October 14, 2026, 10:31 pm
----------- Advertisement -----------
HomeNewsEntertainmentਫ਼ਿਲਮ ਐਮਰਜੈਂਸੀ ਦੀ ਸ਼ੂਟਿੰਗ ਹੋਈ ਪੂਰੀ, ਕੰਗਨਾ ਰਣੌਤ ਨੇ ਸਾਂਝਾ ਕੀਤਾ ਭਾਵੁਕ...

ਫ਼ਿਲਮ ਐਮਰਜੈਂਸੀ ਦੀ ਸ਼ੂਟਿੰਗ ਹੋਈ ਪੂਰੀ, ਕੰਗਨਾ ਰਣੌਤ ਨੇ ਸਾਂਝਾ ਕੀਤਾ ਭਾਵੁਕ ਨੋਟ

Published on

----------- Advertisement -----------

ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਚਰਚਾ ‘ਚ ਹੈ। ਬਾਲੀਵੁੱਡ ਦੀ ਰਾਣੀ ਇਸ ਨਾਲ ਜੁੜੀ ਹਰ ਅਪਡੇਟ ਆਪਣੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਅਭਿਨੇਤਰੀ ਨੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਸ ਨੇ ਦੱਸਿਆ ਕਿ ਸਭ ਤੋਂ ਉਡੀਕੀ ਜਾ ਰਹੀ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਬੀ-ਟਾਊਨ ਦੀ ਬੇਬਾਕ ਅਦਾਕਾਰਾ ਨੇ ਹਾਲ ਹੀ ‘ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ‘ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਲੁੱਕ ‘ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਇੱਕ ਇਮੋਸ਼ਨਲ ਨੋਟ ਵੀ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਦੱਸਿਆ ਕਿ ਫਿਲਮ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਆਪਣੀ ਸਾਰੀ ਜਾਇਦਾਦ ਗਿਰਵੀ ਰੱਖਣੀ ਪਈ। ਕੰਗਨਾ ਰਣੌਤ ਨੇ ਲਿਖਿਆ- ‘ਇੱਕ ਅਦਾਕਾਰ ਵਜੋਂ ਅੱਜ ਜਦੋਂ ਮੈਂ ਐਮਰਜੈਂਸੀ ਦੀ ਸ਼ੂਟਿੰਗ ਪੂਰੀ ਕਰ ਰਹੀ ਹਾਂ ਤਾਂ ਮੇਰੀ ਜ਼ਿੰਦਗੀ ਦਾ ਇੱਕ ਬਹੁਤ ਹੀ ਸ਼ਾਨਦਾਰ ਪੜਾਅ ਪੂਰਾ ਹੋਣ ਵਾਲਾ ਹੈ।

ਅਜਿਹਾ ਲੱਗਦਾ ਹੈ ਕਿ ਮੈਂ ਇਸ ਨੂੰ ਆਰਾਮ ਨਾਲ ਪਾਸ ਕੀਤਾ ਹੈ ਪਰ ਸੱਚਾਈ ਇਸ ਤੋਂ ਕੋਹਾਂ ਦੂਰ ਹੈ। ਆਪਣੀ ਸਾਰੀ ਜਾਇਦਾਦ ਗਿਰਵੀ ਰੱਖਣ ਤੋਂ ਲੈ ਕੇ ਪਹਿਲੇ ਸ਼ੈਡਿਊਲ ਦੌਰਾਨ ਡੇਂਗੂ ਦਾ ਪਤਾ ਲੱਗਣ ਅਤੇ ਖਤਰਨਾਕ ਤੌਰ ‘ਤੇ ਖੂਨ ਦੇ ਸੈੱਲ ਘੱਟ ਹੋਣ ਤੱਕ, ਮੈਂ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ। ਇਸ ਪੂਰੇ ਘਟਨਾਕ੍ਰਮ ਦੌਰਾਨ ਮੈਨੂੰ ਇੱਕ ਮਨੁੱਖ ਵਜੋਂ ਪਰਖਿਆ ਗਿਆ ਹੈ। ਖੈਰ ਮੈਂ ਸੋਸ਼ਲ ਮੀਡੀਆ ‘ਤੇ ਆਪਣੀਆਂ ਭਾਵਨਾਵਾਂ ਬਾਰੇ ਬਹੁਤ ਖੁੱਲਾ ਹਾਂ। ਪਰ ਮੈਂ ਇਹ ਸਭ ਇਸ ਲਈ ਸਾਂਝਾ ਨਹੀਂ ਕੀਤਾ ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਉਹ ਲੋਕ ਜੋ ਮੈਨੂੰ ਡਿੱਗਦਾ ਦੇਖਣਾ ਚਾਹੁੰਦੇ ਹਨ ਅਤੇ ਮੈਨੂੰ ਪਰੇਸ਼ਾਨ ਕਰਨ ਲਈ ਸਭ ਕੁਝ ਕਰ ਰਹੇ ਹਨ, ਮੇਰੇ ਦਰਦ ਤੋਂ ਅਨੰਦ ਲੈਣ।’ ਕੰਗਨਾ ਫਿਲਮ ਐਮਰਜੈਂਸੀ ਦਾ ਨਿਰਦੇਸ਼ਨ ਵੀ ਕਰ ਰਹੀ ਹੈ। ਅਭਿਨੇਤਰੀ ਤੋਂ ਇਲਾਵਾ ਅਨੁਪਮ ਖੇਰ, ਮਿਲਿੰਦ ਸੋਮਨ, ਮਹਿਮਾ ਚੌਧਰੀ, ਸਤੀਸ਼ ਕੌਸ਼ਿਕ ਅਤੇ ਸ਼੍ਰੇਅਸ ਤਲਪੜੇ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਜੂਨ ‘ਚ ਸ਼ੁਰੂ ਹੋਈ ਸੀ। ਜਿਸ ਤੋਂ ਬਾਅਦ ਹਾਲ ਹੀ ‘ਚ ਆਸਾਮ ‘ਚ ਸ਼ੂਟਿੰਗ ਸ਼ੈਡਿਊਲ ਪੂਰਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...