”ਬੇਬੇ” ਗੀਤ ਨਾਲ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਜੌਰਡਨ ਸੰਧੂ ਵਿਆਹ ਤੋਂ ਬਾਅਦ ਹਨੀਮੂਨ ਮਨਾਉਣ ਦੇ ਲਈ ਗਏ ਹੋਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਜੌਰਡਨ ਸੰਧੂ ਦਾ ਵਿਆਹ ਜਨਵਰੀ ‘ਚ ਹੋਇਆ ਸੀ। ਜਿਸ ਤੋਂ ਬਾਅਦ ਇਹ ਜੋੜੀ ਹਨੀਮੂਨ ਲਈ ਗਈ ਹੋਈ ਹੈ । ਇਸ ਦੇ ਨਾਲ ਇਹ ਵੀ ਦੱਸ ਦੇਈਏ ਕਿ ਬੀਤੇ ਦਿਨ ਹੀ ਜੋਰਡਨ ਸੰਧੂ ਦੀ ਜਲੰਧਰ ਵਿੱਚ ਵੈਂਡਿੰਗ ਰਿਸ਼ੈਪਸ਼ਨ ਹੋਈ ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਪਾਰਟੀ ਵਿੱਚ ਨਿਮਰਤ ਖਹਿਰਾ, ਸਰਗੁਣ ਮਹਿਤਾ, ਐਮੀ ਵਿਰਕ, ਦੇਸੀ ਕਰਿਊ ਵਾਲੇ, ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਰੌਣਕਾਂ ਲਾਈਆਂ।

ਸਤਿੰਦਰ ਸਰਤਾਜ ਨੇ ਵੀ ਆਪਣੇ ਗੀਤਾਂ ਦੇ ਨਾਲ ਇਸ ਸ਼ਾਮ ਨੂੰ ਚਾਰ ਚੰਨ ਲਗਾ ਦਿਤੇ। ਜੌਰਡਨ ਮਹਿੰਦੀ ਰੰਗ ਵਾਲੀ ਸ਼ੇਰਵਾਨੀ ਵਿੱਚ ਨਜ਼ਰ ਆਏ ਤੇ ਉਨ੍ਹਾਂ ਦੀ ਪਤਨੀ ਗੋਲਡਨ ਰੰਗ ਦੇ ਖ਼ੂਬਸੂਰਤ ਲਹਿੰਗੇ ‘ਚ ਨਜ਼ਰ ਆਈ। ਵੀਡੀਓਜ਼ ‘ਚ ਤੁਸੀਂ ਦੇਖ ਸਕਦੇ ਹੋ ਪੰਜਾਬੀ ਕਲਾਕਾਰਾਂ ਨੇ ਜੰਮ ਕੇ ਭੰਗੜੇ ਪਾਏ।ਇਸ ਤੋਂ ਇਲਾਵਾ ਨਵੀਂ ਵਿਆਹੀ ਜੋੜੀ ਵੀ ਡਾਂਸ ਕਰਦੀ ਨਜ਼ਰ ਆਈ। ਵੀਡੀਓਜ਼ ਵਿੱਚ ਜਾਰਡਨ ਸੰਧੂ ਤੇ ਉਸਦੀ ਪਤਨੀ ਜਸਪ੍ਰੀਤ ਕੌਰ ਬਹੁਤ ਖੁਸ਼ ਲੱਗ ਰਹੇ ਹਨ। ਜਸਪ੍ਰੀਤ ਕੌਰ ਕੈਨੇਡਾ ਦੀ ਰਹਿਣ ਵਾਲੀ ਹੈ।












