November 7, 2026, 2:29 am
----------- Advertisement -----------
HomeNewsEntertainmentਕਰੀਨਾ ਕਪੂਰ ਖ਼ਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਵੱਡੀ ਭੈਣ ਕਰਿਸ਼ਮਾ...

ਕਰੀਨਾ ਕਪੂਰ ਖ਼ਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਦਿੱਤੀ ਜਨਮਦਿਨ ਦੀ ਵਧਾਈ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ 48 ਸਾਲ ਦੀ ਹੋ ਗਈ ਹੈ। ਅਦਾਕਾਰਾ ਦੇ ਜਨਮਦਿਨ ਦੇ ਮੌਕੇ ‘ਤੇ ਉਨ੍ਹਾਂ ਦੀ ਭੈਣ ਕਰੀਨਾ ਕਪੂਰ ਖਾਨ ਨੇ ਉਨ੍ਹਾਂ ਨੂੰ ਖਾਸ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਰਿਸ਼ਮਾ ਕਪੂਰ ਦੇ ਬਚਪਨ ਦੀ ਫੋਟੋ ਸ਼ੇਅਰ ਕਰਦੇ ਹੋਏ ਮਜ਼ਾਕੀਆ ਕੈਪਸ਼ਨ ਲਿਖਿਆ ਹੈ। ਵੈਸੇ ਤਾਂ ਕਰੀਨਾ ਕਪੂਰ ਆਪਣੀ ਭੈਣ ਨਾਲ ਜਨਮਦਿਨ ਨਹੀਂ ਮਨਾ ਸਕੇਗੀ। ਇਸ ਦਾ ਕਾਰਨ ਇਹ ਹੈ ਕਿ ਉਹ ਮੁੰਬਈ ‘ਚ ਨਹੀਂ ਹੈ। ਕਰੀਨਾ ਕਪੂਰ ਪਰਿਵਾਰ ਨਾਲ ਯੂਕੇ ‘ਚ ਛੁੱਟੀਆਂ ਮਨਾਉਣ ਪਹੁੰਚੀ ਹੈ। ਕਰੀਨਾ ਕਪੂਰ ਨੇ ਕਰਿਸ਼ਮਾ ਕਪੂਰ ਦੇ ਜਨਮਦਿਨ ‘ਤੇ ਆਪਣੀ ਪਸੰਦੀਦਾ ਤਸਵੀਰ ਸ਼ੇਅਰ ਕੀਤੀ ਹੈ।

ਇਸ ਦੇ ਕੈਪਸ਼ਨ ਵਿੱਚ, ਉਸਨੇ ਲਿਖਿਆ, “ਸਾਡੇ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਉਣ ਵਾਲਾ… ਇਹ ਤੁਹਾਡੀ ਮੇਰੀ ਪਸੰਦੀਦਾ ਫੋਟੋ ਹੈ।” ਅੱਜ ਸਾਰਿਆਂ ਨੂੰ ਕਹੋ, ਸਾਡੇ ਲੋਲੋ ਨੂੰ ਜਨਮਦਿਨ ਮੁਬਾਰਕ। ਕਰਿਸ਼ਮਾ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਦੀਆ ਮਿਰਜ਼ਾ ਤੋਂ ਲੈ ਕੇ ਨੇਹਾ ਧੂਪੀਆ ਅਤੇ ਰਣਵੀਰ ਸਿੰਘ ਨੇ ਵੀ ਕਰੀਨਾ ਕਪੂਰ ਦੀ ਇਸ ਪੋਸਟ ‘ਤੇ ਕੁਮੈਂਟ ਕੀਤਾ। ਨੇਹਾ ਨੇ ਕਰੀਨਾ ਦੀ ਗੱਲ ਨੂੰ ਦੁਹਰਾਇਆ ਅਤੇ ਲਿਖਿਆ ਹੈਪੀ ਬਰਥਡੇ ਲੋਲੋ।

ਇਸ ਦੇ ਨਾਲ ਹੀ ਜ਼ੋਇਆ ਅਖਤਰ ਨੇ ਲਿਖਿਆ, ਇਹ ਤਸਵੀਰ ਕਿੰਨੀ ਪਿਆਰੀ ਹੈ, ਹੈਪੀ ਬਰਥਡੇ ਲੋਲੋ। ਕਰੀਨਾ ਕਪੂਰ ਦੀ ਭਾਬੀ ਸੋਹਾ ਅਲੀ ਖਾਨ ਨੇ ਵੀ ਲੋਲੋ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਰਿਸ਼ਮਾ ਕਪੂਰ ਦੀ ਗੱਲ ਕਰੀਏ ਤਾਂ ਉਸ ਦਾ ਜਨਮ 25 ਜੂਨ 1974 ਨੂੰ ਹੋਇਆ ਸੀ। ਪਿਤਾ ਰਣਧੀਰ ਕਪੂਰ ਅਤੇ ਮਾਂ ਬਬੀਤਾ ਕਪੂਰ ਦੀਆਂ ਦੋ ਬੇਟੀਆਂ ਕਰੀਨਾ ਅਤੇ ਕਰਿਸ਼ਮਾ ਹਨ। ਵੱਡੀ ਬੇਟੀ ਕਰਿਸ਼ਮਾ ਨੇ ਕਪੂਰ ਪਰਿਵਾਰ ‘ਚ ਪਹਿਲੀ ਵਾਰ ਐਕਟਿੰਗ ‘ਚ ਕਦਮ ਰੱਖਿਆ ਅਤੇ ਸਫਲਤਾ ਹਾਸਲ ਕੀਤੀ। ਉਸਨੇ 1991 ਵਿੱਚ ਫਿਲਮ ਪ੍ਰੇਮ ਕੈਦੀ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...