July 28, 2026, 4:35 am
----------- Advertisement -----------
HomeNewsEntertainmentਕਾਜੋਲ ਨੇ ਪੋਸਟ ਸਾਂਝੀ ਕਰ ਅਜੇ ਦੇਵਗਨ ਨੂੰ ਜਨਮਦਿਨ ਦੀਆਂ ਦਿੱਤੀਆਂ ਮੁਬਾਰਕਾਂ

ਕਾਜੋਲ ਨੇ ਪੋਸਟ ਸਾਂਝੀ ਕਰ ਅਜੇ ਦੇਵਗਨ ਨੂੰ ਜਨਮਦਿਨ ਦੀਆਂ ਦਿੱਤੀਆਂ ਮੁਬਾਰਕਾਂ

Published on

----------- Advertisement -----------

 ਅਜੇ ਦੇਵਗਨ ਅੱਜ (2 ਅਪ੍ਰੈਲ) ਨੂੰ ਆਪਣਾ 55ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਕਾਰਨ ਪਤਨੀ ਕਾਜੋਲ ਨੇ ਉਨ੍ਹਾਂ ਲਈ ਇੱਕ ਮਜ਼ਾਕੀਆ ਪੋਸਟ ਸ਼ੇਅਰ ਕੀਤੀ ਹੈ। ਸ਼ੇਅਰ ਕੀਤੀ ਤਸਵੀਰ ‘ਚ ਅਜੇ ਇਕ ਪੂਲ ਦੇ ਕਿਨਾਰੇ ਖੜ੍ਹੇ ਨਜ਼ਰ ਆ ਰਹੇ ਹਨ। ਪੋਸਟ ਸ਼ੇਅਰ ਕਰਦੇ ਹੋਏ ਕਾਜੋਲ ਨੇ ਲਿਖਿਆ- ਕਿਉਂਕਿ ਮੈਂ ਜਾਣਦੀ ਹਾਂ ਕਿ ਤੁਸੀਂ ਆਪਣੇ ਜਨਮਦਿਨ ਨੂੰ ਲੈ ਕੇ ਇੰਨੇ ਉਤਸ਼ਾਹਿਤ ਹੋ ਕਿ ਤੁਸੀਂ ਕੇਕ ਬਾਰੇ ਸੋਚ ਕੇ ਬੱਚਿਆਂ ਦੀ ਤਰ੍ਹਾਂ ਛਾਲ ਮਾਰ ਰਹੇ ਹੋ। ਇੰਨਾ ਹੀ ਨਹੀਂ, ਤੁਸੀਂ ਤਾੜੀਆਂ ਵਜਾਉਂਦੇ ਜਾ ਰਹੇ ਹੋ… ਇਸ ਲਈ ਮੈਂ ਤੁਹਾਨੂੰ ਸ਼ੁਭਕਾਮਨਾਵਾਂ ਦੇ ਕੇ ਤੁਹਾਡੇ ਦਿਨ ਦੀ ਸ਼ੁਰੂਆਤ ਕਰਦੀ ਹਾਂ। ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।  

ਦੱਸ ਦਈਏ ਕਿ ਅਜੇ ਦੇਵਗਨ ਦਾ ਜਨਮ 2 ਅਪ੍ਰੈਲ 1969 ਨੂੰ ਦਿੱਲੀ ਵਿੱਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਉਸਦਾ ਅਸਲੀ ਨਾਮ ਵਿਸ਼ਾਲ ਵੀਰੂ ਦੇਵਗਨ ਹੈ। ਉਸਦੇ ਪਿਤਾ ਵੀਰੂ ਦੇਵਗਨ ਇੱਕ ਸਟੰਟ ਕੋਰੀਓਗ੍ਰਾਫਰ ਅਤੇ ਐਕਸ਼ਨ ਫਿਲਮ ਨਿਰਦੇਸ਼ਕ ਸਨ। ਉਸਦੀ ਮਾਂ ਵੀਨਾ ਦੇਵਗਨ ਇੱਕ ਨਿਰਮਾਤਾ ਹੈ।

ਅਜੇ ਦੇਵਗਨ ਨੇ ਆਪਣੇ ਕਰੀਅਰ ‘ਚ 100 ਤੋਂ ਜ਼ਿਆਦਾ ਫਿਲਮਾਂ ਕੀਤੀਆਂ ਹਨ। 8 ਮਾਰਚ ਨੂੰ ਰਿਲੀਜ਼ ਹੋਈ ਇਸ ਫਿਲਮ ਨੇ 194 ਕਰੋੜ ਦੀ ਕਮਾਈ ਕੀਤੀ ਹੈ। ਆਉਣ ਵਾਲੇ ਦਿਨਾਂ ‘ਚ ਅਜੇ ਮੈਦਾਨ, ਸਿੰਘਮ ਅਗੇਨ ਅਤੇ ਹੋਰ ਫਿਲਮਾਂ ‘ਚ ਨਜ਼ਰ ਆਉਣਗੇ।

 ਜ਼ਿਕਰਯੋਗ ਹੈ ਕਿ ਅਜੇ ਦੇਵਗਨ ਫਿਲਮ ਮੈਦਾਨ ‘ਚ ਨਜ਼ਰ ਆਉਣਗੇ। ਫਿਲਮ ਮੈਦਾਨ ਫੁੱਟਬਾਲ ਕੋਚ ਸਈਦ ਅਬਦੁਲ ਰਹੀਮ ਦੀ ਬਾਇਓਪਿਕ ਹੈ। ਸਈਅਦ ਅਬਦੁਲ ਰਹੀਮ ਨੇ ਆਪਣਾ ਪੂਰਾ ਜੀਵਨ ਫੁੱਟਬਾਲ ਨੂੰ ਸਮਰਪਿਤ ਕਰ ਦਿੱਤਾ ਸੀ ਅਤੇ ਭਾਰਤ ਲਈ ਕਈ ਉਪਲਬਧੀਆਂ ਵੀ ਲੈ ਕੇ ਆਏ ਸਨ। ਫਿਲਮ ‘ਚ ਉਨ੍ਹਾਂ ਦਾ ਕਿਰਦਾਰ ਅਜੇ ਦੇਵਗਨ ਨੇ ਨਿਭਾਇਆ ਹੈ। 

ਫਿਲਮ ‘ਚ ਅਜੇ ਦੇਵਗਨ ਦੇ ਨਾਲ ਪ੍ਰਿਯਾਮਣੀ ਅਤੇ ਗਜਰਾਓ ਵੀ ਮੁੱਖ ਭੂਮਿਕਾਵਾਂ ‘ਚ ਹਨ। ਇਹ ਫਿਲਮ ਈਦ ਦੇ ਮੌਕੇ ‘ਤੇ 10 ਅਪ੍ਰੈਲ 2024 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਅਜੇ ਹਾਲ ਹੀ ‘ਚ ਫਿਲਮ ਸ਼ੈਤਾਨ ‘ਚ ਨਜ਼ਰ ਆਏ ਹਨ। ਫਿਲਮ ਨੇ ਬੌਕਸ ਆਫਿਸ ‘ਤੇ ਚੰਗੀ ਕਮਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...