August 24, 2026, 1:14 pm
----------- Advertisement -----------
HomeNewsEntertainmentਪ੍ਰੈਗਨੈਂਸੀ ਦੌਰਾਨ ਇੰਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ ਕਾਜਲ ਅਗਰਵਾਲ ,ਬੇਬੀ...

ਪ੍ਰੈਗਨੈਂਸੀ ਦੌਰਾਨ ਇੰਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ ਕਾਜਲ ਅਗਰਵਾਲ ,ਬੇਬੀ ਬੰਪ ਨਾਲ ਸਾਂਝਾ ਕੀਤਾ ਇਹ ਵੀਡੀਓ

Published on

----------- Advertisement -----------

ਅਦਾਕਾਰਾ ਕਾਜਲ ਅਗਰਵਾਲ ਇਨ੍ਹੀਂ ਦਿਨੀਂ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਅਦਾਕਾਰਾ ਆਪਣੀ ਗਰਭਅਵਸਥਾ ਦੇ ਆਖਰੀ ਦਿਨਾਂ ‘ਚ ਹੈ ਅਤੇ ਕਿਸੇ ਵੀ ਦਿਨ ਆਪਣੇ ਪਹਿਲੇ ਬੱਚੇ ਨੂੰ ਜਨਮ ਦੇ ਸਕਦੀ ਹੈ। ਪ੍ਰੈਗਨੈਂਸੀ ਦੌਰਾਨ ਕਾਜਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰੈਗਨੈਂਸੀ ਸਫਰ ਨੂੰ ਖੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਰਾਹੀਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ। ਇਸ ਵੀਡੀਓ ‘ਚ ਉਹ ਆਪਣੇ ਬੇਬੀ ਬੰਪ ਦੇ ਨਾਲ ਵੱਖਰੇ-ਵੱਖਰੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਦੇ ਕਲਾਕਾਰਾਂ ਦੇ ਕਮੈਂਟ ਆ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਸੀ।

ਕਾਜਲ ਨੇ ਕੈਪਸ਼ਨ ਵਿੱਚ ਲਿਖਿਆ, “ਆਓ ਇਸਦਾ ਸਾਹਮਣਾ ਕਰੀਏ। ਮਾਂ ਬਣਨ ਦੀ ਤਿਆਰੀ ਇੱਕ ਸੁੰਦਰ ਅਹਿਸਾਸ ਹੋ ਸਕਦਾ ਹੈ, ਪਰ ਇਹ ਹਲਚਲ ਨਾਲ ਭਰਿਆ ਵੀ ਹੈ।” ਉਨ੍ਹਾਂ ਨੇ ਅੱਗੇ ਲਿਖਿਆ ਹੈ-‘ਇੱਕ ਪਲ ਵਿੱਚ ਤੁਸੀਂ ਮਹਿਸੂਸ ਕਰੋਗੇ ਕਿ ਸਭ ਕੁਝ ਠੀਕ ਹੈ ਤੇ ਹਾਲਾਤ ਕਾਬੂ ਵਿੱਚ ਹਨ, ਪਰ ਅਗਲੇ ਪਲ ਵਿੱਚ ਤੁਸੀਂ ਚਿੰਤਾ ਮਹਿਸੂਸ ਕਰ ਸਕਦੇ ਹੋ। ਪਰ ਖੁਸ਼ੀ, ਉਦਾਸੀ, ਡਰ ਅਤੇ ਨਿਰਾਸ਼ਾ ਦੀਆਂ ਇਨ੍ਹਾਂ ਭਾਵਨਾਵਾਂ ਵਿੱਚੋਂ ਲੰਘ ਕੇ ਇਹ ਪਲ ਕਦੋਂ ਤੁਹਾਡੀ ਜ਼ਿੰਦਗੀ ਦੀਆਂ ਸੁਨਹਿਰੀ ਯਾਦਾਂ ਦਾ ਹਿੱਸਾ ਬਣ ਜਾਂਦੇ ਹਨ, ਤੁਹਾਨੂੰ ਪਤਾ ਹੀ ਨਹੀਂ ਲੱਗਦਾ। ਇਹ ਵੱਖਰੇ-ਵੱਖਰੇ ਟੁੱਕੜੇ ਮਿਲਕੇ ਇੱਕ ਵਿਲੱਖਣ ਕਹਾਣੀ ਬਣਾਉਂਦੇ ਨੇ ਤੇ ਇਹ ਸਾਡੀਆਂ ਬਣ ਜਾਂਦੀਆਂ ਹਨ। ” ਤੁਹਾਨੂੰ ਦੱਸ ਦੇਈਏ ਕਿ ਕਾਜਲ ਨੇ ਅਕਤੂਬਰ 2020 ਵਿੱਚ ਮੁੰਬਈ ਦੇ ਤਾਜ ਪੈਲੇਸ ਵਿੱਚ ਗੌਤਮ ਕਿਚਲੂ ਨਾਲ ਵਿਆਹ ਕੀਤਾ ਸੀ। ਇਸ ਸਾਲ ਦੀ ਸ਼ੁਰੂਆਤ ਤੇ ਕਾਜਲ ਨੇ ਆਪਣੀ ਪ੍ਰੈਗਨੈਂਸੀ ਦੀ ਗੁੱਡ ਨਿਊਜ਼ ਆਪਣੇ ਚਾਹੁਣ ਵਾਲਿਆਂ ਦੇ ਨਾਲ ਸਾਂਝੀ ਕੀਤੀ ਸੀ। ਕਾਜਲ ਅਗਰਵਾਲ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...