October 17, 2026, 4:20 am
----------- Advertisement -----------
HomeNewsEntertainmentਤਿਰੁਪਤੀ ਬਾਲਾ ਜੀ ਮੰਦਰ ਪਹੁੰਚੀ ਕੰਗਨਾ ਰਣੌਤ,ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਤਿਰੁਪਤੀ ਬਾਲਾ ਜੀ ਮੰਦਰ ਪਹੁੰਚੀ ਕੰਗਨਾ ਰਣੌਤ,ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਜਿੱਥੇ ਬਾਲੀਵੁੱਡ ਦੀ ‘ਕੁਈਨ’ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ ‘ਧਾਕੜ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ, ਉੱਥੇ ਹੀ ਸੋਮਵਾਰ ਨੂੰ ਬੁੱਧ ਪੂਰਨਿਮਾ ਦੇ ਮੌਕੇ ‘ਤੇ ਉਹ ਆਸ਼ੀਰਵਾਦ ਲੈਣ ਲਈ ਤਿਰੂਪਤੀ ਬਾਲਾਜੀ ਪਹੁੰਚੀ। ਕੰਗਨਾ ਨੇ ਦਿਵਿਆ ਦਰਸ਼ਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਫਿਲਮ ‘ਧਾਕੜ’ ਦੇ ਨਿਰਮਾਤਾ ਦੀਪਕ ਮੁਕੁਟ ਅਤੇ ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਮੁਕੁਟ ਵੀ ਮੌਜੂਦ ਸਨ। ਕੰਗਨਾ ਰਣੌਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਧਾਕੜ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਤੋਂ ਇਲਾਵਾ ਉਹ ਆਪਣੇ ਸ਼ੋਅ ਲਾਕ ਅੱਪ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹੀ ਹੈ ।

ਕੰਗਨਾ ਇਸ ਸ਼ੋਅ ਨੂੰ ਹੋਸਟ ਕਰ ਰਹੀ ਹੈ ।ਇਸ ਸ਼ੋਅ ‘ਚ ਕਈ ਸੈਲੀਬ੍ਰੇਟੀਜ਼ ਸ਼ਾਮਿਲ ਹੋਏ ਹਨ ਜੋ ਕਿ ਕੰਗਨਾ ਦੀ ਕੈਦ ‘ਚ ਹਨ । ਦੱਸ ਦਈਏ ਕਿ ਕੰਗਨਾ ਰਣੌਤ ਇੱਕ ਅਜਿਹੀ ਅਦਾਕਾਰਾ ਹੈ ਜੋ ਹਰ ਮੁੱਦੇ ‘ਤੇ ਆਪਣੀ ਰਾਇ ਦਿੰਦੀ ਹੈ । ਉਸ ਨੇ ਕਿਸਾਨ ਅੰਦੋਲਨ ਦੇ ਦੌਰਾਨ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਿਲਾਫ ਬਿਆਨਬਾਜ਼ੀ ਕਰਕੇ ਵੀ ਕਾਫੀ ਸੁਰਖੀਆਂ ਵਟੋਰੀਆਂ ਸਨ । ਜਿਸ ਤੋਂ ਬਾਅਦ ਕਿਸਾਨਾਂ ਨੇ ਕੰਗਨਾ ਦੇ ਖਿਲਾਫ ਵੀ ਮੋਰਚਾ ਖੋਲ ਦਿੱਤਾ ਸੀ । ਕੰਗਨਾ ਰਣੌਤ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ‘ਤਨੂੰ ਵੈਡ ਮਨੂੰ’, ‘ਪੰਗਾ’, ‘ਸ਼ੂਟ ਆਊਟ ਐਟ ਵਡਾਲਾ’, ‘ਫੈਸ਼ਨ’,’ਰੰਗੂਨ’ ‘ਥਲਾਈਵੀ’, ‘ਕਵੀਨ’, ਕ੍ਰਿਸ਼ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...