ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਬਾਲੀਵੁੱਡ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ ਹਨ। ਦੋਵਾਂ ਦੀ ਲਵ ਲਾਈਫ, ਉਨ੍ਹਾਂ ਦੀਆਂ ਪੋਸਟਾਂ ਅਤੇ ਮਨਮੋਹਕ ਸੈਰ-ਸਪਾਟਾ, ਪਾਵਰ ਜੋੜੇ ਬਾਰੇ ਸਭ ਕੁਝ ਬਹੁਤ ਪਿਆਰਾ ਹੈ। ਕਰੀਬ ਚਾਰ ਮਹੀਨਿਆਂ ਤੋਂ ਵਿਆਹੁਤਾ ਇਹ ਜੋੜਾ ਸੋਸ਼ਲ ਮੀਡੀਆ ‘ਤੇ ਆਪਣੀਆਂ ਕਿਊਟ ਪੋਸਟਾਂ ਕਾਰਨ ਅਕਸਰ ਸੁਰਖੀਆਂ ‘ਚ ਰਹਿੰਦਾ ਹੈ। ਹਾਲ ਹੀ ‘ਚ ਕੈਟਰੀਨਾ ਕੈਫ ਨੇ ਆਪਣੀ ਇੰਸਟਾ ਸਟੋਰੀ ‘ਤੇ ਇੱਕ ਫੋਟੋ ਸ਼ੇਅਰ ਕੀਤੀ ਹੈ। ਕੈਟਰੀਨਾ ਨੇ ਫੋਟੋ ਦੇ ਨਾਲ ਕੈਪਸ਼ਨ ‘ਚ ਲਿਖਿਆ, ‘ਮੈਂ ਪਤੀ ਲਈ ਐਤਵਾਰ ਦਾ ਨਾਸ਼ਤਾ ਬਣਾਇਆ ਤੇ ਨਾਲ ਹੀ ਸ਼ੈੱਫ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ’ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

ਕੈਟਰੀਨਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਕੈਟਰੀਨਾ ਅਤੇ ਵਿੱਕੀ ਦਾ ਵਿਆਹ 9 ਦਸੰਬਰ 2021 ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਇੱਕ ਬਹੁਤ ਹੀ ਨਿੱਜੀ ਤਰੀਕੇ ਨਾਲ ਹੋਇਆ ਸੀ। ਸਮਾਰੋਹ ‘ਚ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ। ਕੈਟਰੀਨਾ ਕੋਲ ਇਸ ਸਮੇਂ ਕਈ ਫਿਲਮਾਂ ਝੋਲੀ ਵਿੱਚ ਹਨ। ਉਹ ਟਾਈਗਰ 3 ਵਿੱਚ ਸਲਮਾਨ ਖਾਨ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਵਿੱਕੀ ਕੌਸ਼ਲ ਦੇ ਕੋਲ ਵੀ ਕਈ ਫ਼ਿਲਮਾਂ ਨੇ । ਵਿਆਹ ਤੋਂ ਬਾਅਦ ਹੀ ਵਿੱਕੀ ਨੇ ਸਾਰਾ ਅਲੀ ਖ਼ਾਨ ਦੇ ਨਾਲ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ।












