July 2, 2026, 9:14 pm
----------- Advertisement -----------
HomeNewsEntertainmentਆਰ ਮਾਧਵਨ ਨਾਲ ਫਿਰ ਕੰਮ ਕਰੇਗੀ ਕੰਗਨਾ, ਤਸਵੀਰ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਆਰ ਮਾਧਵਨ ਨਾਲ ਫਿਰ ਕੰਮ ਕਰੇਗੀ ਕੰਗਨਾ, ਤਸਵੀਰ ਸ਼ੇਅਰ ਕਰਕੇ ਦਿੱਤੀ ਜਾਣਕਾਰੀ

Published on

----------- Advertisement -----------

ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਰੁੱਝੀ ਹੋਈ ਹੈ। ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ‘ਐਮਰਜੈਂਸੀ’ ਦੀ ਰਿਲੀਜ਼ ਤੋਂ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਬਾਰੇ ਇੱਕ ਅਪਡੇਟ ਸ਼ੇਅਰ ਕੀਤੀ ਹੈ।

ਉਹ ਇਸ ਆਉਣ ਵਾਲੀ ਫਿਲਮ ‘ਚ ਆਰ ਮਾਧਵਨ ਨਾਲ ਕੰਮ ਕਰਨ ਜਾ ਰਹੀ ਹੈ। ਅਦਾਕਾਰਾ ਨੇ ਖੁਦ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਕੰਗਨਾ ਰਣੌਤ ਨੇ ਅੱਜ 12 ਫਰਵਰੀ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ‘ਚ ਉਹ ਐਕਟਰ ਆਰ ਮਾਧਵਨ ਨਾਲ ਨਜ਼ਰ ਆ ਰਹੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ, ‘ਮੈਂ ਇਕ ਹੋਰ ਸ਼ਾਨਦਾਰ ਸਕ੍ਰਿਪਟ ਲਈ ਆਪਣੇ ਪਸੰਦੀਦਾ ਆਰ ਮਾਧਵਨ ਦੇ ਨਾਲ ਵਾਪਸ ਆਈ ਹਾਂ’।

ਇਸ ਤੋਂ ਬਾਅਦ ਉਸ ਨੇ ਇਕ ਹੋਰ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਉਹ ਫਿਲਮ ਦੀ ਸਕ੍ਰਿਪਟ ਪੜ੍ਹਨ ਲਈ ਟੀਮ ਨਾਲ ਬੈਠੀ ਨਜ਼ਰ ਆ ਰਹੀ ਹੈ। ਇਸ ਫੋਟੋ ਦੇ ਕੈਪਸ਼ਨ ‘ਚ ਅਦਾਕਾਰਾ ਨੇ ਲਿਖਿਆ, ‘ਕੀ ਸ਼ਾਨਦਾਰ ਟੀਮ ਹੈ।’ ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਅਤੇ ਆਰ ਮਾਧਵਨ ਇਸ ਤੋਂ ਪਹਿਲਾਂ ‘ਤਨੂ ਵੈਡਸ ਮਨੂ’ ਅਤੇ ਇਸ ਦੇ ਸੀਕਵਲ ‘ਤਨੂ ਵੈਡਸ ਮਨੁ ਰਿਟਰਨਸ’ ‘ਚ ਇਕੱਠੇ ਕੰਮ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...