July 29, 2026, 4:05 pm
----------- Advertisement -----------
HomeNewsEntertainmentਵਿਆਹ ਤੋਂ ਪਹਿਲਾਂ ਬੁਆਏਫ੍ਰੈਂਡ ਨਾਲ ਰੋਮਾਂਟਿਕ ਸਮਾਂ ਬਿਤਾ ਰਹੀ ਹੈ ਕਨਿਕਾ ਕਪੂਰ...

ਵਿਆਹ ਤੋਂ ਪਹਿਲਾਂ ਬੁਆਏਫ੍ਰੈਂਡ ਨਾਲ ਰੋਮਾਂਟਿਕ ਸਮਾਂ ਬਿਤਾ ਰਹੀ ਹੈ ਕਨਿਕਾ ਕਪੂਰ ,ਗਾਇਕਾ ਨੇ ਸ਼ੇਅਰ ਕੀਤੀ ਤਸਵੀਰ

Published on

----------- Advertisement -----------

ਗਾਇਕਾ ਕਨਿਕਾ ਕਪੂਰ ਬਾਰੇ ਕਾਫੀ ਸਮੇਂ ਤੋਂ ਖਬਰ ਆ ਰਹੀ ਹੈ ਕਿ ਉਹ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਕਨਿਕਾ ਵੱਲੋਂ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ। ਪਰ ਹੁਣ ਗਾਇਕ ਨੇ ਖੁਦ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ‘ਚ ਕੋਈ ਖਾਸ ਆਇਆ ਹੈ। ਕਨਿਕਾ ਨੇ ਅਸਲ ‘ਚ ਇੰਸਟਾਗ੍ਰਾਮ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ ਜਿਸ ‘ਚ ਉਸ ਦੇ ਹੱਥ ‘ਚ ਕਿਸੇ ਦਾ ਹੱਥ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਕਨਿਕਾ ਨੇ ਦਿਲ ਦਾ ਇਮੋਜੀ ਪੋਸਟ ਕੀਤਾ ਹੈ। ਫੋਟੋ ਵਿੱਚ ਪਤਾ ਚੱਲਦਾ ਹੈ ਕਿ ਇਸ ਵਿੱਚ ਕਿਸੇ ਆਦਮੀ ਦਾ ਹੱਥ ਹੈ। ਕਨਿਕਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਕਾਫੀ ਕਮੈਂਟ ਕਰ ਰਹੇ ਹਨ।

ਇੰਨਾ ਹੀ ਨਹੀਂ, ਸੈਲੇਬਸ ਵੀ ਕਨਿਕਾ ਨੂੰ ਵਧਾਈ ਦੇ ਰਹੇ ਹਨ, ਜਿਸ ਤੋਂ ਇਹ ਪਤਾ ਚੱਲਦਾ ਹੈ ਕਿ ਕਨਿਕਾ ਕਪੂਰ ਕਿਸੇ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਖਬਰਾਂ ਮੁਤਾਬਕ ਕਨਿਕਾ ਦੇ ਬੁਆਏਫ੍ਰੈਂਡ ਦਾ ਨਾਂ ਗੌਤਮ ਹੈ ਅਤੇ ਦੋਵੇਂ ਕੁਝ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਹਨ। ਹਾਲਾਂਕਿ ਹੁਣ ਦੋਵੇਂ ਵਿਆਹ ਦੇ ਬੰਧਨ ‘ਚ ਬੱਝਣ ਲਈ ਤਿਆਰ ਹਨ। ਦੋਵੇਂ 20 ਮਈ ਨੂੰ ਵਿਆਹ ਕਰ ਸਕਦੇ ਹਨ। ਕਨਿਕਾ ਬਹੁਤ ਜ਼ੋਰਾਂ-ਸ਼ੋਰਾਂ ਦੇ ਨਾਲ ਆਪਣੇ ਵਿਆਹ ਦੀਆਂ ਤਿਆਰੀਆਂ ਕਰ ਰਹੀ ਹੈ। ਦੱਸ ਦੇਈਏ ਕਿ ਕਨਿਕਾ ਦਾ ਇਹ ਦੂਜਾ ਵਿਆਹ ਹੋਣ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕਨਿਕਾ ਦਾ ਵਿਆਹ ਰਾਜ ਚੰਡੋਕ ਨਾਲ ਹੋਇਆ ਸੀ ਜੋ ਇੱਕ ਐਨਆਰਆਈ ਕਾਰੋਬਾਰੀ ਸੀ। ਦੋਵਾਂ ਦੇ 3 ਬੱਚੇ ਹਨ। ਹਾਲਾਂਕਿ ਤਲਾਕ ਤੋਂ ਬਾਅਦ ਕਨਿਕਾ ਆਪਣੇ ਤਿੰਨ ਬੱਚਿਆਂ ਨਾਲ ਰਹਿੰਦੀ ਹੈ। ਪਰ ਉਹ ਕੰਮ ਦੇ ਸਿਲਸਿਲੇ ‘ਚ ਮੁੰਬਈ ਆਉਂਦੀ ਰਹਿੰਦੀ ਹੈ। ਹੁਣ ਕਨਿਕਾ ਦਾ ਬੁਆਏਫ੍ਰੈਂਡ ਗੌਤਮ ਵੀ ਐਨਆਰਆਈ ਬਿਜ਼ਨੈੱਸਮੈਨ ਹੈ। ਦੋਵੇਂ ਲੰਡਨ ‘ਚ ਹੀ ਵਿਆਹ ਕਰਨਗੇ। ਪ੍ਰਸ਼ੰਸਕ ਗੌਤਮ ਅਤੇ ਕਨਿਕਾ ਨੂੰ ਇਕੱਠੇ ਦੇਖਣ ਲਈ ਉਤਸ਼ਾਹਿਤ ਹਨ। ਕਨਿਕਾ ਨੂੰ ਬੇਬੀ ਡਾਲ ਸਿੰਗਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ । ਕਨਿਕਾ ਰਾਗਨੀ ਐੱਮਐੱਮਐੱਸ-2 ਦੇ ਬੇਬੀ ਡਾਲ ਗਾਣੇ ਨਾਲ ਮਸ਼ਹੂਰ ਹੋਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...