ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਵਿਆਹ ਤੋਂ ਬਾਅਦ ਦੋਹਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਰਿਸ਼ਤੇ ਨੂੰ ਆਫੀਸ਼ੀਅਲ ਕਰ ਦਿੱਤਾ।
ਹਾਲ ਹੀ ਵਿਚ ਕੈਟਰੀਨਾ ਕੈਫ ਨੇ ਆਪਣੇ ਵਿਆਹ ਦੇ ਸਮੇਂ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਫੇਰਿਆਂ ਦੇ ਲਈ ਆਉਂਦੀ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਵੱਡੇ ਹੋ ਕੇ ਅਸੀਂ ਭੈਣਾਂ ਨੇ ਹਮੇਸ਼ਾ ਇੱਕ ਦੂਜੇ ਦੀ ਰੱਖਿਆ ਕੀਤੀ । ਉਹ ਮੇਰੀ ਤਾਕਤ ਅਤੇ ਥੰਮ ਹਨ ਅਤੇ ਅਸੀਂ ਇੱਕ ਦੂਜੇ ਨੂੰ ਅਧਾਰ ਬਣਾ ਕੇ ਰੱਖਦੇ ਹਾਂ।
ਇਹ ਹਮੇਸ਼ਾ ਇਸੇ ਤਰ੍ਹਾਂ ਰਹੇ ਹਾਂ’ । ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝੇ ਹਨ । ਦੱਸ ਦਈਏ ਕਿ ਕੈਟਰੀਨਾ ਕੈਫ ਪੰਜਾਬੀ ਪਰਿਵਾਰ ਦੀ ਨੂੰਹ ਬਣੀ ਹੈ । ਕਿਉਂਕਿ ਵਿੱਕੀ ਕੌਸ਼ਲ ਦੇ ਪਿਤਾ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੇ ਨਾਲ ਸਬੰਧ ਰੱਖਦੇ ਹਨ ।
ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਇਸ ਵਿਆਹ ਵਿਚ ਕਈ ਵੱਡੇ ਚਿਹਰੇ ਉਨ੍ਹਾਂ ‘ਚ ਸ਼ਾਹਰੁਖ ਖਾਨ, ਕਰਨ ਜੌਹਰ, ਰਿਤਿਕ ਰੌਸ਼ਨ, ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਅਤੇ ਅਕਸ਼ੇ ਕੁਮਾਰ ਸ਼ਾਮਿਲ ਹੋਏ ਸਨ।