ਕੈਨੇਡੀਅਨ ਗਾਇਕ ਜਸਟਿਨ ਬੀਬਰ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਨੇ ਬੇਬੀ ਬੰਪ ਨਾਲ ਪਤਨੀ ਹੇਲੀ ਦੀਆਂ ਫੋਟੋਆਂ ਸ਼ੇਅਰ ਕਰਕੇ ਗਰਭ ਅਵਸਥਾ ਦਾ ਐਲਾਨ ਕੀਤਾ ਹੈ। ਵਿਆਹ ਦੇ 6 ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਿਹਾ ਹੈ। ਦੋਵੇਂ ਇਸ ਪਲ ਲਈ ਕਾਫੀ ਉਤਸ਼ਾਹਿਤ ਵੀ ਹਨ।

ਜਸਟਿਨ ਨੇ ਅੱਜ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਅਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ੇਅਰ ਕੀਤੀਆਂ ਤਸਵੀਰਾਂ ‘ਚ ਉਨ੍ਹਾਂ ਦੀ ਪਤਨੀ ਹੇਲੀ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ। ਇਨ੍ਹਾਂ ਵੀਡੀਓਜ਼ ਅਤੇ ਤਸਵੀਰਾਂ ਨਾਲ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਨਵੰਬਰ 2018 ਵਿੱਚ ਵਿਆਹ ਕਰਨ ਤੋਂ ਬਾਅਦ, ਜੋੜੇ ਨੇ 2019 ਵਿੱਚ ਪਰਿਵਾਰ ਅਤੇ ਦੋਸਤਾਂ ਲਈ ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਿਆਹ ਸਮਾਰੋਹ ਕੀਤਾ ਸੀ।













