November 12, 2026, 10:23 am
----------- Advertisement -----------
HomeNewsEntertainmentਕਰੀਨਾ ਕਪੂਰ ਖਾਨ ਨੇ ਸ਼ੇਅਰ ਕੀਤੀ ਫੈਮਿਲੀ ਵੇਕੇਸ਼ਨ ਦੀ ਤਸਵੀਰ, ਜਿਰਾਫ਼ ਨਾਲ...

ਕਰੀਨਾ ਕਪੂਰ ਖਾਨ ਨੇ ਸ਼ੇਅਰ ਕੀਤੀ ਫੈਮਿਲੀ ਵੇਕੇਸ਼ਨ ਦੀ ਤਸਵੀਰ, ਜਿਰਾਫ਼ ਨਾਲ ਖੇਡਦੇ ਨਜ਼ਰ ਆਏ ਤੈਮੂਰ ਅਤੇ ਜੇਹ

Published on

----------- Advertisement -----------

ਕਰੀਨਾ ਕਪੂਰ ਖਾਨ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਹੈ। ਅਦਾਕਾਰਾ ਦੋ ਪੁੱਤਰਾਂ ਦੀ ਮਾਂ ਹੈ। ਦੂਜੇ ਪਾਸੇ ਜਦੋਂ ਕਰੀਨਾ ਸ਼ੂਟਿੰਗ ‘ਚ ਰੁੱਝੀ ਨਹੀਂ ਹੈ ਤਾਂ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਨਹੀਂ ਖੁੰਝਾਉਂਦੀ ਹੈ।ਅਦਾਕਾਰਾ ਇਸ ਸਮੇਂ ਆਪਣੇ ਪਿਆਰੇ ਪਤੀ ਸੈਫ ਅਤੇ ਦੋਹਾਂ ਪੁੱਤਰਾਂ ਨਾਲ ਅਫਰੀਕਾ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਕਰੀਨਾ ਨੇ ਆਪਣੇ ਇੰਸਟਾ ਸਟੋਰੀ ‘ਤੇ ਇਸ ਟ੍ਰਿਪ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ ਅਤੇ ਫੋਟੋ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਅਭਿਨੇਤਰੀ ਪਰਿਵਾਰ ਨਾਲ ਕਾਫੀ ਮਸਤੀ ਕਰ ਰਹੀ ਹੈ। ਕਰੀਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਅਫਰੀਕਾ ਛੁੱਟੀਆਂ ਦੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਹ ਉਨ੍ਹਾਂ ਦੇ ਟ੍ਰਿਪ ਦੀ ਪਹਿਲੀ ਤਸਵੀਰ ਹੈ ਅਤੇ ਇਸ ‘ਚ ਸੈਫ ਅਲੀ ਖਾਨ, ਤੈਮੂਰ ਅਲੀ ਖਾਨ ਅਤੇ ਜਹਾਂਗੀਰ ਅਲੀ ਖਾਨ ਤਿੰਨੋਂ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਸੈਫ ਆਪਣੀ ਪਤਨੀ ਲਈ ਪੋਜ਼ ਦੇ ਰਹੇ ਹਨ। ਹਾਲਾਂਕਿ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਕਰੀਨਾ ਦੇ ਦੋਵੇਂ ਬੇਟੇ ਉਨ੍ਹਾਂ ਦੇ ਸਾਹਮਣੇ ਖੜ੍ਹੇ ਜਿਰਾਫ ਨੂੰ ਦੇਖਣ ਕੇ ਬੇਹੱਦ ਐਕਸਾਇਟਡ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਹਾਲ ਹੀ ‘ਚ ਹੰਸਲ ਮਹਿਤਾ ਦੀ ਥ੍ਰਿਲਰ ਫਿਲਮ ਦੀ ਸ਼ੂਟਿੰਗ ਤੋਂ ਬਾਅਦ ਯੂਕੇ ਤੋਂ ਵਾਪਸ ਆਈ ਹੈ। ਇਸ ਤੋਂ ਇਲਾਵਾ ਉਸ ਕੋਲ ਤੱਬੂ, ਦਿਲਜੀਤ ਦੋਸਾਂਝ ਅਤੇ ਕ੍ਰਿਤੀ ਸੈਨਨ ਨਾਲ ਰੀਆ ਕਪੂਰ ਦੀ ‘ਦਿ ਕਰੂ’ ਵੀ ਹੈ। ਕਰੀਨਾ ਕੋਲ ਜੈਦੀਪ ਅਹਲਾਵਤ ਅਤੇ ਵਿਜੇ ਵਰਮਾ ਦੇ ਨਾਲ ਸੁਜੋਏ ਘੋਸ਼ ਦੀ ਥ੍ਰਿਲਰ ਫਿਲਮ ਵੀ ਹੈ। ਦੂਜੇ ਪਾਸੇ ਸੈਫ ਅਲੀ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਇੱਕ ਪੈਨ-ਇੰਡੀਆ ਫਿਲਮ ‘ਆਦਿਪੁਰਸ਼’ ਹੈ, ਜਿਸ ਵਿੱਚ ਉਹ ਪ੍ਰਭਾਸ, ਕ੍ਰਿਤੀ ਸੈਨਨ ਅਤੇ ਸੰਨੀ ਸਿੰਘ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...