ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਵਿਆਹ ਤੋਂ ਬਾਅਦ ਦੋਹਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਰਿਸ਼ਤੇ ਨੂੰ ਆਫੀਸ਼ੀਅਲ ਕਰ ਦਿੱਤਾ। ਵਿਆਹ ਦੀਆਂ ਤਸਵੀਰਾਂ ਤੋਂ ਬਾਅਦ ਕੈਟਰੀਨਾ ਅਤੇ ਵਿੱਕੀ ਦੋਵਾਂ ਨੇ ਆਪਣੀ ਹਲਦੀ ਸਮਾਰੋਹ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਸ਼ੇਅਰ ਕਰਦੇ ਹੀ ਲੋਕਾਂ ਦਾ ਪਿਆਰ ਮਿਲ ਰਿਹਾ ਹੈ।
ਹਲਦੀ ਦੇ ਰੰਗ ‘ਚ ਰੰਗੀ ਬਾਲੀਵੁੱਡ ਦੀ ਨਵੀਂ ਜੋੜੀ ਬੇਹੱਦ ਖੂਬਸੂਰਤ ਲੱਗ ਰਹੀ ਹੈ।ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਚਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਇਸ ਨਵੇਂ ਰਿਸ਼ਤੇ ਦੀ ਸ਼ੁਰੂਆਤ ਨੂੰ ਲੈ ਕੇ ਦੋਵਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ ਦੇਖੀ ਜਾ ਸਕਦੀ ਹੈ। ਹਲਦੀ ਦੇ ਰੰਗ ਨਾਲ ਦੋਵੇਂ ਪਿਆਰ ਦੇ ਰੰਗ ਵਿੱਚ ਰੰਗੇ ਨਜ਼ਰ ਆ ਰਹੇ ਹਨ।
ਹਲਦੀ ਸਮਾਰੋਹ ਦੌਰਾਨ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਸ਼ਾਨਦਾਰ ਬਾਂਡਿੰਗ ਦਿਖਾਈ। ਕੈਟਰੀਨਾ ਵਿੱਕੀ ਦੀ ਗੱਲ੍ਹਾਂ ‘ਤੇ ਹਲਦੀ ਲਗਾਉਂਦੀ ਨਜ਼ਰ ਆਈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਨੇ ਕਰੀਮ ਰੰਗ ਦਾ ਲਹਿੰਗਾ ਚੋਲੀ ਪਾਇਆ ਹੋਇਆ ਹੈ ਅਤੇ ਉਸ ਨੂੰ ਵਾਰੋ ਵਾਰੀ ਸਭ ਵੱਟਣਾ ਮਲ ਰਹੇ ਹਨ ।
ਇਸ ਦੌਰਾਨ ਕੈਟਰੀਨਾ ਕੈਫ ਦੀ ਮਾਂ ਵੀ ਨਜ਼ਰ ਆ ਰਹੀ ਹੈ । ਜੋ ਉਸ ਦੇ ਕੋਲ ਬੈਠੀ ਹੋਈ ਦਿਖਾਈ ਦੇ ਰਹੀ ਹੈ ।
ਇੱਕ ਹੋਰ ਤਸਵੀਰ ‘ਚ ਵਿੱਕੀ ਅਤੇ ਕੈਟਰੀਨਾ ਇੱਕਠੇ ਨਜ਼ਰ ਆ ਰਹੇ ਹਨ ਅਤੇ ਦੋਵਾਂ ਨੂੰ ਵੱਟਣਾ ਲੱਗਿਆ ਹੋਇਆ ਹੈ ਅਤੇ ਦੋਵੇਂ ਖਿੜਖਿੜਾ ਕੇ ਹੱਸ ਰਹੇ ਹਨ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਅਦਾਕਾਰ ਵੱਲੋਂ ਹੀ ਖੁਦ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ।