October 5, 2026, 5:49 am
----------- Advertisement -----------
HomeNewsEntertainmentਕਰਨ ਔਜਲਾ ਦੀ ਨਵੀਂ ਐਲਬਮ 'For you' EP ਦਾ ਦਾ ਪਹਿਲਾਂ ਗੀਤ...

ਕਰਨ ਔਜਲਾ ਦੀ ਨਵੀਂ ਐਲਬਮ ‘For you’ EP ਦਾ ਦਾ ਪਹਿਲਾਂ ਗੀਤ ’52 Bars’ ਹੋਇਆ ਰਿਲੀਜ਼

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਹਿਛਾਣਿਆ ਨਾਮ ਹੈ। ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾਂ ਮਹਿਜ਼ ਦੇਸ਼ ਸਗੋਂ ਵਿਦੇਸ਼ਾਂ ਵਿੱਚ ਵੀ ਸੁਨਣ ਨੂੰ ਮਿਲਦੇ ਹਨ। ਹਾਲ ਹੀ ਵਿੱਚ ਗਾਇਕ ਦੀ ਨਵੀਂ ਐਲਬਮ ‘For you’ EP ਦਾ ਦਾ ਪਹਿਲਾਂ ਗੀਤ ’52 Bars’ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਇਸ ਗਾਣੇ ਦਾ ਮਿਊਜ਼ਿਕ Ikky ਨੇ ਤਿਆਰ ਕੀਤਾ ਹੈ ਤੇ ਉਸ ਨੇ ਆਪਣੇ ਨਾਂ ਨੂੰ ਬਰਕਰਾਰ ਰੱਖਿਆ ਹੈ। ਫੈਨਸ ਨੂੰ ਇਸ ਵਾਰ ਕਰਨ ਔਜਲਾ ਤੋਂ ਬਹੁਤ ਉਮੀਦਾਂ ਸੀ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ, ਕਰਨ ਨੇ ਆਪਣੇ ਫੈਨਸ ਦੀ ਦਿਲਾਂ ਨੂੰ ਹਰ ਪੱਖੋਂ ਛੂਹਿਆ ਅਤੇ ਕਮਾਲ ਦਾ ਮਿਊਜ਼ਿਕ ਦਿੱਤਾ।

YouTube player

ਉਸ ਨੇ ਆਪਣੇ ਹਾਲ ਦੇ ਗਾਣਿਆਂ On Top, WYTB, Players, White Brown Black ‘ਚ ਸ਼ਾਨਦਾਰ ਕੰਮ ਕੀਤਾ ਅਤੇ ਇਸ ਨਾਲ ਇੰਟਰਨੈਸ਼ਨਲ ਚਾਰਟ ਵਿੱਚ ਆਪਣੀ ਥਾਂ ਬਣਾਈ। ਇਸ ਲਈ ਜਦੋਂ ਕਰਨ ਆਪਣੀ ਜ਼ਿੰਦਗੀ ਦਾ ਸਮਾਂ ਲੈ ਰਿਹਾ ਸੀ ਤੇ ਉਸਨੇ ਇੱਕ EP ਦਾ ਐਲਾਨ ਕੀਤੀ। ਕਰਨ ਔਜਲਾ ਨੇ ਜਦੋਂ ਆਪਣੀ ਈਪੀ ਦਾ ਐਲਾਨ ਕੀਤਾ ਸੀ ਤਾਂ ਉਸ ਨੇ ਐਲਾਨ ਕੀਤਾ ਸੀ ਕਿ ਇਹ ਈਪੀ ਇਸੇ ਮਹੀਨੇ ਯਾਨੀ ਫਰਵਰੀ ‘ਚ ਹੀ ਰਿਲੀਜ਼ ਕੀਤੀ ਜਾਵੇਗੀ। ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ ਪਲੇਅਰਜ਼ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਧਮਾਕੇਦਾਰ ਕੈਮਿਸਟ੍ਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਫੈਨਜ਼ ਕਰਨ ਦੀ ਇਸ ਈ.ਪੀ ਦੇ ਬਾਕੀ ਦੇ ਤਿੰਨ ਗੀਤ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...