July 22, 2026, 1:46 am
----------- Advertisement -----------
HomeNewsEntertainmentਤਿੰਨ ਸਾਲ ਦੀ ਹੋਈ ਕਪਿਲ ਗਿੰਨੀ ਦੀ ਬੇਟੀ ਅਨਾਇਰਾ, ਦੇਖੋ ਜਨਮਦਿਨ ਪਾਰਟੀ...

ਤਿੰਨ ਸਾਲ ਦੀ ਹੋਈ ਕਪਿਲ ਗਿੰਨੀ ਦੀ ਬੇਟੀ ਅਨਾਇਰਾ, ਦੇਖੋ ਜਨਮਦਿਨ ਪਾਰਟੀ ਦੀਆਂ ਵਾਇਰਲ ਤਸਵੀਰਾਂ

Published on

----------- Advertisement -----------

ਮਸ਼ਹੂਰ ਸਟੈਂਡਅੱਪ ਕਾਮੇਡੀਅਨ ਕਪਿਲ ਸ਼ਰਮਾ ਦੀ ਬੇਟੀ ਅਨਾਇਰਾ ਤਿੰਨ ਸਾਲ ਦੀ ਹੋ ਗਈ ਹੈ। ਉਸਦੇ ਜਨਮਦਿਨ ‘ਤੇ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਨੇ ਸ਼ਾਨਦਾਰ ਬਰਥਡੇ ਪਾਰਟੀ ਦਿੱਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਧੀ ਅਨਾਇਰਾ ਦੇ ਤਿੰਨ ਸਾਲ ਪੂਰੇ ਹੋਣ ਦੇ ਖਾਸ ਮੌਕੇ ‘ਤੇ ਗ੍ਰੈਂਡ ਪਾਰਟੀ ਦਿੱਤੀ। ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਗਿੰਨੀ ਅਤੇ ਅਨਾਇਰਾ ਦੇ ਇੱਕੋ ਜਿਹੇ ਪਹਿਰਾਵੇ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ ਕਿ ਕਪਿਲ ਅਤੇ ਗਿੰਨੀ ਨੇ ਜਨਮਦਿਨ ਪਾਰਟੀ ਦਾ ਜੰਗਲ ਥੀਮ ਰੱਖਿਆ ਸੀ।

ਉੱਥੇ ਮੌਜੂਦ ਬੱਚਿਆਂ ਨੇ ਪੂਰੀ ਪਾਰਟੀ ‘ਚ ਖੂਬ ਮਸਤੀ ਕੀਤੀ ਅਤੇ ਗਿੰਨੀ ਅਤੇ ਕਪਿਲ ਵੀ ਆਪਣੀ ਬੇਟੀ ਨਾਲ ਮਸਤੀ ਕਰਦੇ ਨਜ਼ਰ ਆਏ। ਪਿਓ-ਧੀ ਦੀ ਇਸ ਪਿਆਰੀ ਸਾਂਝ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਜ਼ਿਕਰਯੋਗ ਹੈ ਕਿ ਕਪਿਲ ਸ਼ਰਮਾ ਨੇ 12 ਦਸੰਬਰ 2018 ਨੂੰ ਆਪਣੀ ਗਰਲਫ੍ਰੈਂਡ ਗਿੰਨੀ ਚਤਰਥ ਨਾਲ ਵਿਆਹ ਕੀਤਾ ਸੀ। ਗਿੰਨੀ ਅਤੇ ਕਪਿਲ 10 ਦਸੰਬਰ, 2019 ਨੂੰ ਧੀ ਅਨਾਇਰਾ ਅਤੇ 1 ਫਰਵਰੀ, 2021 ਨੂੰ ਪੁੱਤਰ ਤ੍ਰਿਸ਼ਾਨ ਦੇ ਮਾਤਾ-ਪਿਤਾ ਬਣੇ। ਜਿਵੇਂ ਹੀ ਉਨ੍ਹਾਂ ਨੂੰ ਕੰਮ ਤੋਂ ਖਾਲੀ ਸਮਾਂ ਮਿਲਦਾ ਹੈ, ਕਪਿਲ ਸ਼ਰਮਾ ਆਪਣੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...