September 5, 2026, 3:51 am
----------- Advertisement -----------
HomeNewsEntertainmentਮਾਣਹਾਨੀ ਕੇਸ: ਜਾਵੇਦ ਅਖਤਰ ਨਾਲ ਪੰਗਾ ਲੈਣਾ ਕੰਗਨਾ ਰਣੌਤ ਨੂੰ ਪਿਆ ਮਹਿੰਗਾ,...

ਮਾਣਹਾਨੀ ਕੇਸ: ਜਾਵੇਦ ਅਖਤਰ ਨਾਲ ਪੰਗਾ ਲੈਣਾ ਕੰਗਨਾ ਰਣੌਤ ਨੂੰ ਪਿਆ ਮਹਿੰਗਾ, ਅਦਾਲਤ ‘ਚ ਜਲਦ ਹੋਵੇਗੀ ਸੁਣਵਾਈ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਬੇਬਾਕੀ ਲਈ ਜਾਣੀ ਜਾਂਦੀ ਹੈ। ਅਦਾਕਾਰਾ ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਰਾਏ ਪੇਸ਼ ਕਰਦੀ ਹੈ। ਹਾਲਾਂਕਿ, ਕੰਗਨਾ ਆਪਣੇ ਬਿਆਨਾਂ ਕਾਰਨ ਅਕਸਰ ਵਿਵਾਦਾਂ ਵਿੱਚ ਘਿਰਦੀ ਨਜ਼ਰ ਆਉਂਦੀ ਹੈ। ਉਸ ਦੀਆਂ ਗੱਲਾਂ ਕਈ ਵਾਰ ਉਸ ‘ਤੇ ਭਾਰੀ ਪੈ ਜਾਂਦੀਆਂ ਹਨ। ਕੁਝ ਸਮਾਂ ਪਹਿਲਾਂ ਮਸ਼ਹੂਰ ਲੇਖਕ ਜਾਵੇਦ ਅਖਤਰ ਨੇ ਇਕ ਬਿਆਨ ਨੂੰ ਲੈ ਕੇ ਕੰਗਨਾ ਰਣੌਤ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਹ ਮਾਮਲਾ ਲੰਬੇ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ। ਹੁਣ ਹਾਲ ਹੀ ‘ਚ ਜਾਵੇਦ ਅਖਤਰ ਨੇ ਇਸ ਮਾਮਲੇ ‘ਤੇ ਛੇਤੀ ਸੁਣਵਾਈ ਲਈ ਅਦਾਲਤ ‘ਚ ਪਟੀਸ਼ਨ ਪਾਈ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 23 ਮਾਰਚ ਨੂੰ ਕਰੇਗੀ। ਮੈਜਿਸਟਰੇਟ ਅਦਾਲਤ ਨੇ ਇਸ ਮਾਮਲੇ ਦੀ ਆਖਰੀ ਸੁਣਵਾਈ 23 ਨਵੰਬਰ 2022 ਨੂੰ ਕੀਤੀ ਸੀ।

ਜਿਸ ਵਿੱਚ ਅਗਲੀ ਸੁਣਵਾਈ ਲਈ 19 ਅਪ੍ਰੈਲ 2023 ਦੀ ਤਰੀਕ ਦਿੱਤੀ ਗਈ ਹੈ। 5 ਮਹੀਨੇ ਬਾਅਦ ਤਰੀਕ ਮਿਲਣ ਤੋਂ ਬਾਅਦ ਜਾਵੇਦ ਅਖਤਰ ਦੇ ਵਕੀਲ ਜੈ ਭਾਰਦਵਾਜ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਸੀਨੀਅਰ ਸਿਟੀਜ਼ਨ ਹੋਣ ਦੇ ਨਾਤੇ ਨਿਆਂ ਦੇ ਹਿੱਤ ‘ਚ ਹੋਵੇਗਾ ਕਿ ਮਾਮਲੇ ‘ਤੇ ਜਲਦ ਤੋਂ ਜਲਦ ਸੁਣਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਕੰਗਨਾ ਰਣੌਤ ਵੱਲੋਂ ਪੇਸ਼ ਹੋਏ ਐਡਵੋਕੇਟ ਰਿਜ਼ਵਾਨ ਸਿੱਦੀਕੀ ਨੇ ਕਿਹਾ ਕਿ ਦੋ ਕੇਸ ਅਜਿਹੇ ਹਨ ਜਿਨ੍ਹਾਂ ਨੂੰ ਇਕੱਠਿਆਂ ਕੀਤਾ ਗਿਆ ਹੈ। ਅਖਤਰ ਦੀ ਕੰਗਨਾ ਦੇ ਖਿਲਾਫ ਸ਼ਿਕਾਇਤ ਦੇ ਨਾਲ ਹੀ ਮਸ਼ਹੂਰ ਗੀਤਕਾਰ ਦੇ ਖਿਲਾਫ ਅਭਿਨੇਤਰੀ ਦੀ ਆਪਣੀ ਸ਼ਿਕਾਇਤ ਵੀ ਸੁਣੀ ਜਾਣੀ ਹੈ। ਕੰਗਨਾ ਦੇ ਵਕੀਲ ਨੇ ਅੱਗੇ ਕਿਹਾ ਕਿ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 311 ਦੇ ਤਹਿਤ ਕੰਗਨਾ ਦੀ ਅਰਜ਼ੀ ‘ਤੇ ਫੈਸਲਾ ਹੋਣਾ ਬਾਕੀ ਹੈ।

ਜੇਕਰ ਪੂਰੇ ਮਾਮਲੇ ਦੀ ਗੱਲ ਕਰੀਏ ਤਾਂ ਜਾਵੇਦ ਅਖਤਰ ਨੇ ਕੰਗਨਾ ਰਣੌਤ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ 2020 ਵਿੱਚ ਉਸਨੇ ਇੱਕ ਟੈਲੀਵਿਜ਼ਨ ਚੈਨਲ ਉੱਤੇ ਉਸਦਾ ਨਾਮ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੂਜੇ ਪਾਸੇ ਕੰਗਨਾ ਨੇ ਕਿਹਾ ਸੀ ਕਿ ਅਖਤਰ ਦਾ ਉਨ੍ਹਾਂ ਅਤੇ ਅਭਿਨੇਤਾ ਰਿਤਿਕ ਰੋਸ਼ਨ ਵਿਚਾਲੇ ਕੋਈ ਦਖਲ ਨਹੀਂ ਹੈ। ਜਾਵੇਦ ਅਖਤਰ ‘ਤੇ ਦੋਸ਼ ਲਗਾਉਂਦੇ ਹੋਏ ਅਭਿਨੇਤਰੀ ਨੇ ਕਿਹਾ ਕਿ ਜਾਵੇਦ ਅਖਤਰ ਨੇ ਮਾਰਚ 2016 ‘ਚ ਇਕ ਮੀਟਿੰਗ ਬੁਲਾਈ ਸੀ, ਜਿੱਥੇ ਉਸ ਨੇ ਉਸ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਸੀ। ਸਾਲ 2016 ‘ਚ ਕੰਗਨਾ ਨੇ ਜਾਵੇਦ ਅਖਤਰ ਖਿਲਾਫ ਵੀ ਇਸ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...