November 9, 2026, 10:50 am
----------- Advertisement -----------
HomeNewsEntertainment200 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਲਈ ਤਿਆਰ ਹੈ ਰਿਸ਼ਭ ਸ਼ੈੱਟੀ...

200 ਕਰੋੜ ਦੇ ਕਲੱਬ ‘ਚ ਸ਼ਾਮਿਲ ਹੋਣ ਲਈ ਤਿਆਰ ਹੈ ਰਿਸ਼ਭ ਸ਼ੈੱਟੀ ਦੇ ਨਿਰਦੇਸ਼ਨ ‘ਚ ਬਣੀ ‘ਕਾਂਤਾਰਾ’

Published on

----------- Advertisement -----------

ਕਾਂਤਾਰਾ ਦੀ ਰਫਤਾਰ ਬਾਕਸ ਆਫਿਸ ‘ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਰਿਸ਼ਭ ਸ਼ੈੱਟੀ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ ਦਿਨ-ਬ-ਦਿਨ ਕਾਫੀ ਕਮਾਈ ਕਰ ਰਹੀ ਹੈ। ਕੰਨੜ ਭਾਸ਼ਾ ਵਿੱਚ ਰਿਲੀਜ਼ ਹੋਈ, ‘ਕਾਂਤਾਰਾ’ ਨੂੰ ਹਿੰਦੀ ਅਤੇ ਤੇਲਗੂ ਵਿੱਚ ਵੀ ਡੱਬ ਕੀਤਾ ਗਿਆ ਅਤੇ ਰਿਲੀਜ਼ ਕੀਤਾ ਗਿਆ। ਖਾਸ ਗੱਲ ਇਹ ਹੈ ਕਿ ਇਸ ਫਿਲਮ ਦੇ ਡਬ ਕੀਤੇ ਵਰਜ਼ਨ ਨੂੰ ਵੀ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਿੱਥੇ ਇਹ ਫਿਲਮ ਪਹਿਲਾਂ ਹੀ ਕੰਨੜ ਬਾਕਸ ਆਫਿਸ ‘ਤੇ 100 ਕਰੋੜ ਦੇ ਕਲੱਬ ‘ਚ ਆਪਣਾ ਨਾਂ ਦਰਜ ਕਰਵਾ ਚੁੱਕੀ ਹੈ, ਉਥੇ ਹੀ ਦੂਜੇ ਪਾਸੇ ਕੁਝ ਹੀ ਦਿਨਾਂ ‘ਚ ਇਹ ਫਿਲਮ 200 ਕਰੋੜ ਦੇ ਵਰਲਡਵਾਈਡ ਕਲੈਕਸ਼ਨ ਤੋਂ ਥੋੜੀ ਦੂਰ ਹੈ। ਕਾਂਤਾਰਾ ਦਾ ਡੰਕਾ ਪੂਰੀ ਦੁਨੀਆ ਵਿਚ ਗੂੰਜ ਰਿਹਾ ਹੈ। ਲੋਕ ਇਸ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। ਫਿਲਮ ਨੇ ਕੱਲ੍ਹ ਤੱਕ ਦੁਨੀਆ ਭਰ ‘ਚ ਕਰੀਬ 161 ਕਰੋੜ ਦੀ ਕਮਾਈ ਕੀਤੀ ਸੀ ਅਤੇ ਹੁਣ ਇਸ ਫਿਲਮ ਨੇ ਇਕ ਦਿਨ ‘ਚ ਕਰੀਬ 9 ਤੋਂ 10 ਕਰੋੜ ਦਾ ਕਾਰੋਬਾਰ ਕਰ ਲਿਆ ਹੈ ਅਤੇ ਫਿਲਮ ਦਾ ਕੁਲ ਕਲੈਕਸ਼ਨ 170.05 ਕਰੋੜ ਤੱਕ ਪਹੁੰਚ ਗਿਆ ਹੈ ਅਤੇ ਇਸ ਤਰ੍ਹਾਂ ਦੀ ਉਮੀਦ ਕੀਤੀ ਜਾ ਰਹੀ ਹੈ ਤਾਂ ਇਹ ਗਲਤ ਨਹੀਂ ਹੋਵੇਗਾ।

ਸਭ ਦਾ ਕਹਿਣਾ ਹੈ ਕਿ 16 ਕਰੋੜ ਦੇ ਬਜਟ ‘ਚ ਬਣੀ ‘ਕਾਂਤਾਰਾ’ ਜਿਸ ਰਫਤਾਰ ਨਾਲ ਸਿਨੇਮਾਘਰਾਂ ‘ਚ ਚੱਲ ਰਹੀ ਹੈ, ਉਹ ਜਲਦ ਹੀ ਦੁਨੀਆ ਭਰ ‘ਚ 200 ਕਰੋੜ ਕਮਾ ਲਵੇਗੀ। 16 ਕਰੋੜ ਦੇ ਬਜਟ ‘ਚ ਬਣੀ ਇਹ ਫਿਲਮ ਜਲਦ ਹੀ ਦੁਨੀਆ ਭਰ ‘ਚ 200 ਕਰੋੜ ਦੀ ਕਮਾਈ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਕੰਨੜ ਭਾਸ਼ਾ ਵਿੱਚ 21 ਦਿਨ, ਹਿੰਦੀ ਵਿੱਚ ਇੱਕ ਹਫ਼ਤਾ ਅਤੇ ਤੇਲਗੂ ਵਿੱਚ ਸਿਰਫ਼ ਛੇ ਦਿਨ ਲਈ ਰਿਲੀਜ਼ ਹੋਈ ਹੈ। ਜਿੱਥੇ ਫਿਲਮ ਨੇ ਸਿਰਫ ਖੇਤਰੀ ਸਿਨੇਮਾ ਕੰਨੜ ਭਾਸ਼ਾ ਵਿੱਚ ਲਗਭਗ 21 ਦਿਨਾਂ ਵਿੱਚ 106.73 ਕਰੋੜ ਦੀ ਕਮਾਈ ਕੀਤੀ, ਉਸੇ ਫਿਲਮ ਨੇ ਹਿੰਦੀ ਵਿੱਚ 14.85 ਕਰੋੜ ਦੀ ਕਮਾਈ ਕੀਤੀ ਅਤੇ ਤੇਲਗੂ ਭਾਸ਼ਾ ਵਿੱਚ ਫਿਲਮ ਦੀ ਕੁੱਲ ਕਮਾਈ 16 ਕਰੋੜ ਦੇ ਕਰੀਬ ਹੈ। ਕਾਂਤਾਰਾ ਨੇ ਹੁਣ ਤੱਕ ਭਾਰਤੀ ਬਾਕਸ ਆਫਿਸ ‘ਤੇ ਕਰੀਬ 140 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਦੇ ਬਾਕਸ ਆਫਿਸ ਰਿਸਪਾਂਸ ਨੂੰ ਦੇਖਦੇ ਹੋਏ ਮੇਕਰਸ ਹੁਣ ਇਸ ਫਿਲਮ ਨੂੰ ਹਿੰਦੀ ਅਤੇ ਤੇਲਗੂ ਤੋਂ ਬਾਅਦ ਮਲਿਆਲਮ ਵਿੱਚ ਰਿਲੀਜ਼ ਕਰਨ ਦੀ ਤਿਆਰੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...