November 11, 2026, 6:34 pm
----------- Advertisement -----------
HomeNewsEntertainmentਵੈਲੇਨਟਾਈਨ ਵੀਕ 'ਤੇ ਪ੍ਰਸ਼ੰਸਕਾਂ ਨੂੰ ਮਿਲਿਆ ਤੋਹਫਾ, ਵੱਡੇ ਪਰਦੇ 'ਤੇ ਫਿਰ ਤੋਂ...

ਵੈਲੇਨਟਾਈਨ ਵੀਕ ‘ਤੇ ਪ੍ਰਸ਼ੰਸਕਾਂ ਨੂੰ ਮਿਲਿਆ ਤੋਹਫਾ, ਵੱਡੇ ਪਰਦੇ ‘ਤੇ ਫਿਰ ਤੋਂ ਦਸਤਕ ਦੇਵੇਗੀ ਕਰੀਨਾ ਕਪੂਰ ਅਤੇ ਸ਼ਾਹਿਦ ਦੀ ਫਿਲਮ ‘Jab We Met’

Published on

----------- Advertisement -----------

ਕਰੀਨਾ ਕਪੂਰ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਕਈ ਫਿਲਮਾਂ ‘ਚ ਕੰਮ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਵੱਖਰੀ ਜਗ੍ਹਾ ਬਣਾਈ ਹੈ। ਹਰ ਕਿਸੇ ਨੂੰ ਕਰੀਨਾ ਅਤੇ ਸ਼ਾਹਿਦ ਕਪੂਰ ਦੀ ਫਿਲਮ ‘Jab We Met’ ਯਾਦ ਹੋਵੇਗੀ।

ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਇਹ ਰੋਮਾਂਟਿਕ ਕਾਮੇਡੀ ਫਿਲਮ ਉਸ ਦੇ ਕਰੀਅਰ ਦੀ ਸਭ ਤੋਂ ਮਸ਼ਹੂਰ ਫਿਲਮਾਂ ਵਿੱਚੋਂ ਇੱਕ ਰਹੀ ਹੈ। ਇਹ ਫਿਲਮ ਹੁਣ ਵੈਲੇਨਟਾਈਨ ਡੇਅ ਦੇ ਖਾਸ ਮੌਕੇ ‘ਤੇ ਦੁਬਾਰਾ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਦਿੱਤੀ ਹੈ।

ਵੈਲੇਨਟਾਈਨ ਡੇ ਦਾ ਹਫ਼ਤਾ ਚੱਲ ਰਿਹਾ ਹੈ। ਅਜਿਹੇ ‘ਚ ਫਿਲਮ ਪ੍ਰੇਮੀਆਂ ਲਈ ਵੀ ਇਹ ਹਫਤਾ ਕਾਫੀ ਖਾਸ ਹੋਣ ਵਾਲਾ ਹੈ। ਅੱਜ 10 ਫਰਵਰੀ ਨੂੰ ਕਰੀਨਾ ਕਪੂਰ ਖਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਇਕ ਪੋਸਟ ਪਾਈ ਹੈ। ਇਸ ਪੋਸਟ ‘ਚ ਉਨ੍ਹਾਂ ਨੇ ਫਿਲਮ ‘ਜਬ ਵੀ ਮੈਟ’ ਦੀ ਐਡਿਟ ਕੀਤੀ ਕਲਿੱਪ ਸ਼ੇਅਰ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਵੈਲੇਨਟਾਈਨ ਫਿਲਮ ਫੈਸਟੀਵਲ 15 ਫਰਵਰੀ ਤੱਕ ਚੱਲਣ ਵਾਲਾ ਹੈ ਅਤੇ ‘ਜਬ ਵੀ ਮੈਟ’ ਸਮੇਤ ਕਈ ਰੋਮਾਂਟਿਕ ਫਿਲਮਾਂ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਦਿਖਾਈਆਂ ਜਾਣਗੀਆਂ। ਇਹ ਸਿਤਾਰੇ ਜਬ ਵੀ ਮੇਟ ਵਿੱਚ ਵੀ ਨਜ਼ਰ ਆਏ ਸਨ।

ਫਿਲਮ ‘ਜਬ ਵੀ ਮੈਟ’ ‘ਚ ਕਰੀਨਾ ਕਪੂਰ ਨੇ ਗੀਤ ਦਾ ਕਿਰਦਾਰ ਨਿਭਾਇਆ ਸੀ। ਉਥੇ ਹੀ ਸ਼ਾਹਿਦ ਕਪੂਰ ‘ਆਦਿਤਿਆ’ ਦੇ ਕਿਰਦਾਰ ‘ਚ ਨਜ਼ਰ ਆਏ ਸਨ। ਦੋਵੇਂ ਇੱਕ ਟਰੇਨ ਵਿੱਚ ਮਿਲਦੇ ਹਨ ਅਤੇ ਇੱਥੋਂ ਹੀ ਉਨ੍ਹਾਂ ਦੀ ਕਹਾਣੀ ਸ਼ੁਰੂ ਹੁੰਦੀ ਹੈ। ਇਸ ਫਿਲਮ ‘ਚ ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ ਤੋਂ ਇਲਾਵਾ ਤਰੁਣ ਅਰੋੜਾ, ਸੌਮਿਆ ਟੰਡਨ, ਕਮਲ ਤਿਵਾਰੀ, ਪਵਨ ਮਲਹੋਤਰਾ, ਵਾਮਿਕਾ ਗੱਬੀ, ਦਾਰਾ ਸਿੰਘ ਸਮੇਤ ਕਈ ਸਿਤਾਰੇ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...