August 1, 2026, 6:40 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਕੈਟਰੀਨਾ ਕੈਫ ਦੀ ਪਹਿਲੀ ਰਸੋਈ ,ਵਿੱਕੀ ਕੌਸ਼ਲ ਦੇ ਪਰਿਵਾਰ...

ਵਿਆਹ ਤੋਂ ਬਾਅਦ ਕੈਟਰੀਨਾ ਕੈਫ ਦੀ ਪਹਿਲੀ ਰਸੋਈ ,ਵਿੱਕੀ ਕੌਸ਼ਲ ਦੇ ਪਰਿਵਾਰ ਨੂੰ ਬਣਾ ਕੇ ਖੁਆਈ ਇਹ ਡਿਸ਼

Published on

----------- Advertisement -----------

ਬਾਲੀਵੁੱਡ ਦੀ ਨਵੀਂ ਵਿਆਹੀ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ। ਹਾਲ ਹੀ ‘ਚ ਮਾਲਦੀਵ ‘ਚ ਹਨੀਮੂਨ ਮਨਾ ਕੇ ਮੁੰਬਈ ਪਰਤੀ ਕੈਟਰੀਨਾ ਕੈਫ ਇਸ ਸਮੇਂ ਆਪਣੇ ਸਹੁਰੇ ਯਾਨੀ ਵਿੱਕੀ ਕੌਸ਼ਲ ਦੇ ਘਰ ਹੈ ਅਤੇ ਇੱਥੇ ਨਵੀਂ ਵਿਆਹੀ ਦੁਲਹਨ ਨੇ ਆਪਣੇ ਹੱਥਾਂ ਨਾਲ ਹਲਵਾ ਬਣਾ ਕੇ ਆਪਣੇ ਸਹੁਰਿਆਂ ਨੂੰ ਖੁਆਇਆ ਹੈ। ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਕੈਟਰੀਨਾ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਸ ਨੇ ਆਪਣੀ ਪਹਿਲੀ ਰਸੋਈ ‘ਚ ਪੂਰੇ ਕੌਸ਼ਲ ਪਰਿਵਾਰ ਲਈ ਕੀ ਤਿਆਰ ਕੀਤਾ ਹੈ।

ਕੈਟਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਸਟੋਰੀ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਹ ਆਪਣੇ ਹੱਥ ਵਿੱਚ ਇੱਕ ਕਟੋਰਾ ਫੜੀ ਹੋਈ ਹੈ ਅਤੇ ਇਸ ਦੇ ਨਾਲ ਲਿਖਿਆ ਹੈ… “ਮੈਂ ਬਣਾਇਆ ਹੈ।” ਹੁਣ ਇਹ ਅੰਦਾਜ਼ਾ ਲਗਾਉਣਾ ਬਿਲਕੁਲ ਵੀ ਔਖਾ ਨਹੀਂ ਹੈ ਕਿ ਵਿਆਹ ਤੋਂ ਬਾਅਦ ਉਹ ਪਹਿਲੀ ਵਾਰ ਰਸੋਈ ‘ਚ ਗਈ ਸੀ ਜਿੱਥੇ ਉਸ ਨੇ ਪਹਿਲੀ ਵਾਰ ਆਪਣੇ ਸਹੁਰੇ ਘਰ ਕੋਈ ਮਿੱਠਾ ਬਣਾਇਆ ਸੀ। ਇਸ ਲਈ ਕੈਟਰੀਨਾ ਨੇ ਪੂਰੇ ਕੌਸ਼ਲ ਪਰਿਵਾਰ ਲਈ ਮਿੱਠਾ ਹਲਵਾ ਬਣਾਇਆ ਹੈ। ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ‘ਚੌਂਕਾ ਚੜਾਉਣਾ’।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕੈਟਰੀਨਾ ਨੇ ਆਪਣੇ ਇੰਸਟਾਗ੍ਰਾਮ ਦੀ ਪ੍ਰੋਫਾਈਲ ਤਸਵੀਰ ਬਦਲੀ ਹੈ। ਪਹਿਲਾਂ ਜਿੱਥੇ ਸਿਰਫ਼ ਉਸ ਦੀ ਤਸਵੀਰ ਲਈ ਜਾਂਦੀ ਸੀ, ਉੱਥੇ ਹੀ ਹੁਣ ਕੈਟਰੀਨਾ ਨੇ ਆਪਣੇ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਫੋਟੋ ਲਗਾਈ ਹੈ। ਪ੍ਰੋਫਾਈਲ ਫੋਟੋ ਬਦਲਣ ਤੋਂ ਬਾਅਦ ਹੁਣ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ, ਕੀ ਉਹ ਆਪਣਾ ਸਰਨੇਮ ਵੀ ਬਦਲ ਲਵੇਗੀ? ਵੈੱਬਸਾਈਟ ਬਾਲੀਵੁੱਡ ਲਾਈਫ ਦੀ ਰਿਪੋਰਟ ਮੁਤਾਬਕ 20 ਦਸੰਬਰ ਨੂੰ ਕੈਟਰੀਨਾ ਅਤੇ ਵਿੱਕੀ ਮੁੰਬਈ ‘ਚ ਗ੍ਰੈਂਡ ਰਿਸੈਪਸ਼ਨ ਦੇਣ ਜਾ ਰਹੇ ਹਨ।

ਵੈਸੇ ਤਾਂ ਵਿੱਕੀ ਅਤੇ ਕੈਟਰੀਨਾ ਨੇ ਹੁਣ ਤੱਕ ਕਦੇ ਇਕੱਠੇ ਕੰਮ ਨਹੀਂ ਕੀਤਾ ਹੈ ਪਰ ਹੁਣ ਖ਼ਬਰ ਆ ਰਹੀ ਹੈ ਕਿ ਜਲਦੀ ਹੀ ਵਿੱਕੀ ਅਤੇ ਕੈਟਰੀਨਾ ਇੱਕ ਪ੍ਰੋਜੈਕਟ ਵਿੱਚ ਇਕੱਠੇ ਕੰਮ ਕਰ ਸਕਦੇ ਹਨ। ਵਿੱਕੀ ਅਤੇ ਕੈਟਰੀਨਾ ਦੀ ਜੋੜੀ ਜਲਦ ਹੀ ਇਕ ਇਸ਼ਤਿਹਾਰ ‘ਚ ਨਜ਼ਰ ਆ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਜੋੜੀ ਨੂੰ ਇਕ ਹੈਲਥ ਪ੍ਰੋਜੈਕਟ ਦੀ ਮਸ਼ਹੂਰੀ ਕਰਨ ਦਾ ਆਫਰ ਮਿਲਿਆ ਹੈ ਅਤੇ ਉਹ ਜਲਦ ਹੀ ਇਸ ਦੀ ਸ਼ੂਟਿੰਗ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...