June 3, 2026, 7:10 am
----------- Advertisement -----------
HomeNewsEntertainmentਕੰਗਨਾ ਰਣੌਤ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਅਜੇ ਦੇਵਗਨ ਅਤੇ ਅਕਸ਼ੇ ਕੁਮਾਰ ਬਾਰੇ...

ਕੰਗਨਾ ਰਣੌਤ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਅਜੇ ਦੇਵਗਨ ਅਤੇ ਅਕਸ਼ੇ ਕੁਮਾਰ ਬਾਰੇ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ‘ਧਾਕੜ’ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹੈ। ਕੰਗਨਾ ਇਨ੍ਹੀਂ ਦਿਨੀਂ ‘ਧਾਕੜ’ ਦੇ ਪ੍ਰਮੋਸ਼ਨ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ। ਅਦਾਕਾਰਾ ਦੀ ਫਿਲਮ ‘ਧਾਕੜ’ 20 ਮਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਇਸ ਦੌਰਾਨ ਕੰਗਨਾ ਨੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਅਤੇ ਅਕਸ਼ੈ ਕੁਮਾਰ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ, ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਫਿਲਮ ਦੇ ਪ੍ਰਮੋਸ਼ਨ ਦੌਰਾਨ, ਕੰਗਨਾ ਤੋਂ ਪੁੱਛਿਆ ਗਿਆ ਸੀ ਕਿ ਕੀ ਇੰਡਸਟਰੀ ਵਿੱਚ ਹਰ ਕੋਈ ਇੱਕ ਦੂਜੇ ਨੂੰ ਸਪੋਰਟ ਕਰਦਾ ਹੈ। ਇਸ ‘ਤੇ ਕੰਗਨਾ ਦਾ ਬਿਆਨ ਹੈਰਾਨੀਜਨਕ ਸੀ। ਅਜੇ ਦੇਵਗਨ ਦਾ ਨਾਂ ਲੈਂਦਿਆਂ ਕੰਗਨਾ ਨੇ ਕਿਹਾ ਕਿ ਅਜੇ ਦੇਵਗਨ ਕਦੇ ਵੀ ਮੇਰੀ ਫਿਲਮ ਦਾ ਪ੍ਰਚਾਰ ਨਹੀਂ ਕਰਨਗੇ।

ਅਦਾਕਾਰਾ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਹੋਰ ਫ਼ਿਲਮਾਂ ਦਾ ਪ੍ਰਚਾਰ ਕਰਨਗੇ ਪਰ ਮੇਰੀ ਫ਼ਿਲਮ ਦਾ ਨਹੀਂ ਕਰਨਗੇ । ਇਸ ਤੋਂ ਇਲਾਵਾ ਅਕਸ਼ੈ ਕੁਮਾਰ ਬਾਰੇ ਗੱਲ ਕਰਦੇ ਹੋਏ ਅਦਾਕਾਰਾ ਨੇ ਇਹ ਵੀ ਕਿਹਾ, “ਅਕਸ਼ੇ ਕੁਮਾਰ ਨੇ ਮੈਨੂੰ ਫ਼ੋਨ ਕੀਤਾ ਅਤੇ ਚੁੱਪਚਾਪ ਕਿਹਾ ਕਿ ਮੈਨੂੰ ਤੁਹਾਡੀ ਫ਼ਿਲਮ ‘ਥਲਾਈਵੀ’ ਬਹੁਤ ਪਸੰਦ ਆਈ ਹੈ। ਉਨ੍ਹਾਂ ਨੂੰ ਮੇਰੀ ਫ਼ਿਲਮ ਪਸੰਦ ਆਈ ਹੈ ਪਰ ਫ਼ਿਲਮ ਦੇ ਟ੍ਰੇਲਰ ਨੂੰ ਟਵੀਟ ਨਹੀਂ ਕੀਤਾ।” ਜਦੋਂ ਕੰਗਨਾ ਤੋਂ ਪੁੱਛਿਆ ਗਿਆ ਕਿ ਅਜਿਹਾ ਕਿਉਂ ਹੈ ਤਾਂ ਉਸ ਨੇ ਹੱਸ ਕੇ ਕਿਹਾ ਕਿ ਉਹਨਾਂ ਕੋਲ ਇਸ ਦਾ ਜਵਾਬ ਹੋਵੇਗਾ। ਇਸ ਤੋਂ ਇਲਾਵਾ ਕੰਗਨਾ ਨੇ ਇੰਟਰਵਿਊ ਦੌਰਾਨ ਅਮਿਤਾਭ ਬੱਚਨ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਮਿਸਟਰ ਬੱਚਨ ਨੇ ਮੇਰੀ ਫਿਲਮ ਦਾ ਟ੍ਰੇਲਰ ਟਵੀਟ ਕੀਤਾ ਅਤੇ ਫਿਰ ਤੁਰੰਤ ਡਿਲੀਟ ਕਰ ਦਿੱਤਾ। ਮੈਨੂੰ ਨਹੀਂ ਪਤਾ ਕਿ ਉਸਨੇ ਅਜਿਹਾ ਕਿਉਂ ਕੀਤਾ। ਤੁਹਾਨੂੰ ਇਹ ਸਵਾਲ ਉਨ੍ਹਾਂ ਨੂੰ ਪੁੱਛਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...