September 10, 2026, 10:08 am
----------- Advertisement -----------
HomeNewsEntertainmentਲਾਈਵ ਸ਼ੋਅ ਦੌਰਾਨ ਕਰਨ ਔਜਲਾ ਨੇ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਦੀਪ...

ਲਾਈਵ ਸ਼ੋਅ ਦੌਰਾਨ ਕਰਨ ਔਜਲਾ ਨੇ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਏਨੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ ਦੇ ਲਈ ਆਸਟ੍ਰੇਲੀਆ ਪਹੁੰਚੇ ਹਨ। ਬੀਤੇ ਦਿਨੀਂ ਉਨ੍ਹਾਂ ਦਾ ਸ਼ੋਅ ਆਸਟ੍ਰੇਲੀਆ ਦੇ ਪਰਥ ਸ਼ਹਿਰ ‘ਚ ਸੀ। ਜਿੱਥੋਂ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਸ਼ੋਅ ਦੇ ਦੌਰਾਨ ਉਨ੍ਹਾਂ ਨੇ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਅਦਾਕਾਰ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ। ਕਰਨ ਔਜਲਾ ਦੇ ਸ਼ੋਅ ਦੌਰਾਨ ਸਟੇਜ ਉੱਤੇ ਲੱਗੀ ਵੱਡੀ ਜਿਹੀ ਸਕਰੀਨ ਉੱਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਹੀਰੋ ਦੀਪ ਸਿੱਧੂ ਅਤੇ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਤਸਵੀਰ ਦਿਖਾਈ ਜਾਂਦੀ ਹੈ ਤੇ ਨਾਲ ਹੀ ਲਿਖਿਆ ਹੈ ‘Rest In Peace Brothers’ ।

ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। bulletin_aujla ਨਾਮ ਦੇ ਇੰਸਟਾਗ੍ਰਾਮ ਪੇਜ਼ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਇਹ ਘਟਨਾ ਉਸਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਵਾਪਰੀ ਸੀ। ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਸੰਦੀਪ ਨੰਗਲ ਅੰਬੀਆਂ ਦੀ ਮਾਰਚ 2022 ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਇੱਕ ਟੂਰਨਾਮੈਂਟ ਦੌਰਾਨ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦੋਂ ਕਿ ਦੀਪ ਸਿੱਧੂ ਦੀ ਇਸ ਸਾਲ ਫਰਵਰੀ ਵਿੱਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...