September 6, 2026, 1:14 am
----------- Advertisement -----------
HomeNewsEntertainmentਗਣਪਤੀ ਬੱਪਾ ਦਾ ਆਸ਼ੀਰਵਾਦ ਲੈਣ ਸਿੱਧੀਵਿਨਾਇਕ ਮੰਦਰ ਪਹੁੰਚੇ ਕੈਟਰੀਨਾ ਕੈਫ ਤੇ ਵਿੱਕੀ...

ਗਣਪਤੀ ਬੱਪਾ ਦਾ ਆਸ਼ੀਰਵਾਦ ਲੈਣ ਸਿੱਧੀਵਿਨਾਇਕ ਮੰਦਰ ਪਹੁੰਚੇ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ, ਤਸਵੀਰਾਂ ਹੋਈਆਂ ਵਾਇਰਲ

Published on

----------- Advertisement -----------

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬਾਲੀਵੁੱਡ ਦੀਆਂ ਸਭ ਤੋਂ ਪਿਆਰੀਆਂ ਜੋੜੀਆਂ ਵਿੱਚੋਂ ਇੱਕ ਹਨ। 9 ਦਸੰਬਰ 2021 ਨੂੰ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਕੈਟਰੀਨਾ ਅਤੇ ਵਿੱਕੀ ਜਦੋਂ ਵੀ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਪੋਸਟ ਕਰਦੇ ਹਨ ਤਾਂ ਉਨ੍ਹਾਂ ਦੇ ਪ੍ਰਸ਼ੰਸਕ ਆਪਣਾ ਪਿਆਰ ਦਿਖਾਉਣ ਤੋਂ ਪਿੱਛੇ ਨਹੀਂ ਹਟਦੇ। ਕੁਝ ਦਿਨ ਪਹਿਲਾਂ ਦੋਹਾਂ ਦੀਆਂ ਜੋਧਪੁਰ ‘ਚ ਛੁੱਟੀਆਂ ਮਨਾਉਣ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਸਨ। ਹੁਣ ਹਾਲ ਹੀ ‘ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਅਦਾਕਾਰਾ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਸੱਸ ਨਾਲ ਗਣਪਤੀ ਬੱਪਾ ਦਾ ਆਸ਼ੀਰਵਾਦ ਲੈਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ। ਹਾਲ ਹੀ ‘ਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਗਣਪਤੀ ਬੱਪਾ ਦਾ ਆਸ਼ੀਰਵਾਦ ਲੈਣ ਲਈ ਮਸ਼ਹੂਰ ਸਿੱਧੀਵਿਨਾਇਕ ਮੰਦਰ ਪਹੁੰਚੇ।

ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਅਭਿਨੇਤਾ ਅਤੇ ਅਭਿਨੇਤਰੀ ਕਤਾਰ ‘ਚ ਖੜ੍ਹੇ ਹੋ ਕੇ ਬੱਪਾ ਦਾ ਆਸ਼ੀਰਵਾਦ ਲੈ ਰਹੇ ਹਨ, ਇਸ ਮੌਕੇ ਉੱਤੇ ਵਿੱਕੀ ਦੀ ਮੰਮੀ ਵੀ ਉਨ੍ਹਾਂ ਦੇ ਨਾਲ ਨਜ਼ਰ ਆਈ। ਜੋੜੇ ਦੇ ਪਿੱਛੇ ਸ਼ਰਧਾਲੂਆਂ ਦੀ ਲੰਬੀ ਕਤਾਰ ਦਿਖਾਈ ਦੇ ਰਹੀ ਹੈ। ਇੱਕ ਤਸਵੀਰ ਵਿੱਚ ਪੰਡਿਤ ਜੋੜੇ ਨੂੰ ਬੱਪਾ ਦੀ ਤਸਵੀਰ ਭੇਂਟ ਕਰਦੇ ਨਜ਼ਰ ਆ ਰਹੇ ਹਨ। ਕੈਟਰੀਨਾ ਜੋ ਕਿ ਹਰੇ ਰੰਗ ਦੇ ਪੰਜਾਬੀ ਸੂਟ ਵਿੱਚ ਨਜ਼ਰ ਆ ਰਹੀ ਹੈ, ਅਦਾਕਾਰਾ ਨੇ ਆਪਣਾ ਸਿਰ ਦੁਪੱਟੇ ਦੇ ਨਾਲ ਢੱਕਿਆ ਹੋਇਆ ਹੈ। ਉਹ ਭਾਰਤੀ ਰੰਗਾਂ ਵਿੱਚ ਰੰਗੀ ਹੋਈ ਨਜ਼ਰ ਆ ਰਹੀ ਹੈ । ਹਾਲ ਹੀ ‘ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਰਾਜਸਥਾਨ ਗਏ ਸਨ। ਜਿੱਥੇ ਦੋਵਾਂ ਨੇ ਇੱਕ ਦੂਜੇ ਨਾਲ ਕੁਆਲਟੀ ਸਮਾਂ ਬਿਤਾਇਆ। ਮਹਿੰਗੇ ਲਗਜ਼ਰੀ ਵਿਦੇਸ਼ੀ ਸਥਾਨਾਂ ਦੀ ਬਜਾਏ ਵਿੱਕੀ ਅਤੇ ਕੈਟਰੀਨਾ ਨੇ ਨਵੇਂ ਸਾਲ ਦੇ ਜਸ਼ਨ ਲਈ ਰਣਥੰਬੋਰ ਨੂੰ ਚੁਣਿਆ। ਇਸ ਤੋਂ ਪਹਿਲਾਂ ਵੀ ਦੋਵੇਂ ਨੇ ਆਪਣੀ ਪਹਿਲੀ ਵੈਡਿੰਗ ਐਨੀਵਰਸਰੀ ਲਈ ਵੀ ਭਾਰਤੀ ਹਿੱਲ ਸਟੇਜ਼ਨ ਦੀ ਚੋਣ ਕੀਤੀ ਸੀ। ਦੋਵੇਂ ਸੋਸ਼ਲ ਮੀਡੀਆ ਉੱਤੇ ਵੀ ਇੱਕ ਦੂਜੇ ਲਈ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...