September 8, 2026, 3:25 pm
----------- Advertisement -----------
HomeNewsEntertainmentਪ੍ਰੈਗਨੈਂਸੀ ਦੀਆਂ ਅਫਵਾਹਾਂ ਵਿਚਾਲੇ ਕੈਟਰੀਨਾ ਕੈਫ ਦੇਣ ਜਾ ਰਹੀ ਹੈ Good News!...

ਪ੍ਰੈਗਨੈਂਸੀ ਦੀਆਂ ਅਫਵਾਹਾਂ ਵਿਚਾਲੇ ਕੈਟਰੀਨਾ ਕੈਫ ਦੇਣ ਜਾ ਰਹੀ ਹੈ Good News! ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਫਿਲਮ ਸਟਾਰ ਕੈਟਰੀਨਾ ਕੈਫ ਦੇ ਵਿਆਹ ਤੋਂ ਬਾਅਦ ਅਕਸਰ ਉਨ੍ਹਾਂ ਦੇ ਪ੍ਰੈਗਨੈਂਸੀ ਨੂੰ ਲੈ ਕੇ ਅਟਕਲਾਂ ਲਾਈਆਂ ਜਾਂਦੀਆਂ ਹਨ। ਕਈ ਵਾਰ ਮੀਡੀਆ ‘ਚ ਅਦਾਕਾਰਾ ਦੇ ਗਰਭਵਤੀ ਹੋਣ ਦੀਆਂ ਅਟਕਲਾਂ ਲਾਈਆਂ ਜਾ ਚੁੱਕੀਆਂ ਹਨ। ਹਾਲਾਂਕਿ ਅਦਾਕਾਰਾ ਅਤੇ ਵਿੱਕੀ ਕੌਸ਼ਲ ਨੇ ਹਮੇਸ਼ਾ ਹੀ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਹੁਣ ਹਾਲ ਹੀ ‘ਚ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਅਭਿਨੇਤਰੀ ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਨ੍ਹਾਂ ਖਬਰਾਂ ‘ਤੇ ਹੋਰ ਜ਼ੋਰ ਦਿੱਤਾ ਹੈ। ਦਰਅਸਲ ਕੈਟਰੀਨਾ ਨੇ ਆਪਣੇ ਅਕਾਉਂਟ ਉੱਤੇ ਇੱਕ ਨਵੀਂ ਪੋਸਟ ਪਾਈ ਹੈ। ਇਸ ਪੋਸਟ ਦੇ ਨਾਲ ਕੈਟਰੀਨਾ ਨੇ ਕੈਪਸ਼ਨ ਦੇ ਵਿੱਚ ਲਿਖਿਆ ਹੈ, ‘Something Special Coming Soo 🔜 💄’ ਕੈਟਰੀਨਾ ਦੀ ਇਸ ਨਵੀਂ ਪੋਸਟ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਨੇ ਇੱਕ ਡਾਰਕ ਪੀਚ ਰੰਗ ਦੀ ਡਰੈਸ ਪਹਿਨੀ ਹੋਈ ਹੈ ਅਤੇ ਉਹ ਸੋਫੇ ‘ਤੇ ਬੈਠ ਕੇ ਫੋਟੋਸ਼ੂਟ ਲਈ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਆਪਣੇ ਇਸ ਲੁੱਕ ਵਿੱਚ ਕੈਟਰੀਨਾ ਬੇਹੱਦ ਪਿਆਰੀ ਲੱਗ ਰਹੀ ਹੈ।

ਫੈਨਜ਼ ਕੈਟਰੀਨਾ ਦੀ ਇਸ ਪੋਸਟ ਨੂੰ ਵੇਖ ਕੇ ਕਈ ਤਰ੍ਹਾਂ ਦੇ ਕਿਆਸ ਲਗਾ ਰਹੇ ਹਨ। ਹੁਣ ਕੈਟਰੀਨਾ ਦੀ ਇਸ ਪੋਸਟ ਨੂੰ ਵੇਖ ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਕੈਟਰੀਨਾ ਮਾਂ ਬਨਣ ਵਾਲੀ ਹੈ ਤੇ ਉਹ ਜਲਦ ਹੀ ਇਹ ਗੁੱਡ ਨਿਊਜ਼ ਫੈਨਜ਼ ਨਾਲ ਸ਼ੇਅਰ ਕਰੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 18 ਅਗਸਤ ਨੂੰ ਕੈਟਰੀਨਾ ਨੇ ਅਜਿਹਾ ਹੀ ਕੈਪਸ਼ਨ ਦਿੰਦੇ ਹੋਏ ਆਪਣੀਆਂ ਮਨਮੋਹਕ ਤਸਵੀਰਾਂ ਸ਼ੇਅਰ ਕੀਤੀਆਂ ਸਨ। ਉਦੋਂ ਕਾਫੀ ਰੌਲਾ ਪਿਆ ਸੀ ਕਿ ਕੈਟਰੀਨਾ ਬਹੁਤ ਜਲਦੀ ਖੁਸ਼ਖਬਰੀ ਦੇਵੇਗੀ। ਕਿਉਂਕਿ ਆਲੀਆ ਭੱਟ ਦੀ ਪ੍ਰੈਗਨੈਂਸੀ ਨੂੰ ਲੈ ਕੇ ਪਹਿਲਾਂ ਹੀ ਚਰਚਾ ਜਾਰੀ ਸੀ। ਕੈਟਰੀਨਾ ਕੈਫ ਦਾ Something Special Coming Soon ਦਾ ਫੰਡਾ ਬਹੁਤ ਆਸਾਨ ਹੈ। ਪਹਿਲਾਂ ਅਜਿਹੀ ਪੋਸਟ ਪਾ ਕੇ ਕੈਟਰੀਨਾ ਨੇ ਖ਼ੁਦ ਖੁਲਾਸਾ ਕੀਤਾ ਸੀ ਕਿ ਉਹ ਗੌਰੀ ਖ਼ਾਨ ਦੇ ਇੰਟੀਰੀਅਰ ਡਿਜ਼ਾਈਨ ਨਾਲ ਜੁੜੇ ਪ੍ਰੋਜੈਕਟ ‘ਚ ਰੁੱਝੀ ਹੋਈ ਹੈ। ਹੁਣ ਮੁੜ ਕੈਟਰੀਨਾ ਵੱਲੋਂ Something Special Coming Soon ਦੀ ਪੋਸਟ ਵੇਖ ਕੇ ਜਿੱਥੇ ਕਈ ਫੈਨਜ਼ ਕੈਟਰੀਨਾ ਦੀ ਪ੍ਰੈਗਨੈਂਸੀ ਦੇ ਕਿਆਸ ਲਗਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕਈ ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਕੈਟਰੀਨਾ ਜਲਦ ਹੀ ਕਿਸੀ ਨਵੀਂ ਫ਼ਿਲਮ ਜਾਂ ਪ੍ਰੋਜੈਕਟ ਬਾਰੇ ਐਲਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...