September 10, 2026, 7:59 pm
----------- Advertisement -----------
HomeNewsEntertainmentਫਿਲਮ ਜੁਗ-ਜੁਗ ਜੀਓ ਦੇ ਲੇਟੈਸਟ ਪੋਸਟਰ ਨੇ ਵਧਾਇਆ ਫੈਨਜ਼ ਦਾ ਉਤਸ਼ਾਹ,ਜਾਣੋ ਕਦੋਂ...

ਫਿਲਮ ਜੁਗ-ਜੁਗ ਜੀਓ ਦੇ ਲੇਟੈਸਟ ਪੋਸਟਰ ਨੇ ਵਧਾਇਆ ਫੈਨਜ਼ ਦਾ ਉਤਸ਼ਾਹ,ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ

Published on

----------- Advertisement -----------

ਵਰੁਣ ਧਵਨ ਅਤੇ ਕਿਆਰਾ ਅਡਵਾਨੀ ਦੀ ਫਿਲਮ ‘ਜੁਗ ਜੁਗ ਜੀਓ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਰਨ ਜੌਹਰ ਪਹਿਲਾਂ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਚੁੱਕੇ ਹਨ। ਦੂਜੇ ਪਾਸੇ ਕਿਆਰਾ ਅਡਵਾਨੀ ਨੇ ਫਿਲਮ ਦਾ ਲੇਟੈਸਟ ਪੋਸਟਰ ਸ਼ੇਅਰ ਕੀਤਾ ਹੈ, ਜਿਸ ‘ਚ ਉਸ ਨਾਲ ਫਿਲਮ ਦੀ ਪੂਰੀ ਸਟਾਰਕਾਸਟ ਨਜ਼ਰ ਆ ਰਹੀ ਹੈ। ਇਸ ਪੋਸਟਰ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਵਧਾ ਦਿੱਤਾ ਹੈ। ਇਸ ਫਿਲਮ ਦੇ ਪੋਸਟਰ ਵਿੱਚ ਕਿਆਰਾ ਅਡਵਾਨੀ ਅਤੇ ਵਰੁਣ ਦੇ ਨਾਲ ਅਭਿਨੇਤਾ ਅਨਿਲ ਕਪੂਰ ਅਤੇ ਅਭਿਨੇਤਰੀ ਨੀਤੂ ਕਪੂਰ ਵੀ ਨਜ਼ਰ ਆ ਰਹੇ ਹਨ। ਰਿਲੀਜ਼ ਹੋਏ ਇਸ ਮੋਸ਼ਨ ਪੋਸਟਰ ‘ਚ ਫਿਲਮ ਦੀ ਮੁੱਖ ਸਟਾਰ ਕਾਸਟ ਕੈਮਰੇ ਦੇ ਸਾਹਮਣੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਫਿਲਮ ਦੇ ਨਿਰਮਾਤਾ ਕਰਨ ਜੌਹਰ ਨੇ ‘ਜੁਗ ਜੁਗ ਜੀਓ’ ਦਾ ਮੋਸ਼ਨ ਪੋਸਟਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਇਸ ਪਰਿਵਾਰ ਦਾ ਹਿੱਸਾ ਬਣੋ। ਭਾਵੁਕ ਅਤੇ ਪਿਆਰ ਨਾਲ ਭਰਪੂਰ ਪਰਿਵਾਰ, ਫਿਲਮ ਆ ਰਹੀ ਹੈ। 24 ਜੂਨ ਨੂੰ ਮਿਲਦੇ ਹਾਂ ਤੁਹਾਡੇ ਨੇੜਲੇ ਸਿਨੇਮਾ ਘਰਾਂ ‘ਚ ‘ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਨੀਤੂ ਕਪੂਰ ਅਤੇ ਅਨਿਲ ਕਪੂਰ ਇਕੱਠੇ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਫਿਲਮ ਦੀ ਦਿਲਚਸਪ ਅਤੇ ਦਮਦਾਰ ਸਟਾਰ ਕਾਸਟ ਕਾਰਨ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਰਾਜ ਮਹਿਤਾ ਵੱਲੋਂ ਨਿਰਦੇਸ਼ਿਤ ਫਿਲਮ ‘ਜੁਗ ਜੁਗ ਜੀਓ’ ਧਰਮਾ ਪ੍ਰੋਡਕਸ਼ਨ ਦੇ ਤਹਿਤ ਬਣਾਈ ਗਈ ਹੈ। ਕਿਆਰਾ ਅਤੇ ਵਰੁਣ ਤੋਂ ਇਲਾਵਾ ਫਿਲਮ ‘ਚ ਅਨਿਲ ਕਪੂਰ, ਨੀਤੂ ਕਪੂਰ, ਮਨੀਸ਼ ਪਾਲ, ਮਸ਼ਹੂਰ ਯੂਟਿਊਬਰ ਪ੍ਰਜਾਕਤਾ ਕੋਲੀ ਆਦਿ ਨਜ਼ਰ ਆਉਣਗੇ। ਹਾਲਾਂਕਿ ਹੁਣ ਤੱਕ ਮੇਕਰਸ ਨੇ ਫਿਲਮ ਦੀ ਕਹਾਣੀ ਨੂੰ ਲੈ ਕੇ ਕੋਈ ਖੁਲਾਸਾ ਨਹੀਂ ਕੀਤਾ ਹੈ। ਇਹ ਫਿਲਮ ਅਗਲੇ ਮਹੀਨੇ 24 ਜੂਨ ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...