September 7, 2026, 2:24 am
----------- Advertisement -----------
HomeNewsEntertainmentਜਨਮਦਿਨ 'ਤੇ ਕਾਰਤਿਕ ਆਰੀਅਨ ਨੂੰ ਮਾਤਾ-ਪਿਤਾ ਵੱਲੋ ਮਿਲਿਆ ਖ਼ਾਸ ਸਰਪ੍ਰਾਈਜ਼,ਦੇਖੋ ਤਸਵੀਰਾਂ

ਜਨਮਦਿਨ ‘ਤੇ ਕਾਰਤਿਕ ਆਰੀਅਨ ਨੂੰ ਮਾਤਾ-ਪਿਤਾ ਵੱਲੋ ਮਿਲਿਆ ਖ਼ਾਸ ਸਰਪ੍ਰਾਈਜ਼,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਅੱਜ ਆਪਣਾ 32ਵਾਂ ਜਨਮਦਿਨ ਮਨਾ ਰਹੇ ਹਨ। ‘ਭੂਲ-ਭੁਲਈਆ 2’ ਦੇ ਅਦਾਕਾਰ ਨੂੰ ਬਾਲੀਵੁੱਡ ਦਾ ਧਮਾਕਾ ਬੁਆਏ, ਚਾਕਲੇਟ ਬੁਆਏ ਅਤੇ ਲਵਰ ਬੁਆਏ ਕਿਹਾ ਜਾਂਦਾ ਹੈ। ਬੀਤੀ ਰਾਤ ਕਾਰਤਿਕ ਨੇ ਆਪਣਾ ਜਨਮ ਦਿਨ ਆਪਣੇ ਮਾਤਾ-ਪਿਤਾ ਨਾਲ ਮਨਾਇਆ। ਉਸ ਨੂੰ ਆਪਣੇ ਮਾਪਿਆਂ ਤੋਂ ਵੀ ਸਰਪ੍ਰਾਈਜ਼ ਮਿਲਿਆ। ਬਰਥਡੇ ਬੁਆਏ ਕਾਰਤਿਕ ਨੇ ਆਪਣੇ ਇੰਸਟਾਗ੍ਰਾਮ ‘ਤੇ ਪਰਿਵਾਰ ਨਾਲ ਜਨਮਦਿਨ ਮਨਾਉਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਕਾਰਤਿਕ ਦੇ ਜਨਮਦਿਨ ਲਈ ਕਮਰੇ ਨੂੰ ਗੁਬਾਰਿਆਂ ਨਾਲ ਸਜਾਇਆ ਗਿਆ ਹੈ। ਕਾਰਤਿਕ ਦੇ ਸਾਹਮਣੇ ‘ਹੈਪੀ ਬਰਥਡੇ ਕੋਕੀ’ ਲਿਖਿਆ ਹੋਇਆ ਕੇਕ ਰੱਖਿਆ ਗਿਆ ਹੈ। ਜਦੋਂ ਉਹ ਕੇਕ ਕੱਟ ਰਿਹਾ ਸੀ ਤਾਂ ਉਸ ਦਾ ਕੁੱਤਾ ਵੀ ਉਸ ਦੇ ਕੋਲ ਬੈਠਾ ਨਜ਼ਰ ਆ ਰਿਹਾ ਹੈ।

ਅਗਲੀ ਤਸਵੀਰ ‘ਚ ਉਹ ਆਪਣੇ ਮਾਤਾ-ਪਿਤਾ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਕਾਰਤਿਕ ਨੇ ਇੰਸਟਾਗ੍ਰਾਮ ‘ਤੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, “ਹਰ ਜਨਮ ਵਿੱਚ ਮੈਂ ਤੁਹਾਡੀ ਕੋਕੀ ਦੇ ਰੂਪ ਵਿੱਚ ਜਨਮ ਲੈਣਾ ਚਾਹਾਂਗਾ। ਜਨਮਦਿਨ ਦੇ ਇਸ ਪਿਆਰੇ ਸਰਪ੍ਰਾਈਜ਼ ਲਈ ਮੰਮੀ-ਪਾਪਾ, ਕਟੋਰੀ ਅਤੇ ਕਿਕੀ ਦਾ ਧੰਨਵਾਦ।” ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਰਤਿਕ ਇਸ ਸਮੇਂ ਕਿਆਰਾ ਅਡਵਾਨੀ ਨਾਲ ਆਪਣੀ ਅਗਲੀ ਸੰਗੀਤਕ ਰੋਮਾਂਟਿਕ ਗਾਥਾ ਫਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ਕਰ ਰਹੇ ਹਨ। ਸਮੀਰ ਵਿਧਵਾਂ ਦੁਆਰਾ ਨਿਰਦੇਸ਼ਿਤ ਇਹ ਫਿਲਮ 29 ਜੂਨ, 2023 ਨੂੰ ਸਿਨੇਮਾਘਰਾਂ ਵਿੱਚ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਇਲਾਵਾ, ਕਾਰਤਿਕ, ਫਿਲਮ ਨਿਰਮਾਤਾ ਏਕਤਾ ਕਪੂਰ ਦੀ ਅਗਲੀ ਰੋਮਾਂਟਿਕ ਥ੍ਰਿਲਰ ਫਿਲਮ ‘ਫ੍ਰੈਡੀ’ ਵਿੱਚ ਅਲਾਇਆ ਐੱਫ ਦੇ ਨਾਲ ਵੀ ਨਜ਼ਰ ਆਉਣਗੇ, ਜੋ 2 ਦਸੰਬਰ, 2022 ਤੋਂ OTT ਪਲੇਟਫਾਰਮ ਡਿਜ਼ਨੀ + ਹੌਟਸਟਾਰ ‘ਤੇ ਵਿਸ਼ੇਸ਼ ਤੌਰ ‘ਤੇ ਸਟ੍ਰੀਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...