ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਅਦਾਕਾਰਾ ਕੰਗਨਾ ਰਣੌਤ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦਾ ਕਹਿਣਾ ਹੈ ਕਿ ”ਪੰਜਾਬ ’ਚ ਜੋ ਹੋਇਆ ਉਹ ਸ਼ਰਮਨਾਕ ਹੈ। ਮਾਣਯੋਗ ਪ੍ਰਧਾਨ ਮੰਤਰੀ ਸੁਤੰਤਰਤਾ ਨਾਲ ਚੁਣੇ ਗਏ ਲੀਡਰ, ਆਗੂ ਤੇ 140 ਕਰੋੜ ਲੋਕਾਂ ਦੀ ਆਵਾਜ਼ ਹਨ। ਉਨ੍ਹਾਂ ’ਤੇ ਹਮਲਾ ਹੋਣਾ, ਹਰ ਭਾਰਤੀ ’ਤੇ ਹਮਲਾ ਹੋਣ ਬਰਾਬਰ ਹੈ। ਇਹ ਇਕ ਤਰ੍ਹਾਂ ਨਾਲ ਸਾਡੀ ਆਜ਼ਾਦੀ ’ਤੇ ਹਮਲਾ ਹੈ। ਪੰਜਾਬ ਅੱਤਵਾਦੀ ਸਰਗਰਮੀਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਜੇਕਰ ਅਸੀਂ ਇਨ੍ਹਾਂ ਨੂੰ ਹੁਣ ਨਾ ਰੋਕਿਆ ਤਾਂ ਦੇਸ਼ ਨੂੰ ਵੱਡਾ ਘਾਟਾ ਸਹਿਣਾ ਪਵੇਗਾ”

ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਸਮੇਂ-ਸਮੇਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ’ਚ ਪੋਸਟਾਂ ਸਾਂਝੀਆਂ ਕਰਦੀ ਰਹੀ ਹੈ। ਕੰਗਨਾ ਵਲੋਂ ਕਿਸਾਨ ਅੰਦੋਲਨ ਦਾ ਵੀ ਤਿੱਖੇ ਸ਼ਬਦਾਂ ’ਚ ਵਿਰੋਧ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਅੱਤਵਾਦੀ ਦੱਸਿਆ ਸੀ। ਹੁਣ ਉਸ ਦੇ ਇਸ ਬਿਆਨ ’ਤੇ ਲੋਕਾਂ ਦੀ ਕੀ ਪ੍ਰਤੀਕਿਰਿਆ ਆਉਂਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।












