July 22, 2026, 2:28 am
----------- Advertisement -----------
HomeNewsEntertainmentਕਪਿਲ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ, ਗੁਰੂ ਘਰ...

ਕਪਿਲ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦਾ ਲਿਆ ਆਸ਼ੀਰਵਾਦ

Published on

----------- Advertisement -----------

ਕਾਮੇਡੀਅਨ ਕਪਿਲ ਸ਼ਰਮਾ ਆਪਣੇ ਜਨਮਦਿਨ ਤੋਂ ਅਗਲੇ ਦਿਨ ਹੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੀ ਸੀ। ਕਪਿਲ ਬਿਨਾਂ ਸੁਰੱਖਿਆ ਦੇ ਆਮ ਆਦਮੀ ਵਾਂਗ ਰਾਤ ਨੂੰ ਹਰਿਮੰਦਰ ਸਾਹਿਬ ਪਹੁੰਚੇ। ਕੋਈ ਵੀ ਉਸ ਨੂੰ ਪਛਾਣ ਨਾ ਸਕੇ, ਇਸ ਲਈ ਕਪਿਲ ਸ਼ਰਮਾ ਨੇ ਦੋਹਰੀ ਸੁਰੱਖਿਆ ਵਰਤੀ। ਕਪਿਲ ਸ਼ਰਮਾ ਨੇ ਦਰਬਾਰ ਸਾਹਿਬ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਤਿਨਾਮ ਸ੍ਰੀ ਵਾਹਿਗੁਰੂ …ਦਰਬਾਰ ਸਾਹਿਬ ਤੋਂ ਆਸ਼ੀਰਵਾਦ #amritsar #darbarsahib #punjab #gratitude’। ਇਸ ਪੋਸਟ ਉੱਤੇ ਨਾਮੀ ਹਸਤੀਆਂ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਪ੍ਰਸ਼ੰਸਕ ਵੀ ਕਮੈਂਟ ਬਾਕਸ ‘ਚ ਵਾਹਿਗੁਰੂ ਜੀ ਲਿਖ ਰਹੇ ਹਨ। ਇਸ ਪੋਸਟ ਉੱਤੇ ਦੋ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਪਿਲ ਸ਼ਰਮਾ ਦਾ ਜਨਮ 2 ਅਪ੍ਰੈਲ 1981 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਕਪਿਲ ਦੇ ਪਿਤਾ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਸਨ। ਕਪਿਲ ਦੇ ਪਿਤਾ ਦੀ ਸਾਲ 2004 ਵਿੱਚ ਕੈਂਸਰ ਨਾਲ ਮੌਤ ਹੋ ਗਈ ਸੀ। ਜਿਸ ਕਰਕੇ ਕਪਿਲ ਸ਼ਰਮਾ ਨੇ ਜ਼ਿੰਦਗੀ ‘ਚ ਕਈ ਉਤਾਰ-ਚੜਾਅ ਦੇਖੇ । ਪਰ ਟੀਵੀ ਦੇ ਇੱਕ ਕਾਮੇਡੀ ਰਿਆਲਟੀ ਸ਼ੋਅ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਦਲ ਕੇ ਰੱਖ ਦਿੱਤਾ, ਇਸ ਕਾਮੇਡੀ ਸ਼ੋਅ ਨੂੰ ਉਨ੍ਹਾਂ ਨੇ ਜਿੱਤਿਆ ।

ਆਪਣੀ ਲਗਾਨ ਤੇ ਸਖਤ ਮਿਹਨਤ ਦੇ ਨਾਲ ਉਨ੍ਹਾਂ ਨੇ ਮਨੋਰੰਜਨ ਇੰਡਸਟਰੀ ‘ਚ ਆਪਣਾ ਨਾਂਅ ਬਣਾਇਆ ਹੈ। ਉਹ ਖ਼ੁਦ ਦਾ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ਵੀ ਚਲਾਉਂਦੇ ਹਨ। ਜਿਸ ਚ ਹਰ ਬਾਲੀਵੁੱਡ ਐਕਟਰ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਲਈ ਜ਼ਰੂਰ ਹਾਜ਼ਰੀ ਲਗਾਉਂਦਾ ਹੈ। ਸਾਲ 2018 ‘ਚ ਉਨ੍ਹਾਂ ਦਾ ਵਿਆਹ ਗਿੰਨੀ ਚਤਰਥ ਦੇ ਨਾਲ ਹੋਇਆ । ਕਪਿਲ ਤੇ ਗਿੰਨੀ ਹੈਪਲੀ ਦੋ ਬੱਚਿਆਂ ਦੇ ਮਾਪੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...