September 8, 2026, 9:27 pm
----------- Advertisement -----------
HomeNewsEntertainment'ਜੋਕਰ 2' ਤੋਂ ਲੇਡੀ ਗਾਗਾ ਦਾ ਲੁੱਕ ਆਇਆ ਸਾਹਮਣੇ, ਨਿਊਯਾਰਕ ਦੀਆਂ ਸੜਕਾਂ...

‘ਜੋਕਰ 2’ ਤੋਂ ਲੇਡੀ ਗਾਗਾ ਦਾ ਲੁੱਕ ਆਇਆ ਸਾਹਮਣੇ, ਨਿਊਯਾਰਕ ਦੀਆਂ ਸੜਕਾਂ ‘ਤੇ ਸ਼ੂਟਿੰਗ ਕਰਦੀ ਨਜ਼ਰ ਆਈ ਅਦਾਕਾਰਾ

Published on

----------- Advertisement -----------

ਟੌਡ ਫਿਲਿਪਸ ਵਲੋਂ ਡਾਈਰੈਕਟਿਡ ਫਿਲਮ ‘ਜੋਕਰ’ ਦਾ ਪਹਿਲਾ ਭਾਗ ਬਾਕਸ ਆਫਿਸ ‘ਤੇ ਸਫਲ ਰਿਹਾ। ਹੁਣ ਫੈਨਸ ਇਸ ਦੇ ਸੀਕਵਲ ਦਾ ਇੰਤਜ਼ਾਰ ਕਰ ਰਹੇ ਹਨ, ਜੋ ਜਲਦੀ ਹੀ ਪਰਦੇ ‘ਤੇ ਆਉਣ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਫਿਲਮ ਦੀ ਸ਼ੂਟਿੰਗ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਲੇਡੀ ਗਾਗਾ ਨੂੰ ਜੋਕਰ ਦੇ ਗੈਟਅੱਪ ‘ਚ ਦੇਖ ਕੇ ਫੈਨਸ ਖੁਸ਼ੀ ਦੇ ਸੱਤਵੇਂ ਅਸਮਾਨ ‘ਤੇ ਪਹੁੰਚ ਗਈ ਹੈ। ਸਿੰਗਰ-ਐਕਟਰਸ ਲੇਡੀ ਗਾਗਾ 25 ਮਾਰਚ 2023 ਨੂੰ ਨਿਊਯਾਰਕ ਵਿੱਚ ‘ਜੋਕਰ: ਫੋਲੀ ਏ ਡਿਊਕਸ’ (Joker- Folie À Deux) ਦੀ ਸ਼ੂਟਿੰਗ ਕਰ ਰਹੀ ਸੀ। ਸੈੱਟ ਤੋਂ ਲੇਡੀ ਗਾਗਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਸਾਹਮਣੇ ਆਈ ਵੀਡੀਓ ‘ਚ ਲੇਡੀ ਗਾਗਾ ‘ਜੋਕਰ’ ਲੁੱਕ ‘ਚ ਨਜ਼ਰ ਆ ਰਹੀ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧ ਰਿਹਾ ਹੈ।

ਸਾਹਮਣੇ ਆਈਆਂ ਝਲਕੀਆਂ ਵਿੱਚ, ਲੇਡੀ ਗਾਗਾ ਨੂੰ ਇੱਕ ਲਾਲ ਜੈਕੇਟ, ਇੱਕ ਚੈਕਰਡ ਟਾਪ ਅਤੇ ਜਾਲੀਦਾਰ ਬਲੈਕ ਲੈਗਿੰਗਸ ਦੇ ਨਾਲ ਇੱਕ ਕਾਲੇ ਸਕਰਟ ਵਿੱਚ ਦੇਖਿਆ ਜਾ ਸਕਦਾ ਹੈ। ਉਸ ਨੇ ਜੋਕਰ ਆਈ ਲੁੱਕ ਰਾਹੀਂ ਆਪਣਾ ਲੁੱਕ ਪੂਰਾ ਕੀਤਾ। ਉਨ੍ਹਾਂ ਦੇ ਇਸ ਜੋਕਰ ਗੈਟਅੱਪ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲੇਡੀ ਗਾਗਾ ਦੇ ਇਸ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਦੇਖਣ ਲਈ ਪ੍ਰਸ਼ੰਸਕ ਇੰਤਜ਼ਾਰ ਨਹੀਂ ਕਰ ਪਾ ਰਹੇ ਹਨ। ਦੱਸ ਦੇਈਏ ਕਿ ਲੇਡੀ ਗਾਗਾ ‘ਜੋਕਰ 2’ ‘ਚ ਜੋਕਿਨ ਫੀਨਿਕਸ (Joaquin Phoenix) ਦੇ ਓਪੌਜ਼ਿਟ ਹਾਰਲੇ ਕੁਇਨ (Harley Quinn) ਦਾ ਕਿਰਦਾਰ ਨਿਭਾਅ ਰਹੀ ਹੈ।

r 2

ਜਦੋਂ ਤੋਂ ਲੇਡੀ ਗਾਗਾ ਦੇ ਜੋਕਰ ਲੁੱਕ ਦੀ ਝਲਕ ਇੰਟਰਨੈੱਟ ‘ਤੇ ਸਾਹਮਣੇ ਆਈ ਹੈ, ਲੋਕ ਇਸ ਫਿਲਮ ਦੀ ਚਰਚਾ ਕਰ ਰਹੇ ਹਨ। ਇਸ ਤੋਂ ਪਹਿਲਾਂ ਫਰਵਰੀ ‘ਚ ਨਿਰਦੇਸ਼ਕ ਟੌਡ ਨੇ ‘ਜੋਕਰ 2’ ਦਾ ਫਰਸਟ ਲੁੱਕ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਜੋਕਿਨ ਤੇ ਲੇਡੀ ਗਾਗਾ ਨੂੰ ਇਕੱਠੇ ਦੇਖ ਕੇ ਫੈਨਸ ਆਪਣੇ ਉਤਸ਼ਾਹ ‘ਤੇ ਕਾਬੂ ਨਹੀਂ ਰੱਖ ਸਕੇ। ਦੋਵਾਂ ਨੂੰ ਇਕੱਠੇ ਦੇਖ ਕੇ ਲੋਕ ਇੰਨੇ ਖੁਸ਼ ਹੋਏ ਕਿ ਉਨ੍ਹਾਂ ਨੂੰ ਆਸਕਰ ਦੇਣ ਦੀ ਗੱਲ ਵੀ ਚੱਲ ਰਹੀ ਸੀ। ਦੱਸ ਦੇਈਏ ਕਿ ‘ਜੋਕਰ 2’ 2019 ਦੀ ਮਨੋਵਿਗਿਆਨਕ-ਥ੍ਰਿਲਰ ‘ਜੋਕਰ’ ਦਾ ਸੀਕਵਲ ਹੈ। ‘ਜੋਕਰ 2’ 2024 ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...