August 24, 2026, 1:15 pm
----------- Advertisement -----------
HomeNewsEntertainmentਕਾਜਲ ਅਗਰਵਾਲ ਦੇ ਪਤੀ ਗੌਤਮ ਕਿਚਲੂ ਨੇ ਪੋਸਟ ਸ਼ੇਅਰ ਕਰ ਦੱਸਿਆ ਆਪਣੇ...

ਕਾਜਲ ਅਗਰਵਾਲ ਦੇ ਪਤੀ ਗੌਤਮ ਕਿਚਲੂ ਨੇ ਪੋਸਟ ਸ਼ੇਅਰ ਕਰ ਦੱਸਿਆ ਆਪਣੇ ਨਵ ਜਨਮੇ ਬੇਟੇ ਦਾ ਨਾਂਅ

Published on

----------- Advertisement -----------

ਕਾਜਲ ਅਗਰਵਾਲ ਅਤੇ ਗੌਤਮ ਕਿਚਲੂ ਆਪਣੇ ਬੇਟੇ ਦੇ ਮਾਤਾ-ਪਿਤਾ ਬਣ ਗਏ ਹਨ। ਕਾਜਲ ਨੇ ਮੰਗਲਵਾਰ ਨੂੰ ਬੇਟੇ ਨੂੰ ਜਨਮ ਦਿੱਤਾ। ਹੁਣ ਇਸ ਖਬਰ ਦੀ ਪੁਸ਼ਟੀ ਕਾਜਲ ਦੇ ਪਤੀ ਗੌਤਮ ਨੇ ਕੀਤੀ ਹੈ ਅਤੇ ਬੇਟੇ ਦਾ ਨਾਂ ਵੀ ਦੱਸਿਆ ਹੈ। ਗੌਤਮ ਨੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਲਿਖਿਆ ਹੈ, ‘ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਨੀਲ ਕਿਚਲੂ ਦਾ ਜਨਮ 19 ਅਪ੍ਰੈਲ 2022 ਨੂੰ ਹੋਇਆ ਹੈ। ਕਾਜਲ ਅਗਰਵਾਲ ਦੇ ਪਤੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪਹਿਲੇ ਬੱਚੇ ਦੇ ਆਉਣ ਬਾਰੇ ਐਲਾਨ ਕੀਤਾ ਅਤੇ ਆਪਣੇ ਫਾਲੋਅਰਸ ਨੂੰ ਉਸ ਦੇ ਨਾਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਜੋੜੇ ਨੇ ਆਪਣੇ ਬੇਟੇ ਦਾ ਨਾਂ ਨੀਲ ਕਿਚਲੂ ਰੱਖਿਆ ਹੈ। ਇਸ ਦੇ ਨਾਲ ਹੀ ਗੌਤਮ ਨੇ ਪੋਸਟ ਵਿੱਚ ਕੈਪਸ਼ਨ ਦਿੱਤਾ, ” ਕੀ ਇਹ ਪਿਆਰਾ ਨਾਂਅ ਨਹੀਂ?

ਗੌਤਮ ਨੇ ਫੈਨਜ਼ ਅਤੇ ਸ਼ੁਭਚਿੰਤਕਾਂ ਦੇ ਪਿਆਰ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕਰਨ ਲਈ ਇੱਕ ਪਿਆਰਾ ਜਿਹਾ ਨੋਟ ਲਿਖਿਆ। ਉਸ ਨੇ ਲਿਖਿਆ, “ਸਾਡਾ ਦਿਲ ਭਰ ਗਿਆ ਹੈ ਅਤੇ ਅਸੀਂ ਸ਼ੁਕਰਗੁਜ਼ਾਰ ਹਾਂ। ਤੁਹਾਡੇ ਪਿਆਰ ਅਤੇ ਆਸ਼ੀਰਵਾਦ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ @kajalaggarwalofficial।”ਬੈਨਰ ‘ਤੇ ਸੰਦੇਸ਼ ਲਿਖਿਆ ਸੀ, ” ਨੀਲ ਕਿਚਲੂ, 19 ਅਪ੍ਰੈਲ, 2022 ਦੇ ਜਨਮ ਦੀ ਘੋਸ਼ਣਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਮਾਤਾ-ਪਿਤਾ: ਕਾਜਲ ਅਤੇ ਗੌਤਮ, ਦਾਦਾ-ਦਾਦੀ: ਧੀਰਾ ਅਤੇ ਨਿਤਿਨ | ਵਿਨੈ ਅਤੇ ਸੁਮਨ ਦੁਆਰਾ ਪਿਆਰ ਨਾਲ ਸਵਾਗਤ ਕੀਤਾ ਗਿਆ।” ਫੈਨਜ਼ ਇਸ ਜੋੜੀ ਵੱਲੋਂ ਪੋਸਟ ਰਾਹੀਂ ਦਿੱਤੀ ਗਈ ਖੁਸ਼ਖਬਰੀ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਤੇ ਟੌਲੀਵੁੱਡ ਸੈਲਬਸ ਇਸ ਨਵੇਂ ਮਾਤਾ-ਪਿਤਾ ਬਣੀ ਜੋੜੀ ਨੂੰ ਸੰਦੇਸ਼ ਭੇਜ ਕੇ ਵਧਾਈਆਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...