September 6, 2026, 12:28 pm
----------- Advertisement -----------
HomeNewsEntertainmentਕਪਿਲ ਸ਼ਰਮਾ ਦੀ ਫਿਲਮ 'Zwigato' ਦਾ ਟ੍ਰੇਲਰ ਹੋਇਆ ਰਿਲੀਜ਼, ਕਾਮੇਡੀਅਨ ਦਿਖਾਉਣਗੇ ਡਿਲੀਵਰੀ...

ਕਪਿਲ ਸ਼ਰਮਾ ਦੀ ਫਿਲਮ ‘Zwigato’ ਦਾ ਟ੍ਰੇਲਰ ਹੋਇਆ ਰਿਲੀਜ਼, ਕਾਮੇਡੀਅਨ ਦਿਖਾਉਣਗੇ ਡਿਲੀਵਰੀ ਬੁਆਏ ਦਾ ਸੰਘਰਸ਼

Published on

----------- Advertisement -----------

ਕਾਮੇਡੀ ਕਿੰਗ ਅਤੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਮਸ਼ਹੂਰ ਹੋਸਟ ਕਪਿਲ ਸ਼ਰਮਾ ਜਲਦ ਹੀ ਫਿਲਮ ‘ਜ਼ਵਿਗਾਟੋ’ ‘ਚ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਹਮੇਸ਼ਾ ਕਾਮੇਡੀ ਕਰਨ ਵਾਲੇ ਕਪਿਲ ਆਪਣੀ ਇਮੇਜ ਦੇ ਉਲਟ ਗੰਭੀਰ ਭੂਮਿਕਾ ‘ਚ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਕਪਿਲ ਸ਼ਰਮਾ ਇਸ ਫਿਲਮ ‘ਚ ਫੂਡ ਡਿਲੀਵਰੀ ਬੁਆਏ ਬਣੇ ਹਨ, ਜਿਸ ‘ਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੰਘਰਸ਼ ਨੂੰ ਦਿਖਾਇਆ ਗਿਆ ਹੈ। ਆਪਣੀ ਫ਼ਿਲਮ ਦੀ ਰਿਲੀਜ਼ ਡੇਟ ਤੋਂ ਬਾਅਦ ਕਪਿਲ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖ਼ਤਮ ਕਰ ਦਿੱਤਾ ਹੈ। ਕਿਉਂਕਿ ਉਨ੍ਹਾਂ ਦੀ ਫ਼ਿਲਮ ‘ਜਵਿਗਾਟੋ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਬਹੁਤ ਖੁਸ਼ ਹਨ। ਕਪਿਲ ਸ਼ਰਮਾ ਦੇਸ਼ ਦੇ ਸਭ ਤੋਂ ਪਸੰਦੀਦਾਕਾਮੇਡੀਅਨਾਂ ਵਿੱਚ ਗਿਣੇ ਜਾਂਦੇ ਹਨ। ਕੁਝ ਹੀ ਸਾਲਾਂ ‘ਚ ਕਪਿਲ ਨੇ ਕਾਮੇਡੀ ਦੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਕਾਮੇਡੀ ਅਤੇ ਗਾਇਕੀ ਤੋਂ ਬਾਅਦ ਹੁਣ ਕਪਿਲ ਜਲਦ ਹੀ ਅਦਾਕਾਰੀ ਦੇ ਖ਼ੇਤਰ ‘ਚ ਬਤੌਰ ਲੀਡ ਐਕਟਰ ਆਪਣੀ ਕਿਸਮਤ ਅਜਾਮਾਉਣ ਜਾ ਰਹੇ ਹਨ।

YouTube player

ਹਾਲ ਹੀ ਵਿੱਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਫ਼ਿਲਮ ‘ਜਵਿਗਾਟੋ’ ਨਾਸ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ । ਇਸ ਪੋਸਟ ਦੇ ਵਿੱਚ ਉਨ੍ਹਾਂ ਨੇ ਫੈਨਜ਼ ਨੂੰ ਉਨ੍ਹਾਂ ਦੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਇਸ ਫ਼ਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਵੀਡੀਓ ਦੇ ਵਿੱਚ, ਕਪਿਲ ਸ਼ਰਮਾ ਇੱਕ ਫੂਡ ਡਿਲਵਰੀ ਬੁਆਏ ਦੇ ਕਿਰਦਾਰ ਵਿੱਚ ਨਜ਼ਰ ਆਏ। ਅਕਸਰ ਕਾਮੇਡੀ ਕਰਨ ਵਾਲੇ ਕਪਿਲ ਸ਼ਰਮਾ ਪਹਿਲੀ ਵਾਰ ਇੱਕ ਸੰਜ਼ੀਦਾ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ। ਇਹ ਫ਼ਿਲਮ ਇੱਕ ਫੂਡ ਡਿਲਵਰੀ ਬੁਆਏ ਦੀ ਜ਼ਿੰਦਗੀ ‘ਤੇ ਅਧਾਰਿਤ ਹੈ। ਜੋ ਕਿ ਆਪਣਾ ਘਰ ਚਲਾਉਣ ਲਈ ਹਰ ਹਾਲ ਵਿੱਚ ਆਪਣੇ ਫੂਡ ਡਿਲਵਰੀ ਦੇ ਆਰਡਰਸ ਨੂੰ ਪੁੂਰਾ ਕਰਨ ਦੀ ਕੋਸ਼ਿਸ਼ ਕਰਦਾ ਹੈ। ਦੱਸ ਦਈਏ ਕਿ ਕਪਿਲ ਸ਼ਰਮਾ ਸਣੇ ਉਨ੍ਹਾਂ ਦੀ ਪੂਰੀ ਟੀਮ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹੈ। ਫੈਨਜ਼ ਵੱਲੋਂ ਵੀ ਇਸ ਫ਼ਿਲਮ ਦੇ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕ ਕਪਿਲ ਦੀ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਇਹ ਫ਼ਿਲਮ 17 ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...