October 5, 2026, 5:50 am
----------- Advertisement -----------
HomeNewsBreaking Newsਕਰਨ ਔਜਲਾ ਨੇ ਖੰਨਾ ਦੇ ਪੈਰਾ ਕਰਾਟੇ ਖਿਡਾਰੀ ਦਾ 9 ਲੱਖ ਰੁਪਏ...

ਕਰਨ ਔਜਲਾ ਨੇ ਖੰਨਾ ਦੇ ਪੈਰਾ ਕਰਾਟੇ ਖਿਡਾਰੀ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ, ਘਰ ਗਿਰਵੀ ਰੱਖ ਕੇ ਖੇਡ ਰਿਹਾ ਸੀ ਤਰੁਣ

Published on

----------- Advertisement -----------

ਖੰਨਾ, 19 ਜੁਲਾਈ 2024 – ਖੰਨਾ ਨੇੜਲੇ ਪਿੰਡ ਘੁਰਾਲਾ ਦੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ ‘ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜਿਆ ਹੈ। ਜਿਸ ਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦਾ ਮਾਲਕੀ ਹੱਕ ਦੁਬਾਰਾ ਮਿਲ ਗਿਆ ਹੈ। ਇਸ ਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ।

ਕਈ ਸਾਲ ਪਹਿਲਾਂ ਤਰੁਣ ਸ਼ਰਮਾ ਨੇ ਆਪਣਾ ਘਰ ਕਰੀਬ 12 ਲੱਖ ਰੁਪਏ ਵਿੱਚ ਗਿਰਵੀ ਰੱਖਿਆ ਅਤੇ ਵਿਦੇਸ਼ੀ ਧਰਤੀ ‘ਤੇ ਖੇਡਣ ਲਈ ਬੈਂਕ ਤੋਂ ਕਰਜ਼ਾ ਲਿਆ। ਇਸ ਤੋਂ ਬਾਅਦ ਤਰੁਣ ਸ਼ਰਮਾ ਨੇ ਕਈ ਦੇਸ਼ਾਂ ਵਿਚ ਭਾਰਤ ਦਾ ਨਾਂ ਰੌਸ਼ਨ ਕੀਤਾ। ਪਰ ਕਿਸੇ ਵੀ ਸਰਕਾਰ ਨੇ ਉਸ ਦੀ ਸਾਰ ਨਹੀਂ ਲਈ। ਜਿਸ ਕਾਰਨ ਉਹ ਕਰਜ਼ਾ ਨਹੀਂ ਮੋੜ ਸਕਿਆ।

ਸੋਸ਼ਲ ਮੀਡੀਆ ਰਾਹੀਂ ਸੁਰਖੀਆਂ ਵਿੱਚ ਆਏ ਤਰੁਣ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਕੁਝ ਐਨਆਰਆਈਜ਼ ਨੇ ਉਸ ਦੀ ਮਦਦ ਕੀਤੀ ਸੀ। ਜਿਸ ਕਾਰਨ ਕਰੀਬ 3 ਲੱਖ ਰੁਪਏ ਦਾ ਕਰਜ਼ਾ ਵਾਪਸ ਹੋ ਗਿਆ। ਕੁਝ ਸਮਾਂ ਪਹਿਲਾਂ ਕਰਨ ਔਜਲਾ ਦੀ ਨਜ਼ਰ ਇਸ ਖਿਡਾਰੀ ‘ਤੇ ਪਈ। ਜਿਸ ਤੋਂ ਬਾਅਦ ਕਰਨ ਨੇ ਹੁਣ ਉਸ ਦਾ ਕਰੀਬ 9 ਲੱਖ ਰੁਪਏ ਦਾ ਕਰਜ਼ਾ ਮੋੜ ਦਿੱਤਾ ਹੈ।

ਕਰਨ ਔਜਲਾ ਤੋਂ ਕਰਜ਼ਾ ਵਾਪਸ ਕਰਨ ਤੋਂ ਬਾਅਦ ਤਰੁਣ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਜਿਸ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਕਿ ਕਰਨ ਔਜਲਾ ਨੇ ਖਿਡਾਰੀ ਦਾ ਕਰੀਬ 9 ਲੱਖ ਰੁਪਏ ਦਾ ਕਰਜ਼ਾ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਹੁਣ ਉਸਦਾ ਘਰ ਕਰਜ਼ਾ ਮੁਕਤ ਹੈ। ਇਸ ਦੇ ਲਈ ਤਰੁਣ ਨੇ ਕਰਨ ਔਜਲਾ ਦਾ ਧੰਨਵਾਦ ਕੀਤਾ। ਮਦਦ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਵੀ ਧੰਨਵਾਦ ਕੀਤਾ।

ਅੰਤਰਰਾਸ਼ਟਰੀ ਪੱਧਰ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਤਰੁਣ ਦਾ ਅਮਰੀਕਾ ਵਿੱਚ ਪੈਰਾ ਵਰਲਡ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਸ਼ਹਿਰ ਪਰਤਣ ‘ਤੇ ਸਵਾਗਤ ਵੀ ਨਹੀਂ ਕੀਤਾ ਗਿਆ। ਪਿਛਲੇ ਸਾਲ ਵੀ ਤਰੁਣ ਸ਼ਰਮਾ 21 ਤੋਂ 23 ਜੁਲਾਈ ਤੱਕ ਹੋਈ ਦੂਜੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਤਰਫੋਂ ਹਿੱਸਾ ਲੈਣ ਲਈ ਮਲੇਸ਼ੀਆ ਗਿਆ ਸੀ। ਤਰੁਣ ਨੇ 43 ਦੇਸ਼ਾਂ ਦੇ ਖਿਡਾਰੀਆਂ ਵਿੱਚੋਂ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਪਰ ਦੋਵੇਂ ਵਾਰ ਉਹ ਦਿੱਲੀ ਤੋਂ ਬੱਸ ਰਾਹੀਂ ਖੰਨਾ ਆਇਆ। ਕਿਸੇ ਨੇ ਉਸ ਦਾ ਸੁਆਗਤ ਨਹੀਂ ਕੀਤਾ।

ਤਰੁਣ ਸ਼ਰਮਾ ਪੈਰਾ ਕਰਾਟੇ ਖਿਡਾਰੀ ਹੈ। ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਆਪਣੇ ਪਿਤਾ ਨਾਲ ਸਬਜ਼ੀ ਦੀ ਦੁਕਾਨ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਹੁਣ ਉਹ ਖੁਦ ਇੱਕ ਗਲੀ ਵੈਂਡਰ ਹੈ। ਨੇ ਕਈ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਹ ਲੰਬੇ ਸਮੇਂ ਤੋਂ ਸਰਕਾਰ ਕੋਲ ਨੌਕਰੀ ਲਈ ਤਰਲੇ ਕਰ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਸਰਕਾਰੀ ਮਦਦ ਨਹੀਂ ਮਿਲ ਰਹੀ। ਆਪਣੇ ਖੇਡ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਆਪਣਾ ਘਰ ਵੀ ਗਿਰਵੀ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...