September 3, 2026, 9:56 pm
----------- Advertisement -----------
HomeNewsEntertainmentਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਸ਼ਿਕਾਇਤ ਹੋਈ ਦਰਜ,ਪੜ੍ਹੋ ਕੀ ਹੈ...

ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਸ਼ਿਕਾਇਤ ਹੋਈ ਦਰਜ,ਪੜ੍ਹੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਕੰਗਨਾ ਰਣੌਤ ਦਾ ਆਜ਼ਾਦੀ ‘ਤੇ ਦਿੱਤੇ ਬਿਆਨ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋ ਰਿਹਾ ਹੈ। ਕੰਗਨਾ ਦੇ ਖਿਲਾਫ ਇਸ ਮਾਮਲੇ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਈ ਸਾਰੀਆਂ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਅਜੇ ਇਸ ਮਾਮਲੇ ਵਿਚ ਇਕ ਤਾਜ਼ਾ ਸ਼ਿਕਾਇਤ ਦਰਜ ਹੋਈ ਹੈ। ਕੰਗਨਾ ਦੇ ਖਿਲਾਫ 28 ਦਸੰਬਰ ਨੂੰ ਮੁੰਬਈ ਕਾਂਗਰਸ ਜਨਰਲ ਸੈਕ੍ਰੇਟਰੀ ਭਰਤ ਸਿੰਘ ਨੇ ਇਸ ਬੇਤੁਕੇ ਬਿਆਨ ਦੇ ਖਿਲਾਫ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਕੰਗਨਾ ਰਣੌਤ ਦੇ ਖਿਲਾਫ ਐਫਆਈਆਰ ਦਰਜ ਕਰਨ ਲਈ ਵਿਲੇ ਪਾਰਲੇ ਪੁਲਿਸ ਸਟੇਸ਼ਨ ਵਿੱਚ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਸ਼ਿਕਾਇਤ ਅਨੁਸਾਰ ਫਿਲਮ ਅਭਿਨੇਤਰੀ ਕੰਗਨਾ ਰਣੌਤ ਨੇ ਦੁਨੀਆ ਭਰ ਵਿੱਚ ਪ੍ਰਸਾਰਿਤ ਕੀਤੀਆਂ ਇੰਟਰਵਿਊਆਂ ਰਾਹੀਂ ਗੈਰ-ਜ਼ਿੰਮੇਵਾਰਾਨਾ ਬਿਆਨ ਦਿੱਤੇ ਹਨ, ਜਿਸ ਨਾਲ ਭਾਰਤੀ ਨਾਗਰਿਕਾਂ, ਮਹਾਨ ਸਾਬਕਾ ਆਜ਼ਾਦੀ ਘੁਲਾਟੀਆਂ, ਨਾਇਕਾਂ ਅਤੇ ਸਾਬਕਾ ਨੇਤਾਵਾਂ ਦੇ ਰਾਸ਼ਟਰੀ ਮਾਣ ਅਤੇ ਸਨਮਾਨ ਨੂੰ ਠੇਸ ਪਹੁੰਚੀ ਹੈ। ਇਸ ਨੂੰ ਰਾਸ਼ਟਰੀ ਸਵੈਮਾਣ ਦੇ ਵਿਰੁੱਧ ਅਤੇ ਗੈਰ-ਸੰਵਿਧਾਨਕ ਦੱਸਿਆ ਗਿਆ ਹੈ। ਬਿਆਨ ਦੀ ਤੁਲਨਾ ਦੇਸ਼ ਵਿੱਚ ਦੰਗਿਆਂ ਅਤੇ ਦਹਿਸ਼ਤ ਦੀ ਸਥਿਤੀ ਨੂੰ ਉਤਸ਼ਾਹਿਤ ਕਰਨ ਨਾਲ ਕੀਤੀ ਗਈ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਹਰ ਪਾਸੇ ਆਲੋਚਨਾ ਹੋ ਰਹੀ ਹੈ, ਕਈ ਥਾਂਈ ਤਾਂ ਐੱਫ.ਆਈ.ਆਰ. ਵੀ ਕੀਤੀ ਗਈ।

ਕਈ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਚਲਾਇਆ ਜਾਵੇ। ਲਗਾਤਾਰ ਹੋ ਰਹੇ ਵਿਵਾਦ ਵਿਚਾਲੇ ਕੰਗਨਾ ਨੇ ਲੰਬੀ ਇੰਸਟਾਗ੍ਰਾਮ ਸਟੋਰੀ ਲਗਾ ਕੇ ਆਪਣੇ ਬਿਆਨ ਨੂੰ ਸਹੀ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਆਪਣਾ ਪਦਮਸ਼੍ਰੀ ਸਨਮਾਨ ਵਾਪਸ ਕਰ ਦੇਵੇਗੀ ਅਤੇ ਕੋਈ ਉਨ੍ਹਾਂ ਨੂੰ ਇਹ ਦੱਸੇਗਾ ਕਿ 1947 ਵਿਚ ਕੀ ਹੋਇਆ ਸੀ? ਕੰਗਨਾ ਦਾ ਇਹ ਬਿਆਨ ਉਸ ਦਾ ਪਿੱਛਾ ਨਹੀਂ ਛੱਡ ਰਿਹਾ ਹੈ। ਕੰਗਨਾ ਨੇ ਆਪਣੇ ਇਸ ਬਿਆਨ ‘ਤੇ ਕਈ ਵਾਰ ਸਫਾਈ ਦੇਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਬਿਆਨ ‘ਤੇ ਟਿਕੀਆਂ ਹੋਈਆਂ ਸਨ। ਕੰਗਨਾ ਨੂੰ ਕੁਝ ਦਿਨ ਪਹਿਲਾਂ ਪੰਜਾਬ ਵਿਚ ਕਿਸਾਨਾਂ ਨੇ ਘੇਰ ਲਿਆ ਸੀ ਜਿਸ ਦੀ ਜਾਣਕਾਰੀ ਕੰਗਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...