October 5, 2026, 3:27 am
----------- Advertisement -----------
HomeNewsEntertainmentਪੰਜਾਬੀ ਗਾਇਕ ਕਰਨ ਔਜਲਾ ਦੇ ਘਰ ’ਤੇ ਚੱਲੀਆਂ ਗੋਲੀਆਂ,ਹੈਰੀ ਚੱਠਾ ਗਰੁੱਪ ਨੇ...

ਪੰਜਾਬੀ ਗਾਇਕ ਕਰਨ ਔਜਲਾ ਦੇ ਘਰ ’ਤੇ ਚੱਲੀਆਂ ਗੋਲੀਆਂ,ਹੈਰੀ ਚੱਠਾ ਗਰੁੱਪ ਨੇ ਦਿੱਤੀ ਇਹ ਧਮਕੀ

Published on

----------- Advertisement -----------

ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਗੀਤਕਾਰ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜੀ ਹਾਂ ਬੀਤੇ ਦਿਨੀਂ ਕੈਨੇਡਾ ਦੇ ਸਰੀ ਵਿਖੇ ਕਰਨ ਔਜਲਾ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹੈਰੀ ਚੱਠਾ ਗਰੁੱਪ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦੇਈਏ ਕਿ ਸਰੀ ’ਚ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਹ ਪਹਿਲਾਂ ਕਰਨ ਔਜਲਾ ਦੇ ਦੋਸਤ ਦਾ ਹੁੰਦਾ ਸੀ। 5 ਮਹੀਨੇ ਪਹਿਲਾਂ ਹੀ ਇਥੇ ਨਵਾਂ ਮਾਲਕ ਆਇਆ।

ਘਰ ’ਤੇ ਚੱਲੀਆਂ ਗੋਲੀਆਂ ਦੇ ਨਿਸ਼ਾਨ ਵੀ ਸਾਫ ਵੇਖੇ ਜਾ ਸਕਦੇ ਹਨ। ਇਸ ਸਬੰਧੀ ਇਕ ਪੋਸਟ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜੋ ਹੈਰੀ ਚੱਠਾ ਗਰੁੱਪ ਵਲੋਂ ਲਿਖੀ ਗਈ ਹੈ। ਇਸ ਪੋਸਟ ’ਚ ਲਿਖਿਆ ਹੈ, ‘ਅਜੇ ਤਾਂ ਤੇਰੇ ਯਾਰਾਂ-ਦੋਸਤਾਂ ਦੇ ਨੁਕਸਾਨ ਹੋ ਰਹੇ, ਤੇਰਾ ਵੀ ਜਲਦੀ ਹੋਵੇਗਾ।’ ਕਿੰਨਾ ਕੁ ਚਿਰ ਯਾਰਾਂ-ਦੋਸਤਾਂ ਦਾ ਨੁਕਸਾਨ ਕਰਵਾਈ ਜਾਵੇਗਾ।

ਸਾਨੂੰ ਤੇਰੀ ਭੈਣ ਦਾ ਘਰ ਵੀ ਪਤਾ ਤੇ ਤੇਰੀ ਨਾਲ ਵਾਲੀ ਦੀ ਬੁਟੀਕ ਵੀ ਪਤਾ ਪਰ ਅਸੀਂ ਉਨ੍ਹਾਂ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ।’ ਪੋਸਟ ’ਚ ਅੱਗੇ ਲਿਖਿਆ ਹੈ, ‘ਤੇਰਾ ਕੈਨੇਡਾ ’ਚ ਹੀ ਅਸੀਂ ਇਹ ਹਾਲ ਕਰਤਾ ਹੈ ਤੇ ਜਦੋਂ ਯੂਰਪ ਦਾ ਟੂਰ ਲੱਗੂ ਤਾਂ ਉਥੇ ਵੀ ਤੇਰੀ ਉਡੀਕ ਕਰਦੇ ਪਏ ਹਾਂ ਤੇ ਇੰਡੀਆ ਸਾਡਾ ਭਰਾ ਹੈਰੀ ਚੱਠਾ ਤੇਰੀ ਉਡੀਕ ਕਰਦਾ ਪਿਆ ਹੈ। ਬਾਕੀ ਕਿੰਨਾ ਕੁ ਟਾਈਮ ਪਤਾ ਬਦਲ-ਬਦਲ ਕੇ ਰਹਿ ਲਵੇਗਾ, ਅੱਜ ਨਹੀਂ ਤਾਂ ਕਲ ਹੱਥ ਆ ਹੀ ਜਾਵੇਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...