September 9, 2026, 4:13 pm
----------- Advertisement -----------
HomeNewsEntertainmentਕੰਗਨਾ ਰਣੌਤ ਨੇ ਸਲਮਾਨ ਰਸ਼ਦੀ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ-...

ਕੰਗਨਾ ਰਣੌਤ ਨੇ ਸਲਮਾਨ ਰਸ਼ਦੀ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਮੇਰੇ ਕੋਲ ਸ਼ਬਦ ਨਹੀਂ ਹਨ…

Published on

----------- Advertisement -----------

ਭਾਰਤੀ ਮੂਲ ਦੇ ਵਿਵਾਦਤ ਬ੍ਰਿਟਿਸ਼ ਲੇਖਕ ਸਲਮਾਨ ਰਸ਼ਦੀ ‘ਤੇ ਨਿਊਯਾਰਕ ਵਿੱਚ ਜਾਨਲੇਵਾ ਹਮਲਾ ਕੀਤਾ ਗਿਆ। ਉਹ ਇੱਕ ਸਮਾਗਮ ਵਿੱਚ ਗਿਆ ਹੋਇਆ ਸੀ ਜਿੱਥੇ ਹਮਲਾਵਰ ਨੇ ਸਟੇਜ ’ਤੇ ਆ ਕੇ ਉਸ ਦੀ ਗਰਦਨ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਪੈਨਸਿਲਵੇਨੀਆ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਸਰਜਰੀ ਕੀਤੀ ਜਾ ਰਹੀ ਹੈ। ਸਲਮਾਨ ਰਸ਼ਦੀ ‘ਤੇ ਹੋਏ ਹਮਲੇ ਦੀ ਲੋਕ ਨਿੰਦਾ ਕਰ ਰਹੇ ਹਨ।ਇਸ ‘ਤੇ ਕਈ ਬਾਲੀਵੁੱਡ ਸਿਤਾਰਿਆਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਚੁੱਕੀਆਂ ਹਨ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇਸ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ।ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ।

ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਆਰਟੀਕਲ ਸ਼ੇਅਰ ਕਰਦੇ ਹੋਏ ਕੰਗਨਾ ਰਣੌਤ ਨੇ ਲਿਖਿਆ- ਇਨ੍ਹਾਂ ਜੇਹਾਦੀਆਂ ਨੇ ਇਕ ਹੋਰ ਭਿਆਨਕ ਘਟਨਾ ਨੂੰ ਅੰਜਾਮ ਦਿੱਤਾ ਹੈ। The Satanic Verses ਆਪਣੇ ਸਮੇਂ ਦੀਆਂ ਸਭ ਤੋਂ ਵਧੀਆ ਕਿਤਾਬਾਂ ਵਿੱਚੋਂ ਇੱਕ ਹੈ… ਮੇਰੇ ਕੋਲ ਕੋਈ ਸ਼ਬਦ ਨਹੀਂ ਹਨ… ਹੈਰਾਨ” ਕੰਗਨਾ ਤੋਂ ਇਲਾਵਾ ਗੀਤਕਾਰ ਜਾਵੇਦ ਅਖਤਰ ਨੇ ਵੀ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ- ‘ਮੈਂ ਕੁਝ ਕੱਟੜਪੰਥੀਆਂ ਦੁਆਰਾ ਸਲਮਾਨ ਰਸ਼ਦੀ ‘ਤੇ ਕੀਤੇ ਗਏ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ।

ਮੈਨੂੰ ਉਮੀਦ ਹੈ ਕਿ ਨਿਊਯਾਰਕ ਪੁਲਿਸ ਅਤੇ ਅਦਾਲਤ ਹਮਲਾਵਰ ਦੇ ਖਿਲਾਫ ਸਭ ਤੋਂ ਸਖ਼ਤ ਕਾਰਵਾਈ ਕਰੇਗੀ। ਸਲਮਾਨ ਰਸ਼ਦੀ ਨੂੰ ਆਪਣੀ ਵਿਵਾਦਿਤ ਕਿਤਾਬ ‘ਦਿ ਸੈਨੇਟਿਕ ਵਰਸੇਜ਼’ ਲਈ ਅੱਸੀ ਦੇ ਦਹਾਕੇ ਵਿੱਚ ਈਰਾਨ ਤੋਂ ਪਹਿਲੀ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਕਿਤਾਬ ਨੂੰ 1988 ਵਿੱਚ ਈਰਾਨ ਵਿੱਚ ਬੈਨ ਕਰ ਦਿੱਤਾ ਗਿਆ ਸੀ। ਮਰਹੂਮ ਈਰਾਨ ਦੇ ਨੇਤਾ ਆਯਤੁੱਲਾ ਰੂਹੁੱਲਾ ਖੋਮੇਨੀ ਨੇ ਰਸ਼ਦੀ ਨੂੰ ਮਾਰਨ ਦਾ ਧਾਰਮਿਕ ਆਦੇਸ਼ ਜਾਰੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...