August 7, 2026, 5:44 pm
----------- Advertisement -----------
HomeNewsEntertainmentਸਲਮਾਨ ਖਾਨ ਤੋਂ ਬਾਅਦ ਕੈਟਰੀਨਾ-ਵਿੱਕੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ...

ਸਲਮਾਨ ਖਾਨ ਤੋਂ ਬਾਅਦ ਕੈਟਰੀਨਾ-ਵਿੱਕੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਦਰਜ ਕੀਤਾ ਮਾਮਲਾ

Published on

----------- Advertisement -----------

ਬਾਲੀਵੁੱਡ ਸਟਾਰ ਜੋੜੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵਿੱਕੀ ਕੌਸ਼ਲ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ‘ਤੇ ਇਕ ਵਿਅਕਤੀ ਕਾਫੀ ਸਮੇਂ ਤੋਂ ਕੈਟਰੀਨਾ ਕੈਫ ਨੂੰ ਸਟਾਕ ਕਰ ਰਿਹਾ ਸੀ ਪਰ ਜਦੋਂ ਵਿੱਕੀ ਕੌਸ਼ਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਐਕਟਰ ਨੇ ਵੀ ਉਸ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਆਦਮੀ ਨਾ ਮੰਨਿਆ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਖਸ ਦਾ ਨਾਂ ਆਦਿਤਿਆ ਰਾਜਪੂਤ ਹੈ ਅਤੇ ਸੋਸ਼ਲ ਮੀਡੀਆ ‘ਤੇ ਕੈਟਰੀਨਾ ਕੈਫ ਨੂੰ ਸਟਾਕ ਕਰਨ ਵਾਲੇ ਇਸ ਵਿਅਕਤੀ ਨੇ ਜਦੋਂ ਵਿੱਕੀ ਕੌਸ਼ਲ ਦੀ ਗੱਲ ਨਹੀਂ ਸੁਣੀ। ਫਿਰ ਅਦਾਕਾਰ ਨੇ ਮਜਬੂਰੀ ‘ਚ ਇਹ ਕਦਮ ਚੁੱਕਿਆ ਹੈ।

ਜਾਣਕਾਰੀ ਮੁਤਾਬਕ ਫੇਸਬੁੱਕ ‘ਤੇ ਆਦਿਤਿਆ ਰਾਜਪੂਤ ਨਾਂ ਦਾ ਵਿਅਕਤੀ ਮੌਜੂਦ ਹੈ ਪਰ ਇਹ ਉਸ ਦਾ ਅਸਲੀ ਖਾਤਾ ਹੈ ਜਾਂ ਨਹੀਂ। ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ‘ਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਸਾਂਤਾਕਰੂਜ਼ ਪੁਲਸ ਸਟੇਸ਼ਨ ‘ਚ ਆਈਪੀਸੀ ਦੀ ਧਾਰਾ 506-2 (ਅਪਰਾਧਿਕ ਧਮਕੀ) ਅਤੇ 354-ਡੀ (ਪਿੱਛਾ ਕਰਨਾ) ਦੇ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਧਿਆਨ ਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਬਾਲੀਵੁੱਡ ਇੰਡਸਟਰੀ ਦੀ ਕਿਊਟ ਜੋੜੀ ਹੈ, ਜਿਨ੍ਹਾਂ ਨੇ ਪਿਛਲੇ ਸਾਲ 9 ਦਸੰਬਰ ਨੂੰ ਜੋਧਪੁਰ ‘ਚ ਸ਼ਾਹੀ ਅੰਦਾਜ਼ ‘ਚ ਵਿਆਹ ਕੀਤਾ ਸੀ। ਦੋਵਾਂ ਨੇ ਆਪਣੇ ਰਿਸ਼ਤੇ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਅਤੇ ਜਦੋਂ ਦੋਵੇਂ ਵਿਆਹ ਕਰ ਰਹੇ ਸਨ, ਉਦੋਂ ਵੀ ਵਿਆਹ ਦੇ ਸਮਾਗਮ ਨੂੰ ਪੂਰੀ ਤਰ੍ਹਾਂ ਨਾਲ ਪ੍ਰਾਈਵੇਟ ਰੱਖਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਦੋਵੇਂ ਇਕੱਠੇ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...