October 14, 2026, 9:59 pm
----------- Advertisement -----------
HomeNewsBreaking Newsਕੰਗਨਾ ਰਣੌਤ ਨੇ ਫਿਰ ਕੀਤਾ ਹਾਈਕੋਰਟ ਵੱਲ ਰੁੱਖ, ਮਾਣਹਾਨੀ ਮਾਮਲੇ 'ਤੇ ਰੋਕ...

ਕੰਗਨਾ ਰਣੌਤ ਨੇ ਫਿਰ ਕੀਤਾ ਹਾਈਕੋਰਟ ਵੱਲ ਰੁੱਖ, ਮਾਣਹਾਨੀ ਮਾਮਲੇ ‘ਤੇ ਰੋਕ ਲਗਾਉਣ ਦੀ ਕੀਤੀ ਮੰਗ

Published on

----------- Advertisement -----------

ਕੰਗਨਾ ਰਣੌਤ ਨੇ ਇੱਕ ਵਾਰ ਫਿਰ ਮਾਣਹਾਨੀ ਦੇ ਮਾਮਲੇ ਵਿੱਚ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਾਵੇਦ ਅਖਤਰ ਨੇ ਸਾਲ 2020 ‘ਚ ਕੰਗਨਾ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ ਜੋ ਕਿ ਅਜੇ ਵੀ ਚੱਲ ਰਿਹਾ ਹੈ। ਹੁਣ ਕੰਗਨਾ ਇਸ ਮਾਮਲੇ ‘ਚ ਰਾਹਤ ਚਾਹੁੰਦੀ ਹੈ। ਹਾਲ ਹੀ ‘ਚ ਕੰਗਨਾ ਨੇ ਬੰਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਕਿਹਾ ਜਾ ਰਿਹਾ ਫ੍ਰੀ ਪ੍ਰੈੱਸ ਜਰਨਲ ਦੀ ਤਾਜ਼ਾ ਰਿਪੋਰਟ ਮੁਤਾਬਕ ਕੰਗਨਾ ਰਣੌਤ ਹੁਣ ਮਾਣਹਾਨੀ ਦੇ ਕੇਸ ਨੂੰ ਖਤਮ ਕਰਨਾ ਚਾਹੁੰਦੀ ਹੈ, ਜਿਸ ਲਈ ਉਸ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਸਾਲ 2020 ‘ਚ ਜਦੋਂ ਜਾਵੇਦ ਅਖਤਰ ਨੇ ਕੰਗਨਾ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਤਾਂ ਕੰਗਨਾ ਨੇ ਬਦਲਾ ਲੈਂਦਿਆਂ ਉਨ੍ਹਾਂ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਪਿਛਲੇ ਸਾਲ ਜਾਵੇਦ ਅਖਤਰ ਨੂੰ ਇਸ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਗਈ ਸੀ ਪਰ ਜਾਵੇਦ ਦਾ ਕੰਗਣਾ ਖਿਲਾਫ ਮਾਮਲਾ ਅਜੇ ਵੀ ਚੱਲ ਰਿਹਾ ਹੈ।

ਕੰਗਨਾ ਦਾ ਕਹਿਣਾ ਹੈ ਕਿ ਜਦੋਂ ਜਾਵੇਦ ਦਾ ਕੇਸ ਰੱਦ ਹੋ ਗਿਆ ਤਾਂ ਉਸ ਦਾ ਕਿਉਂ ਨਹੀਂ। ਰਿਪੋਰਟ ਮੁਤਾਬਕ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਮੰਜੂਸ਼ਾ ਦੇਸ਼ਪਾਂਡੇ ਇਸ ਪਟੀਸ਼ਨ ‘ਤੇ 9 ਜਨਵਰੀ ਨੂੰ ਸੁਣਵਾਈ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੰਗਨਾ ਨੂੰ ਕੋਰਟ ਤੋਂ ਰਾਹਤ ਮਿਲਦੀ ਹੈ ਜਾਂ ਨਹੀਂ।

 ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਕੰਗਨਾ ਰਣੌਤ ਨੇ ਬੌਲੀਵੁੱਡ ਦੇ ਕਈ ਲੋਕਾਂ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਦੌਰਾਨ ਕੰਗਨਾ ਨੇ ਸਾਬਕਾ ਰਿਤਿਕ ਰੋਸ਼ਨ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ‘ਤੇ ਵੀ ਵਿਵਾਦਿਤ ਬਿਆਨ ਦਿੱਤੇ ਸਨ। ਕੰਗਨਾ ਨੇ ਇਕ ਟੀਵੀ ਇੰਟਰਵਿਊ ਦੌਰਾਨ ਕਿਹਾ ਸੀ ਕਿ ਜਾਵੇਦ ਅਖਤਰ ਨੇ ਉਸ ਨੂੰ ਘਰ ਬੁਲਾਇਆ ਸੀ ਅਤੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਰਿਤਿਕ ਨੂੰ ਪਰੇਸ਼ਾਨ ਕੀਤਾ ਤਾਂ ਉਹ ਉਸ ਨੂੰ ਨਹੀਂ ਛੱਡਣਗੇ।

ਕੰਗਨਾ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਗੀਤਕਾਰ ਜਾਵੇਦ ਅਖਤਰ ਨੇ ਉਸ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਜਾਵੇਦ ਦੇ ਖਿਲਾਫ ਬਦਲਾ ਲੈਂਦੇ ਹੋਏ ਕੰਗਨਾ ਨੇ ਵੀ ਉਸਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

2020 ‘ਚ ਇਸ ਕੇਸ ਤੋਂ ਬਾਅਦ ਅੰਧੇਰੀ ਸੈਸ਼ਨ ਕੋਰਟ ਨੇ ਕੰਗਨਾ ਦੇ ਕੇਸ ਨੂੰ ਕਮਜ਼ੋਰ ਸਮਝਦਿਆਂ ਰੱਦ ਕਰ ਦਿੱਤਾ ਸੀ, ਜਦਕਿ ਜਾਵੇਦ ਵੱਲੋਂ ਦਾਇਰ ਕੀਤਾ ਗਿਆ ਕੇਸ ਅਜੇ ਵੀ ਚੱਲ ਰਿਹਾ ਹੈ। ਅਜਿਹੇ ਵਿੱਚ ਕੰਗਨਾ ਦਾ ਕਹਿਣਾ ਹੈ ਕਿ ਜਦੋਂ ਇੱਕ ਕੇਸ ਬੰਦ ਹੋ ਗਿਆ ਹੈ ਤਾਂ ਦੂਜੇ ਨੂੰ ਵੀ ਬੰਦ ਕਰ ਦੇਣਾ ਚਾਹੀਦਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...