September 19, 2026, 11:31 pm
----------- Advertisement -----------
HomeNewsEntertainmentਕਰੀਨਾ ਕਪੂਰ ਨੇ ਮਜ਼ੇਦਾਰ ਤਸਵੀਰਾਂ ਸ਼ੇਅਰ ਕਰ ਸੈਫ ਅਲੀ ਖਾਨ ਨੂੰ ਦਿੱਤੀ...

ਕਰੀਨਾ ਕਪੂਰ ਨੇ ਮਜ਼ੇਦਾਰ ਤਸਵੀਰਾਂ ਸ਼ੇਅਰ ਕਰ ਸੈਫ ਅਲੀ ਖਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਦਾ ਅੱਜ ਜਨਮਦਿਨ ਹੈ ਅਤੇ ਉਹ 52 ਸਾਲ ਦੇ ਹੋ ਗਏ ਹਨ। ਇਸ ਖਾਸ ਦਿਨ ‘ਤੇ ਪਤਨੀ ਕਰੀਨਾ ਕਪੂਰ ਖਾਨ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇਕ ਪੋਸਟ ਲਿਖਿਆ ਹੈ। ਕਰੀਨਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਕਾਫੀ ਫਨੀ ਹਨ ਅਤੇ ਉਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਾਫੀ ਕੂਲ ਹਨ। ਕਰੀਨਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਫੋਟੋਆਂ ‘ਚ ਉਹ ਕਾਰ ਦੀ ਡਰਾਈਵਿੰਗ ਸੀਟ ‘ਤੇ ਬੈਠੇ ਨਜ਼ਰ ਆ ਰਹੇ ਹਨ। ਹੈ। ਸੈਫ ਨੇ ਨੀਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਅਤੇ ਐਨਕਾਂ ਪਹਿਨੀਆਂ ਹੋਈਆਂ ਹਨ। ਪਹਿਲੀਆਂ ਤਸਵੀਰਾਂ ‘ਚ ਉਹ ਪਾਊਟ ਬਣਾ ਕੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੈਫ ਨੇ ਲਿਖਿਆ, ‘ਦੁਨੀਆ ਦੇ ਸਭ ਤੋਂ ਵਧੀਆ ਇਨਸਾਨ ਨੂੰ ਜਨਮਦਿਨ ਮੁਬਾਰਕ।

ਤੁਹਾਡਾ ਪਾਊਟ ਮੇਰੇ ਨਾਲੋਂ ਵਧੀਆ ਹੈ. ਤੁਸੀਂ ਕੀ ਕਹਿੰਦੇ ਹੋ?’ ਸੈਫ ਦੀਆਂ ਇਨ੍ਹਾਂ ਮਜ਼ਾਕੀਆ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਕਈ ਪ੍ਰਸ਼ੰਸਕਾਂ ਨੇ ਇਨ੍ਹਾਂ ਫੋਟੋਆਂ ‘ਤੇ ਕਮੈਂਟ ਕਰਕੇ ‘ਕੂਲ’ ਲਿਖਿਆ, ਜਦਕਿ ਕੁਝ ਨੇ ਇਨ੍ਹਾਂ ਫੋਟੋਆਂ ਨੂੰ ਪਿਆਰਾ ਕਿਹਾ। ਇਸ ਤੋਂ ਇਲਾਵਾ ਕੁਝ ਪ੍ਰਸ਼ੰਸਕਾਂ ਨੇ ਸੈਫ ਦੀ ਅਦਾਕਾਰੀ ਦੀ ਤਾਰੀਫ ਕੀਤੀ ਹੈ। ਇਸ ਦੇ ਨਾਲ ਹੀ, ਕੁਝ ਪ੍ਰਸ਼ੰਸਕ ਟਿੱਪਣੀ ਕਰ ਰਹੇ ਹਨ ਅਤੇ ਅਭਿਨੇਤਾ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕਰੀਨਾ ਅਕਸਰ ਹੀ ਆਪਣੇ ਪਤੀ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ। ਕੁਝ ਸਮੇਂ ਤੋਂ ਉਨ੍ਹਾਂ ਨੇ ਆਪਣੀਆਂ ਅਤੇ ਸੈਫ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...