October 22, 2026, 11:19 pm
----------- Advertisement -----------
HomeNewsEntertainmentਕਾਰਤਿਕ ਆਰੀਅਨ ਨੇ ਸ਼ੁਰੂ ਕੀਤੀ 'ਸੱਤਿਆਪ੍ਰੇਮ ਕੀ ਕਥਾ' ਦੀ ਸ਼ੂਟਿੰਗ ,ਤਸਵੀਰ ਸ਼ੇਅਰ...

ਕਾਰਤਿਕ ਆਰੀਅਨ ਨੇ ਸ਼ੁਰੂ ਕੀਤੀ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ,ਤਸਵੀਰ ਸ਼ੇਅਰ ਕਰ ਦਿਖਾਈ ਝਲਕ

Published on

----------- Advertisement -----------

ਕਾਰਤਿਕ ਆਰੀਅਨ ਦੀ ਪਿਛਲੀ ਫਿਲਮ ‘ਭੂਲ ਭੁਲਾਇਆ 2’ ਕਾਫੀ ਸਫਲ ਰਹੀ ਸੀ। ਹੁਣ ਉਹ ਆਪਣੀ ਅਗਲੀ ਫਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਵੇਗੀ। ਅਜਿਹੇ ‘ਚ ਪ੍ਰਸ਼ੰਸਕ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਕਾਰਤਿਕ ਨੇ ਹਾਲ ਹੀ ਵਿੱਚ ਸੈੱਟ ਤੋਂ ਆਪਣੇ ਨਾਈਟ ਸ਼ੂਟ ਦੀ ਝਲਕ ਦਿੱਤੀ। ਦਰਅਸਲ ਕਾਰਤਿਕ ਨੇ ਇਕ ਕਲਿੱਪਬੋਰਡ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਤੇ ਫਿਲਮ ਦਾ ਨਾਂ ਲਿਖਿਆ ਹੋਇਆ ਹੈ।

ਤਸਵੀਰ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”Night shoots like these।” ਫਿਲਮ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਮਿਊਜ਼ੀਕਲ ਲਵ ਸਟੋਰੀ ਹੋਵੇਗੀ। ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ ਸਮੀਰ ਵਿਦਵਾਂਸ ਇਸ ਨੂੰ ਬਣਾ ਰਹੇ ਹਨ। ‘ਸੱਤਿਆਪ੍ਰੇਮ ਕੀ ਕਥਾ’ ਅਗਲੇ ਸਾਲ 29 ਜੂਨ ਨੂੰ ਰਿਲੀਜ਼ ਹੋਣ ਵਾਲੀ ਹੈ। ਪਹਿਲਾਂ ਫਿਲਮ ਦਾ ਟਾਈਟਲ ‘ਸਤਿਆਨਾਰਾਇਣ ਕੀ ਕਥਾ’ ਸੀ। ਹਾਲਾਂਕਿ, ਨਿਰਮਾਤਾਵਾਂ ਨੇ ਬਾਅਦ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣ ਲਈ ਇਸਨੂੰ ਬਦਲ ਦਿੱਤਾ। ਕਾਰਤਿਕ ਨੇ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਗਣਪਤੀ ਬੱਪਾ ਨਾਲ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਉਨ੍ਹਾਂ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦਾ ਪਿਆਰਾ ਪਾਲਤੂ ਕੁੱਤਾ ਬਾਊਲ ਵੀ ਨਜ਼ਰ ਆ ਰਿਹਾ ਸੀ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, “#SatyaPremKiKatha ਗਣਪਤੀ ਬੱਪਾ ਮੋਰਿਆ ਸ਼ੁਰੂ ਕਰ ਰਿਹਾ ਹਾਂ।” ਕਾਰਤਿਕ ਆਰੀਅਨ ਕੋਲ ਇਸ ਸਮੇਂ ਕਈ ਵੱਡੀਆਂ ਫਿਲਮਾਂ ਹਨ। ‘ਸੱਤਿਆਪ੍ਰੇਮ ਕੀ ਕਥਾ’ ਤੋਂ ਇਲਾਵਾ ਉਹ ਦੱਖਣ ਦੀ ਇੱਕ ਫਿਲਮ ਦੇ ਹਿੰਦੀ ਰੀਮੇਕ ਦਾ ਵੀ ਹਿੱਸਾ ਹੈ। ਅਸਲ ਫਿਲਮ ਵਿੱਚ ਅੱਲੂ ਅਰਜੁਨ ਮੁੱਖ ਭੂਮਿਕਾ ਵਿੱਚ ਸਨ। ਕਾਰਤਿਕ ਦੀ ਫਿਲਮ ਦਾ ਟਾਈਟਲ ‘ਸ਼ਹਿਜ਼ਾਦਾ’ ਹੋਵੇਗਾ। ਇਸ ‘ਚ ਉਨ੍ਹਾਂ ਦੇ ਨਾਲ ਕ੍ਰਿਤੀ ਸੈਨਨ ਨਜ਼ਰ ਆਵੇਗੀ। ਇਸ ਦੇ ਨਾਲ ਹੀ ਕਾਰਤਿਕ ਕੋਲ ਹੰਸਲ ਮਹਿਤਾ ਦੀ ‘ਕੈਪਟਨ ਇੰਡੀਆ’ ਅਤੇ ਅਨੁਰਾਗ ਬਾਸੂ ਦੀ ‘ਆਸ਼ਿਕੀ 3’ ਵੀ ​​ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...