰਫ ਹੈ ਔਰ ਰਹਤਾ ਭੀ ਐਸਾ ਹੀ ਹੈ। ਪਠਾਨ ਤੋਂ ਜੌਨ ਅਬਰਾਹਿਮ। ਜੌਨ ਦੇ ਇਸ ਲੁੱਕ ਅਤੇ ਸਵੈਗ ਨੂੰ ਸੋਸ਼ਲ ਮੀਡੀਆ ਯੂਜ਼ਰਜ਼ ਕਾਫੀ ਪਸੰਦ ਕਰ ਰਹੇ ਹਨ। ਪਠਾਨ, ਯਸ਼ਰਾਜ ਫਿਲਮਜ਼ ਦੇ ਨਿਰਮਾਣ ਅਧੀਨ, 25 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ। ਪਠਾਨ ਇੱਕ ਪੈਨ ਇੰਡੀਆ ਫਿਲਮ ਹੋਵੇਗੀ ਅਤੇ ਇਹ ਨਾ ਸਿਰਫ ਹਿੰਦੀ ਵਿੱਚ, ਸਗੋਂ ਤਾਮਿਲ ਅਤੇ ਤੇਲਗੂ ਵਿੱਚ ਵੀ ਰਿਲੀਜ਼ ਹੋਵੇਗੀ। ਫਿਲਮ ਦਾ ਨਿਰਦੇਸ਼ਨ ਸਿਧਾਰਥ ਆਨੰਦ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ ਵਾਰ ਅਤੇ ਬੈਂਗ ਬੈਂਗ ਵਰਗੀਆਂ ਦਮਦਾਰ ਐਕਸ਼ਨ ਫਿਲਮਾਂ ਬਣਾ ਚੁੱਕੇ ਹਨ। ਜੇਕਰ ਕੈਮਿਓ ਦੀ ਗੱਲ ਨਾ ਕਰੀਏ ਤਾਂ ਸ਼ਾਹਰੁਖ ਖਾਨ ਆਖਰੀ ਵਾਰ ਸਾਲ 2018 ‘ਚ ਰਿਲੀਜ਼ ਹੋਈ ਫਿਲਮ ‘ਜ਼ੀਰੋ’ ‘ਚ ਨਜ਼ਰ ਆਏ ਸਨ। ਅਜਿਹੇ ‘ਚ ਪ੍ਰਸ਼ੰਸਕ ਪਠਾਨ ਲਈ ਕਾਫੀ ਉਤਸ਼ਾਹਿਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...