September 8, 2026, 8:46 am
----------- Advertisement -----------
HomeNewsEntertainmentਫ਼ਿਲਮਫੇਅਰ ਅਵਾਰਡ ਤੋਂ ਨਾਮੀਨੇਸ਼ਨ ਵਾਪਿਸ ਲੈਣ 'ਤੇ ਕੰਗਨਾ ਰਣੌਤ ਦਾ ਆਇਆ ਰਿਐਕਸ਼ਨ,...

ਫ਼ਿਲਮਫੇਅਰ ਅਵਾਰਡ ਤੋਂ ਨਾਮੀਨੇਸ਼ਨ ਵਾਪਿਸ ਲੈਣ ‘ਤੇ ਕੰਗਨਾ ਰਣੌਤ ਦਾ ਆਇਆ ਰਿਐਕਸ਼ਨ, ਕਿਹਾ –

Published on

----------- Advertisement -----------

ਬਾਲੀਵੁੱਡ ਦੀ ਪੰਗਾ ਗਰਲ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਲਗਭਗ ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਰਾਏ ਦੇਣ ਵਾਲੀ ਕੰਗਨਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਹਾਲ ਹੀ ‘ਚ ਅਭਿਨੇਤਰੀ ਕੰਗਨਾ ਰਣੌਤ ਨੇ ਇਕ ਫਿਲਮ ਮੈਗਜ਼ੀਨ ‘ਤੇ ਮੁਕੱਦਮਾ ਕਰਨ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਨੇ ਆਪਣੀ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਕੰਗਨਾ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੈਗਜ਼ੀਨ ਨੇ ਇਕ ਲੰਮਾ ਨੋਟ ਵੀ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਝੂਠੇ ਦੋਸ਼ਾਂ ਕਾਰਨ ਕੰਗਨਾ ਦੀ ਨਾਮਜ਼ਦਗੀ ਵੀ ਰੱਦ ਕਰ ਦਿੱਤੀ ਗਈ ਸੀ। ਆਪਣੀ ਇਸ ਇੰਸਟਾ ਸਟੋਰੀ ਦੇ ਵਿੱਚ ਕੰਗਨਾ ਨੇ ਲਿਖਿਆ, ” ਆਖ਼ਿਰਕਾਰ ਮੈਗਜ਼ੀਨ ਨੇ ਮੇਰਾ ਨਾਮੀਨੇਸ਼ਨ ਵਾਪਿਸ ਲੈ ਲਿਆ ਹੈ।

ਇਸ ਭ੍ਰਿਸ਼ਟ ਸਿਸਟਮ ਦੇ ਖਿਲਾਫ਼ ਮੇਰੀ ਲੜਾਈ ਵਿੱਚ ਸਾਥ ਦੇਣ ਲਈ ਸਭ ਨੂੰ ਤਹਿ ਦਿਲੋਂ ਧੰਨਵਾਦ। ਹਲਾਂਕਿ ਇਹ ਸਭ ਮੈਨੂੰ ਮੈਗਜ਼ੀਨ ਦੇ ਖਿਲਾਫ਼ ਕਾਨੂੰਨੀ ਲੜਾਈ ਲੜਨ ਤੋਂ ਨਹੀਂ ਰੋਕ ਸਕਦਾ। ਮੇਰੀ ਕੋਸ਼ਿਸ਼ ਹੈ ਕਿ ਇਸ ਤਰ੍ਹਾਂ ਦੀ ਬੇਫਿਜ਼ੂਲ ਦੀਆਂ ਪਰੰਪਰਾਵਾਂ ਨੂੰ ਖ਼ਤਮ ਕਰਨਾ ਅਤੇ ਅਜਿਹੇ ਅਵਾਰਡ ਸ਼ੋਅ ਬੰਦ ਕਰਵਾ ਦਿੱਤੇ ਜਾਣੇ ਚਾਹੀਦੇ ਹਨ। ਕੋਰਟ ਵਿੱਚ ਮਿਲਦੇ ਹਾਂ।” ਕੰਗਨਾ ਨੇ ਆਪਣੀ ਇਹ ਪੋਸਟ ਮੈਗਜ਼ੀਨ ਨੂੰ ਵੀ ਟੈਗ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੈਗਜ਼ੀਨ ਨੇ ਕੰਗਨਾ ਦੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਪੇਸ਼ ਕੀਤਾ ਸੀ। ਇੱਕ ਪੋਸਟ ਸ਼ੇਅਰ ਕਰਦੇ ਹੋਏ ਮੈਗਜ਼ੀਨ ਨੇ ਕਿਹਾ ਕਿ ‘ਐਵਾਰਡਸ ਦੇ ਨਿਯਮਾਂ ਦੇ ਮੁਤਾਬਕ ‘ਫਿਲਮਫੇਅਰ ਦੇ ਕਾਰਜਕਾਰੀ ਸੰਪਾਦਕ ਨੇ ਕੰਗਨਾ ਨੂੰ “ਬੈਸਟ ਐਕਟਰ ਇਨ ਲੀਡਿੰਗ ਰੋਲ” ਦੇ ਲਈ ਨਾਮਜ਼ਦ ਕੀਤੇ ਜਾਣ ਦੀ ਸੂਚਨਾ ਦਿੱਤੀ ਹੈ ਅਤੇ ਸੱਦਾ ਪੱਤਰ ਭੇਜਣ ਲਈ ਉਨ੍ਹਾਂ ਦਾ ਪਤਾ ਪੁੱਛਿਆ ਹੈ।

ਕੰਗਨਾ ਨੂੰ ਭੇਜੇ ਗਏ ਆਪਣੇ ਸੰਦੇਸ਼ ਦਾ ਇੱਕ ਹਿੱਸਾ ਵੀ ਸਾਂਝਾ ਕੀਤਾ। ਇਸ ਦੇ ਨਾਲ ਹੀ ਮੈਗਜ਼ੀਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸਮਾਗਮ ਵਿੱਚ ਕਿਤੇ ਵੀ ਪੁਰਸਕਾਰ ਜਾਂ ਪ੍ਰਦਰਸ਼ਨ ਲਈ ਕੋਈ ਬੇਨਤੀ ਨਹੀਂ ਕੀਤੀ ਗਈ ਸੀ।’ ਕੰਗਨਾ ਨੇ ਆਪਣੀ ਪੋਸਟ ‘ਚ ਲਿਖਿਆ, ‘ਮੈਂ ਸਾਲ 2014 ‘ਚ ਅਜਿਹੀਆਂ ਅਨੈਤਿਕ, ਭ੍ਰਿਸ਼ਟ ਅਤੇ ਪੂਰੀ ਤਰ੍ਹਾਂ ਨਾਲ ਅਣਉਚਿਤ ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਇਸ ਸਾਲ ਮੈਨੂੰ ਉਨ੍ਹਾਂ ਦੇ ਐਵਾਰਡ ਸਮਾਰੋਹ ‘ਚ ਸ਼ਾਮਲ ਹੋਣ ਲਈ ਕਈ ਫੋਨ ਆ ਰਹੇ ਹਨ। ਉਹ ਮੈਨੂੰ ਫ਼ਿਲਮ ‘ਥਲਾਈਵੀ’ ਲਈ ਐਵਾਰਡ ਦੇਣਾ ਚਾਹੁੰਦੇ ਹਨ। ਅਜਿਹੀਆਂ ਚੀਜ਼ਾਂ ਨੂੰ ਉਤਸ਼ਾਹਿਤ ਕਰਨਾ ਮੇਰੇ ਮਾਣ, ਕੰਮ ਦੀ ਨੈਤਿਕਤਾ ਅਤੇ ਮੁੱਲ ਪ੍ਰਣਾਲੀ ਤੋਂ ਪਰੇ ਹੈ। ਇਸ ਲਈ, ਮੈਂ ਮੁਕੱਦਮਾ ਕਰਨ ਦਾ ਫੈਸਲਾ ਕੀਤਾ ਹੈ। ਧੰਨਵਾਦ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...