June 7, 2026, 5:21 am
----------- Advertisement -----------
HomeNewsBreaking Newsਬਠਿੰਡਾ 'ਚ ਕੰਗਨਾ ਰਣੌਤ ਦਾ ਪੁਤਲਾ ਫੂਕਿਆ ਤੇ ਐਮਰਜੈਂਸੀ ਫਿਲਮ ਦੇ ਪੋਸਟਰ...

ਬਠਿੰਡਾ ‘ਚ ਕੰਗਨਾ ਰਣੌਤ ਦਾ ਪੁਤਲਾ ਫੂਕਿਆ ਤੇ ਐਮਰਜੈਂਸੀ ਫਿਲਮ ਦੇ ਪੋਸਟਰ ਸਾੜੇ, ਕੀਤਾ ਰੋਸ ਪ੍ਰਦਰਸ਼ਨ

Published on

----------- Advertisement -----------

ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਫਿਲਮ ਦੇ ਵਿਰੋਧ ਵਿੱਚ ਅੱਜ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਬਠਿੰਡਾ ਵਿੱਚ ਕੰਗਨਾ ਰਣੌਤ ਅਤੇ ਐਮਰਜੈਂਸੀ ਫਿਲਮ ਦੇ ਪੁਤਲੇ ਫੂਕੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਲਗਾਤਾਰ ਵਿਵਾਦਾਂ ਵਿੱਚ ਘਿਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਸਿਨੇਮਾ ਮਾਲਕਾਂ ਨਾਲ ਮੀਟਿੰਗ ਕੀਤੀ ਸੀ। ਸਿੱਖ ਜਥੇਬੰਦੀਆਂ ਵੱਲੋਂ ਫਿਲਮ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਜਿੱਥੇ ਲੋਕਾਂ ਨੇ ਕੰਗਨਾ ਰਣੌਤ ਦਾ ਵਿਰੋਧ ਕਰਦੇ ਹੋਏ ਫਿਲਮ ਐਮਰਜੈਂਸੀ ਦੇ ਪੋਸਟਰ ਸਾੜੇ, ਉਥੇ ਹੀ ਕੰਗਨਾ ਰਣੌਤ ਦਾ ਪੁਤਲਾ ਵੀ ਫੂਕਿਆ।

ਨਾਲ ਹੀ ਭਰਾਵਾਂ ਗੁਰਦੀਪ ਸਿੰਘ ਬਠਿੰਡਾ ਅਤੇ ਸੁਖਰਾਜ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਲਗਾਤਾਰ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਿੱਖ ਵਿਰੋਧੀ ਬਿਆਨ ਦੇ ਰਹੀ ਹੈ। ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਕੰਗਨਾ ਨੇ ਪੰਜਾਬ ਅਤੇ ਸਿੱਖਾਂ ਖਿਲਾਫ ਜ਼ਹਿਰ ਉਗਲਿਆ ਸੀ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੰਗਨਾ ਰਣੌਤ 6 ਸਤੰਬਰ ਨੂੰ ਰਿਲੀਜ਼ ਹੋ ਰਹੀ ਫਿਲਮ ਐਮਰਜੈਂਸੀ ਦੀ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰਾ ਹੈ। ਉਸ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਇਸ ਫ਼ਿਲਮ ਦਾ ਸਖ਼ਤ ਵਿਰੋਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸਿਨੇਮਾ ਮਾਲਕ ਇਸ ਫ਼ਿਲਮ ਨੂੰ ਪ੍ਰਦਰਸ਼ਿਤ ਕਰਦਾ ਹੈ ਤਾਂ ਇਸ ਦਾ ਵੀ ਸਖ਼ਤ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਲਗਾਤਾਰ ਅਜਿਹੇ ਬਿਆਨ ਦੇ ਰਹੀ ਹੈ ਜਿਸ ਨਾਲ ਭਾਈਚਾਰੇ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਕੰਗਨਾ ਰਣੌਤ ‘ਤੇ ਵੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...