June 7, 2026, 1:44 pm
----------- Advertisement -----------
HomeNewsEntertainmentਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ 'ਕਲੀ ਜੋਟਾ' ਦਾ ਨਵਾਂ ਗੀਤ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦਾ ਨਵਾਂ ਗੀਤ ‘ਦਿਲਾਂ ਦੀ ਗੱਲ’ ਹੋਇਆ ਰਿਲੀਜ਼

Published on

----------- Advertisement -----------

ਫ਼ਿਲਮ ‘ਕਲੀ ਜੋਟਾ’ (Kali Jotta) ਦੀ ਇਨ੍ਹੀਂ ਦਿਨੀਂ ਖੂਬ ਚਰਚਾ ਹੋ ਰਹੀ ਹੈ । ਇਸ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਹੁਣ ਇਸ ਫ਼ਿਲਮ ਦਾ ਨਵਾਂ ਗੀਤ ‘ਦਿਲਾਂ ਦੀ ਗੱਲ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸਤਿੰਦਰ ਸਰਤਾਜ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਬੀਟ ਮਨਿਸਟਰ ਨੇ । ਇਸ ਗੀਤ ‘ਚ ਇੱਕ ਖ਼ਾਸ ਸੁਨੇਹਾ ਵੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਜਦੋਂ ਇਨਸਾਨ ਆਪਣੇ ਦਿਲ ਦੀ ਗੱਲ ਕਹਿਣ ‘ਚ ਮੌਕੇ ‘ਤੇ ਨਹੀਂ ਕਹਿ ਪਾਉਂਦਾ ਤਾਂ ਫਿਰ ਉਹ ਮੌਕਾ ਕਦੇ ਵੀ ਹੱਥ ਨਹੀਂ ਆਉਂਦਾ । ਕਿਉਂਕਿ ਜਦੋਂ ਸਮਾਂ ਲੰਘ ਜਾਂਦਾ ਹੈ ਤਾਂ ਅਸੀਂ ਭਾਵੇਂ ਲੱਖ ਕੋਸ਼ਿਸ਼ਾਂ ਕਰ ਲਈਏ । ਪਹਿਲਾਂ ਵਰਗੇ ਦਿਨ ਕਦੇ ਵੀ ਨਹੀਂ ਆਉਂਦੇ।ਗੀਤ ਨੂੰ ਸਤਿੰਦਰ ਸਰਤਾਜ, ਨੀਰੂ ਬਾਜਵਾ, ਰੁਪਿੰਦਰ ਰੂਪੀ ਅਤੇ ਪ੍ਰਿੰਸ ਕੰਵਲਜੀਤ ਸਿੰਘ ‘ਤੇ ਫਿਲਮਾਇਆ ਗਿਆ ਹੈ ।

YouTube player

ਜਿਸ ‘ਚ ਸਤਿੰਦਰ ਸਰਤਾਜ ਨੀਰੂ ਜੋ ਕਿ ਪਾਗਲ ਹਾਲਤ ‘ਚ ਪਹੁੰਚ ਚੁੱਕੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਦੇ ਗੀਤ ‘ਰੁਤਬਾ’ ਨੂੰ ਵੀ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਗੀਤ ਟ੍ਰੈਡਿੰਗ ‘ਚ ਚੱਲ ਰਿਹਾ ਹੈ । ਇਸ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਤੋਂ ਇਲਾਵਾ ‘ਨਾਚ’ ਗੀਤ ਨੂੰ ਵੀ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਗੀਤ ਨੂੰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ‘ਤੇ ਫ਼ਿਲਮਾਇਆ ਗਿਆ ਸੀ । ਫ਼ਿਲਮ ਦੀਆਂ ਮੁੱਖ ਭੂਮਿਕਾਵਾਂ ‘ਚ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਮੁੱਖ ਕਿਰਦਾਰਾਂ ‘ਚ ਹੋਣਗੇ । ਫ਼ਿਲਮ ‘ਚ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੇ ਚੁਲਬੁਲੇ ਸੁਭਾਅ ਨੂੰ ਵੇਖ ਕੇ ਹਰ ਕੋਈ ਅੰਦਾਜ਼ਾ ਲਗਾ ਰਿਹਾ ਹੈ ਕਿ ਇਹ ਫ਼ਿਲਮ ਸ਼ਾਇਦ ਰੋਮਾਂਟਿਕ ਕਾਮੇਡੀ ਫ਼ਿਲਮ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...