June 3, 2026, 7:46 am
----------- Advertisement -----------
HomeNewsEntertainment'Emergency' ਵਿਵਾਦ ਦਰਮਿਆਨ ਕੰਗਨਾ ਨੇ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ; ਜਾਣੋ...

‘Emergency’ ਵਿਵਾਦ ਦਰਮਿਆਨ ਕੰਗਨਾ ਨੇ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ; ਜਾਣੋ ਕੀ ਹੋਵੇਗੀ ਕਹਾਣੀ

Published on

----------- Advertisement -----------

ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਿਰਦੇਸ਼ਨ ‘ਚ ਬਣੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਰੋਕ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਦੌਰਾਨ ਉਨ੍ਹਾਂ ਨੇ ਹੁਣ ਆਪਣੀ ਨਵੀਂ ਫਿਲਮ ‘ਭਾਰਤ ਭਾਗਿਆ ਵਿਧਾਤਾ’ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਫਿਲਮ ਉਨ੍ਹਾਂ ਲੋਕਾਂ ਦੇ ਯੋਗਦਾਨ ਦੀ ਕਹਾਣੀ ਦੱਸੇਗੀ ਜੋ ਪਰਦੇ ਦੇ ਪਿੱਛੇ ਸਖ਼ਤ ਮਿਹਨਤ ਕਰਦੇ ਹਨ।
ਦੱਸ ਦਈਏ ਕਿ ਫਿਲਮ ਦਾ ਨਿਰਦੇਸ਼ਨ ਗੀਤਕਾਰ ਅਤੇ ਪਟਕਥਾ ਲੇਖਕ ਮਨੋਜ ਤਾਪੜੀਆ ਕਰਨਗੇ, ਜੋ ਇਸ ਤੋਂ ਪਹਿਲਾਂ ‘ਚੀਨੀ ਕਮ’, ‘ਮਾਈ’, ‘ਮਦਰਾਸ ਕੈਫੇ’ ਅਤੇ ‘ਐਨਐਚ10’ ਵਰਗੀਆਂ ਫਿਲਮਾਂ ‘ਚ ਕੰਮ ਕਰ ਚੁੱਕੇ ਹਨ। ਇਹ ਫਿਲਮ ਯੂਨੋਆ ਫਿਲਮਜ਼ ਦੀ ਬਬੀਤਾ ਆਸ਼ੀਵਾਲ ਅਤੇ ਫਲੋਟਿੰਗ ਰੌਕਸ ਐਂਟਰਟੇਨਮੈਂਟ ਦੇ ਆਦਿ ਸ਼ਰਮਾ ਦੁਆਰਾ ਸਾਂਝੇ ਤੌਰ ‘ਤੇ ਬਣਾਈ ਜਾਵੇਗੀ। ਇਸ ਵਿੱਚ ਕੰਗਨਾ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ।
ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਇਸ ਫਿਲਮ ਦਾ ਐਲਾਨ ਕੀਤਾ ਹੈ। ਅਭਿਨੇਤਰੀ ਨੇ ਲਿਖਿਆ, “ਪਰਦੇ ‘ਤੇ ਅਸਲ ਜ਼ਿੰਦਗੀ ਦੀ ਬਹਾਦਰੀ ਦਾ ਜਾਦੂ ਦੇਖਣ ਲਈ ਤਿਆਰ ਹੋ ਜਾਓ। ਇਸ ਫਿਲਮ ਦਾ ਐਲਾਨ ਕਰਨ ਲਈ ਉਤਸ਼ਾਹਿਤ ਹਾਂ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...