Kangana Ranaut Case: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀਆਂ ਮੁਸ਼ਕਲਾਂ ਅਜੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਸ ਦੇਈਏ ਕਿ ਕੰਗਨਾ ਰਣੌਤ ਨੂੰ 19 ਅਪਰੈਲ ਨੂੰ ਬਠਿੰਡਾ ਅਦਾਲਤ (Bathinda Court) ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਨੇ ਧਰਨੇ ‘ਚ ਸ਼ਾਮਲ ਹੋਣ ਲਈ ‘100-100 ਰੁਪਏ ਲੈਣ ਵਾਲੀ ਬਜ਼ੁਰਗ ਔਰਤ’ ਬੁਲਾਇਆ ਸੀ ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ।

Kangana Ranaut ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਦੱਸਣਯੋਗ ਹੈ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ, ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧੀ ਪ੍ਰਦਰਸ਼ਨ ਦਾ ਚਿਹਰਾ ਸੀ।

ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ।











