November 23, 2026, 11:37 pm
----------- Advertisement -----------
HomeNewsEntertainmentਤੇਜਸਵੀ ਪ੍ਰਕਾਸ਼ ਨਾਲ ਵਿਆਹ ਕਰਨ ਜਾ ਰਹੇ ਹਨ ਕਰਨ ਕੁੰਦਰਾ, ਜਾਣੋ ਕੀ...

ਤੇਜਸਵੀ ਪ੍ਰਕਾਸ਼ ਨਾਲ ਵਿਆਹ ਕਰਨ ਜਾ ਰਹੇ ਹਨ ਕਰਨ ਕੁੰਦਰਾ, ਜਾਣੋ ਕੀ ਹੈ ਵਿਆਹ ਦੇ ਕਾਰਡ ਦਾ ਸੱਚ ?

Published on

----------- Advertisement -----------

ਟੀਵੀ ਐਕਟਰ ਕਰਨ ਕੁੰਦਰਾ ਨੇ ਸੋਸ਼ਲ ਮੀਡੀਆ ‘ਤੇ Save The Date ਨਾਮ ਦਾ ਟੀਜ਼ਰ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਅਤੇ ਤੇਜਸਵੀ ਪ੍ਰਕਾਸ਼ ਦੇ ਪ੍ਰਸ਼ੰਸਕਾਂ ਵਿਚਾਲੇ ਹੰਗਾਮਾ ਹੋ ਗਿਆ ਹੈ। ਲੋਕਾਂ ਨੂੰ ਲੱਗ ਰਿਹਾ ਹੈ ਕਿ ਕਰਨ ਅਤੇ ਨਾਗਿਨ 6 ਦੀ ਅਦਾਕਾਰਾ ਤੇਜਸਵੀ ਪ੍ਰਕਾਸ਼ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦਰਅਸਲ, ਕਰਨ ਕੁੰਦਰਾ ਨੇ ਬੀਤੀ ਰਾਤ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੇ ਆਪਣੇ ਵਿਆਹ ਦੇ ਸੱਦਾ ਪੱਤਰ (ਕਰਨ ਕੁੰਦਰਾ ਵੈਡਿੰਗ ਇਨਵੀਟੇਸ਼ਨ) ਦਾ ਡਿਜੀਟਲ ਵਰਜ਼ਨ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਇਹ ਵੀਡੀਓ ਕਰਨ-ਤੇਜਸਵੀ ਦੇ ਵਿਆਹ ਨਾਲ ਸਬੰਧਤ ਨਹੀਂ ਹੈ।

ਕਰਨ ਕੁੰਦਰਾ ਆਉਣ ਵਾਲੇ ਦਿਨਾਂ ਵਿੱਚ ਇੱਕ ਨਵੇਂ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਮਿਊਜ਼ਿਕ ਵੀਡੀਓ ‘ਚ ਉਨ੍ਹਾਂ ਨਾਲ ਬਿੱਗ ਬੌਸ 15 ਫੇਮ ਅਕਾਸਾ ਸਿੰਘ ਨਜ਼ਰ ਆਉਣ ਵਾਲੀ ਹੈ। ਸੋਸ਼ਲ ਮੀਡੀਆ ‘ਤੇ ਕਰਨ ਕੁੰਦਰਾ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਬਿੱਗ ਬੌਸ 15 ਦੇ ਬਾਅਦ ਤੋਂ ਹੀ #Tejran ਦੇ ਪ੍ਰਸ਼ੰਸਕ ਉਮੀਦ ਕਰ ਰਹੇ ਹਨ ਕਿ ਦੋਵੇਂ ਜਲਦ ਹੀ ਵਿਆਹ ਨਾਲ ਜੁੜੀ ਕੋਈ ਚੰਗੀ ਖਬਰ ਸ਼ੇਅਰ ਕਰਨਗੇ। ਇਹੀ ਕਾਰਨ ਹੈ ਕਿ ਸਾਹਮਣੇ ਆਏ ਵੀਡੀਓ ਦੀ ਸੱਚਾਈ ਜਾਣੇ ਬਿਨਾਂ ਹੀ ਤੇਜਰਾਨ ਦੇ ਪ੍ਰਸ਼ੰਸਕਾਂ ਨੇ ਖੁਸ਼ੀ ਮਨਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਵੀਡੀਓ ‘ਤੇ ਇਕ ਯੂਜ਼ਰ ਨੇ ਲਿਖਿਆ, ‘ਵਿਸ਼ਵਾਸ ਨਹੀਂ ਆ ਰਿਹਾ ਕਿ ਸਾਡਾ ਸੁਪਨਾ ਇੰਨੀ ਜਲਦੀ ਪੂਰਾ ਹੋਣ ਵਾਲਾ ਹੈ।’ ਕਰਨ ਕੁੰਦਰਾ ਦੀ ਇੱਕ ਮਹਿਲਾ ਪ੍ਰਸ਼ੰਸਕ ਨੇ ਟਿੱਪਣੀ ਕੀਤੀ ਹੈ, ‘ਕੀ ਤੁਸੀਂ ਸੱਚਮੁੱਚ ਵਿਆਹ ਕਰਨ ਜਾ ਰਹੇ ਹੋ?’

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...