June 6, 2026, 11:44 am
----------- Advertisement -----------
HomeNewsEntertainmentਆਪਣੀ ਸੱਸ ਦੀ ਇਸ ਆਦਤ ਤੋਂ ਪਰੇਸ਼ਾਨ ਹੈ ਕੈਟਰੀਨਾ ਕੈਫ! ਖ਼ੁਦ ਅਦਾਕਾਰਾ...

ਆਪਣੀ ਸੱਸ ਦੀ ਇਸ ਆਦਤ ਤੋਂ ਪਰੇਸ਼ਾਨ ਹੈ ਕੈਟਰੀਨਾ ਕੈਫ! ਖ਼ੁਦ ਅਦਾਕਾਰਾ ਖ਼ੁਲਾਸਾ

Published on

----------- Advertisement -----------

ਇਨ੍ਹੀਂ ਦਿਨੀਂ ਕੈਟਰੀਨਾ ਕੈਫ ਆਪਣੀ ਫਿਲਮ ‘ਫੋਨ ਭੂਤ’ ਨੂੰ ਲੈ ਕੇ ਚਰਚਾ ‘ਚ ਹੈ। ਫਿਲਮ ਦਾ ਦਮਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ‘ਚ ਈਸ਼ਾਨ ਖੱਟਰ ਅਤੇ ਸਿਧਾਂਤ ਚਤੁਰਵੇਦੀ ਵੀ ਨਜ਼ਰ ਆਉਣ ਵਾਲੇ ਹਨ। ਫਿਲਮ ‘ਚ ਕੈਟਰੀਨਾ ਭੂਤ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਫਿਲਮ ਦੀ ਪ੍ਰਮੋਸ਼ਨ ਦੌਰਾਨ ਕੈਟਰੀਨਾ ਨੇ ਆਪਣੀ ਸੱਸ ਯਾਨੀ ਵਿੱਕੀ ਕੌਸ਼ਲ ਦੀ ਮਾਂ ਬਾਰੇ ਅਜਿਹਾ ਖੁਲਾਸਾ ਕੀਤਾ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਹਾਲ ਹੀ ‘ਚ ਆਪਣੀ ਫਿਲਮ ਦੇ ਪ੍ਰਮੋਸ਼ਨ ਦੇ ਸਿਲਸਿਲੇ ‘ਚ ਕੈਟਰੀਨਾ ਸਲਮਾਨ ਖਾਨ ਦੁਆਰਾ ਹੋਸਟ ਕੀਤੇ ਜਾਣ ਵਾਲੇ ਸਭ ਤੋਂ ਮਸ਼ਹੂਰ ਸ਼ੋਅ ‘ਬਿੱਗ ਬੌਸ’ ਦੇ ਮੰਚ ‘ਤੇ ਪਹੁੰਚੀ। ਇਸ ਦੌਰਾਨ ਅਭਿਨੇਤਰੀ ਸਲਮਾਨ ਖਾਨ ਦੇ ਨਾਲ ਉਨ੍ਹਾਂ ਦੇ ਗੀਤ ‘ਟਿਪ ਟਿਪ ਬਰਸਾ ਪਾਣੀ’ ‘ਤੇ ਡਾਂਸ ਕਰਦੀ ਨਜ਼ਰ ਆਈ, ਜਦਕਿ ਹੁਣ ਕੈਟਰੀਨਾ ਕੈਫ ਆਪਣੀ ਟੀਮ ਨਾਲ ‘ਦਿ ਕਪਿਲ ਸ਼ਰਮਾ’ ਸ਼ੋਅ ‘ਚ ਪਹੁੰਚੀ। ਇੱਥੇ ਅਦਾਕਾਰਾ ਨੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ।

ਸ਼ੋਅ ‘ਚ ਕੈਟਰੀਨਾ ਨੇ ਆਪਣੀ ਸੱਸ ਯਾਨੀ ਵਿੱਕੀ ਦੀ ਮਾਂ ਵੀਨਾ ਕੌਸ਼ਲ ਬਾਰੇ ਖੁਲਾਸਾ ਕੀਤਾ ਸੀ। ਕੈਟਰੀਨਾ ਕੈਫ ਨੇ ਆਪਣੀ ਸੱਸ ਬਾਰੇ ਖੁੱਲ੍ਹ ਕੇ ਦੱਸਿਆ ਕਿ ਕਿਵੇਂ ਵਿੱਕੀ ਦੀ ਮਾਂ ਉਸ ਨੂੰ ਪਰਾਠੇ ਖਾਣ ਲਈ ਮਜਬੂਰ ਕਰਦੀ ਹੈ, ਪਰ ਉਸ ਨੂੰ ਮਨ੍ਹਾ ਕਰਨਾ ਪਿਆ। ਕੈਟਰੀਨਾ ਨੇ ਦੱਸਿਆ, ‘ਸ਼ੁਰੂਆਤ ‘ਚ ਮੇਰੀ ਮਾਂ ਮੈਨੂੰ ਪਰਾਠੇ ਖਾਣ ਲਈ ਬਹੁਤ ਕਹਿੰਦੀ ਸੀ ਅਤੇ ਜਦੋਂ ਤੋਂ ਮੈਂ ਡਾਈਟ ‘ਤੇ ਹਾਂ ਤਾਂ ਮੈਂ ਇਹ ਨਹੀਂ ਖਾ ਸਕਦੀ ਸੀ, ਇਸ ਲਈ ਮੈਂ ਸਿਰਫ ਇੱਕ ਬਾਈਟ ਲੈਂਦੀ ਸੀ।’ ਉਸਨੇ ਅੱਗੇ ਦੱਸਿਆ ਕਿ ‘ਹੁਣ ਜਦੋਂ ਸਾਡੇ ਵਿਆਹ ਨੂੰ ਲਗਭਗ ਇੱਕ ਸਾਲ ਹੋ ਗਿਆ ਹੈ, ਮੰਮੀ ਹੁਣ ਮੇਰੇ ਲਈ ਸ਼ਕਰਕੰਦੀ ਬਣਾਉਂਦੀ ਹੈ ਅਤੇ ਅਦਾਕਾਰਾ ਨੂੰ ਪਿਆਰ ਨਾਲ ਕੀਟੋ ਕਹਿੰਦੀ ਹੈ।’ ਫਿਲਮ ‘ਚ ਅਭਿਨੇਤਾ ਈਸ਼ਾਨ ਖੱਟਰ ਅਤੇ ਸਿਧਾਂਤ ਚਤੁਰਵੇਦੀ ਤੋਂ ਇਲਾਵਾ ਜੈਕੀ ਸ਼ਰਾਫ ਵੀ ਨਜ਼ਰ ਆਉਣਗੇ। ਇਹ ਫਿਲਮ ਅਗਲੇ ਮਹੀਨੇ ਦੀ 4 ਤਰੀਕ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਉਹ ਹੋਰ ਵੀ ਕਈ ਫਿਲਮਾਂ ‘ਚ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...