ਕਰਣ ਔਜਲਾ ਤੇ ਪਲਕ ਔਜਲਾ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ । ਇਸ ਤੋਂ ਪਹਿਲਾਂ ਦੋਵਾਂ ਦਾ ਬਰਾਈਡਲ ਸ਼ਾਵਰ ਸੱਤ ਅਗਸਤ ਨੂੰ ਹੋਇਆ ਹੈ । ਜਿਸ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਅਤੇ ਪਲਕ ਔਜਲਾ ਦਿਖਾਈ ਦੇ ਰਹੇ ਹਨ । ਖ਼ਬਰਾਂ ਮੁਤਾਬਕ ਦੋਵੇਂ 3 ਫਰਵਰੀ 2023ਯਾਨੀ ਕਿ ਕੱਲ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ । ਇਸ ਤੋਂ ਪਹਿਲਾਂ ਇਸ ਜੋੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
ਕਰਣ ਔਜਲਾ ਅਤੇ ਪਲਕ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ‘ਚ ਹਨ ।ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਆਪਣੇ ਮਾਪਿਆਂ ਨੂੰ ਬਚਪਨ ‘ਚ ਹੀ ਗੁਆ ਦੇਣ ਵਾਲੇ ਕਰਣ ਔਜਲਾ ਨੂੰ ਉਸ ਦੇ ਚਾਚਾ ਜੀ ਨੇ ਹੀ ਪਾਲਿਆ ਹੈ । ਜਿਸ ਦਾ ਜ਼ਿਕਰ ਉਨ੍ਹਾਂ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ‘ਚ ਕੀਤਾ ਜਾਂਦਾ ਹੈ । ਕਰਣ ਔਜਲਾ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਭੈਣਾਂ ਵੀ ਹਨ ਜੋ ਕਿ ਵਿਦੇਸ਼ ‘ਚ ਰਹਿੰਦੀਆਂ ਹਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਨਾਮ ਕਮਾਉਣ ਦੇ ਲਈ ਬਹੁਤ ਮਿਹਨਤ ਕੀਤੀ ਹੈ । ਉਨ੍ਹਾਂ ਦਾ ਹਰ ਗੀਤ ਹਿੱਟ ਸਾਬਿਤ ਹੁੰਦਾ ਹੈ । ਇਸੇ ਕਰਕੇ ਇੰਡਸਟਰੀ ‘ਚ ਉਹ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਮ ਨਾਲ ਵੀ ਮਸ਼ਹੂਰ ਹਨ ।












