June 12, 2026, 3:10 am
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਸ਼ੇਅਰ ਕੀਤੀ ਆਪਣੇ ਮਹਿੰਦੀ ਵਾਲੇ ਹੱਥਾਂ ਦੀ...

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਸ਼ੇਅਰ ਕੀਤੀ ਆਪਣੇ ਮਹਿੰਦੀ ਵਾਲੇ ਹੱਥਾਂ ਦੀ ਇਹ ਤਸਵੀਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਹਾਲ ਹੀ ਵਿੱਚ ਵਿੱਕੀ ਕੌਸ਼ਲ ਨਾਲ ਸੱਤ ਫੇਰੇ ਲਏ ਹਨ। 7-9 ਦਸੰਬਰ ਦਰਮਿਆਨ ਉਨ੍ਹਾਂ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਚੱਲੀਆਂ। ਜਿਸ ਦੀਆ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਅਜੇ ਤੱਕ ਖੂਬ ਵਾਇਰਲ ਹੋ ਰਹੀਆਂ ਹਨ। ਦੋਵੇਂ ਜਣੇ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਰਹਿੰਦੇ ਨੇ।ਇਸ ਵਾਰ ਕੈਟਰੀਨਾ ਕੈਫ ਨੇ ਆਪਣੇ ਮਹਿੰਦੀ ਵਾਲੇ ਹੱਥਾਂ ਨੂੰ ਫਲਾਂਟ ਕਰਦੇ ਹੋਏ ਇੱਕ ਬਹੁਤ ਹੀ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ।

ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕੈਟਰੀਨਾ ਦੇ ਹੱਥਾਂ ਉੱਤੇ ਗੂੜੇ ਰੰਗ ਦੀ ਬਹੁਤ ਹੀ ਖ਼ੂਬਸੂਰਤ ਮਹਿੰਦੀ ਲੱਗੀ ਹੋਈ ਹੈ। ਉਨ੍ਹਾਂ ਦੇ ਹੱਥਾਂ ‘ਚ ਲਾਲ ਰੰਗ ਦਾ ਚੂੜਾ ਵੀ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਇਸ ਤਸਵੀਰ ਦੀ ਖੂਬ ਤਾਰੀਫ ਕਰ ਰਹੇ ਨੇ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ। ਇਸ ਤਸਵੀਰ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤੀ ਹੈ। ਇਸ ਪੋਸਟ ਉੱਤੇ ਦੋ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ। ਦੱਸ ਦਈਏ ਕੈਟਰੀਨਾ ਨੇ ਆਪਣੇ ਸਹੁਰੇ ਪਰਿਵਾਰ ਦੇ ਲਈ ਮਿੱਠੇ ‘ਚ ਸੂਜੀ ਦਾ ਹਲਵਾ ਬਣਾਇਆ ਸੀ, ਜਿਸ ਦੀ ਛੋਟੀ ਜਿਹੀ ਝਲਕ ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ ‘ਚ ਪੋਸਟ ਕੀਤੀ ਸੀ। ਪੰਜਾਬ ਵਿੱਚ ਇਸ ਰਸਮ ਨੂੰ ਚੌਂਕੇ ਚੜ੍ਹਾਉਣਾ ਕਹਿੰਦੇ ਨੇ। ਜਿਸ ਕਰਕੇ ਕੈਟਰੀਨਾ ਨੇ ਤਸਵੀਰ ਦੇ ਨਾਲ ਚੌਂਕੇ ਚੜ੍ਹਾਉਣਾ ਲਿਖਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...