July 22, 2026, 3:05 am
----------- Advertisement -----------
HomeNewsEntertainmentWedding Anniversary: ਜਦੋ ਗਿੰਨੀ ਦੇ ਪਿਤਾ ਨੇ ਕਰਤਾ ਸੀ ‘Kapil’ ਨੂੰ ਰਿਜੈਕਟ,ਪੜੋ...

Wedding Anniversary: ਜਦੋ ਗਿੰਨੀ ਦੇ ਪਿਤਾ ਨੇ ਕਰਤਾ ਸੀ ‘Kapil’ ਨੂੰ ਰਿਜੈਕਟ,ਪੜੋ ਦਿਲਚਸਪ ਕਿੱਸਾ

Published on

----------- Advertisement -----------

ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਅੱਜ 12 ਦਸੰਬਰ ਨੂੰ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾ ਰਹੇ ਹਨ। ਇਸ ਜੋੜੇ ਨੇ ਦੋ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਸੀ। ਉਸ ਨੇ ਗਿੰਨੀ ਨੂੰ ਪਹਿਲੀ ਸਿੱਖ ਰਸਮ ਤੋਂ ਅਤੇ ਦੂਜੀ ਵਾਰ ਹਿੰਦੂ ਰੀਤੀ-ਰਿਵਾਜਾਂ ਤੋਂ ਆਪਣੀ ਪਤਨੀ ਬਣਾਇਆ। ਕਪਿਲ ਦੀ ਕਾਮੇਡੀ ਨੂੰ ਆਮ ਲੋਕ ਹੀ ਨਹੀਂ ਸਗੋਂ ਸਿਤਾਰਿਆਂ ਵੱਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਕਾਮੇਡੀ ਸ਼ੋਅ ਅਕਸਰ ਹਾਊਸਫੁੱਲ ਰਹਿੰਦਾ ਹੈ। ਕਾਮੇਡੀਅਨ ਨੇ ਇੱਕ ਵਾਰ ਆਪਣੇ ਹੀ ਸ਼ੋਅ ਵਿੱਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਲਵ ਮੈਰਿਜ ਹੈ। ਕਪਿਲ ਅਤੇ ਗਿੰਨੀ ਦਾ ਵਿਆਹ ਕਾਫੀ ਮੁਸ਼ਕਲਾਂ ਤੋਂ ਬਾਅਦ ਹੋਇਆ। ਗਿੰਨੀ ਦੇ ਪਿਤਾ ਨੇ ਕਪਿਲ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਕਪਿਲ ਨੂੰ ਕਾਫੀ ਪਾਪੜ ਵੇਲਣੇ ਪਏ। ਮੀਡੀਆ ਰਿਪੋਰਟਾਂ ਮੁਤਾਬਕ ਗਿੰਨੀ ਦੀ ਵਿੱਤੀ ਹਾਲਤ ਕਪਿਲ ਤੋਂ ਬਹੁਤ ਬਿਹਤਰ ਸੀ। ਇਹੀ ਗੱਲ ਉਨ੍ਹਾਂ ਦੇ ਰਿਸ਼ਤੇ ਦੇ ਵਿਚਕਾਰ ਆ ਰਹੀ ਸੀ।

ਕਪਿਲ ਸ਼ਰਮਾ ਦੀ ਆਰਥਿਕ ਹਾਲਤ ਨੂੰ ਦੇਖ ਕੇ ਗਿੰਨੀ ਦੇ ਪਿਤਾ ਵੀ ਇਸ ਰਿਸ਼ਤੇ ਲਈ ਤਿਆਰ ਨਹੀਂ ਸਨ। ਕਪਿਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਉਨ੍ਹਾਂ ਦੇ ਰਿਸ਼ਤੇ ਦਾ ਕੋਈ ਭਵਿੱਖ ਨਹੀਂ ਹੈ ਕਿਉਂਕਿ ਗਿੰਨੀ ਦੀ ਵਿੱਤੀ ਹਾਲਤ ਬਿਹਤਰ ਸੀ ਅਤੇ ਉਹ ਦੋਵੇਂ ਵੱਖ-ਵੱਖ ਜਾਤਾਂ ਨਾਲ ਸਬੰਧਤ ਸਨ। ਇਸ ਲਈ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਪਰ ਗਿੰਨੀ ਨੇ ਕਦੇ ਵੀ ਆਪਣਾ ਸਬਰ ਨਹੀਂ ਗੁਆਇਆ’। ਕਪਿਲ ਨੇ ਅੱਗੇ ਕਿਹਾ ਕਿ ਜਿਸ ਸਮੇਂ ਉਹ ਮੁੰਬਈ ‘ਚ ਸੈਟਲ ਹੋ ਰਹੇ ਸਨ, ਉਸ ਸਮੇਂ ਬਹੁਤ ਸਾਰੀਆਂ ਚੀਜ਼ਾਂ ਹੋ ਰਹੀਆਂ ਸਨ । ਕੁਝ ਸਮੇਂ ਬਾਅਦ 2016 ‘ਚ ਕਪਿਲ ਨੇ ਗਿੰਨੀ ਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। ਇਸ ਤੋਂ ਬਾਅਦ ਦੋਹਾਂ ਨੇ 12 ਦਸੰਬਰ 2018 ਨੂੰ ਵਿਆਹ ਕਰਵਾ ਲਿਆ। ਵਿਆਹ ਦੇ ਇੱਕ ਸਾਲ ਬਾਅਦ ਉਨ੍ਹਾਂ ਦੇ ਘਰ ਇੱਕ ਧੀ ਨੇ ਜਨਮ ਲਿਆ ਅਤੇ ਫਿਰ 2021 ਵਿੱਚ ਇੱਕ ਪੁੱਤਰ ਨੇ ਜਨਮ ਲਿਆ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਧੀ ਅਨਾਇਰਾ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ, ਜਿਸ ਦੀਆਂ ਤਸਵੀਰਾਂ ਕਪਿਲ ਸ਼ਰਮਾ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...